- ਬੀਤੀ ਸ਼ਾਮ ਟਿੱਲਾ ਬਾਬਾ ਫਰੀਦ ਵਿਖੇ ਹੋਏ ਨਤਮਸਤਕ
ਫਰੀਦਕੋਟ, 15 ਅਗਸਤ 2022 – ਪੰਜਾਬ ਸਰਕਾਰ ਵੱਲੋਂ ਬਾਬਾ ਫਰੀਦ ਯੁਨੀਵਰਸਟੀ ਫਰੀਦਕੋਟ ਦਾ ਨਵਾਂ ਐਡੀਸ਼ਨਲ ਵਾਈਸ ਚਾਂਸਲਰ ਲਾਏ ਜਾਣ ਤੋਂ ਬਾਅਦ ਡਾ ਅਵਨੀਸ਼ ਕੁਮਾਰ ਬੀਤੀ ਸ਼ਾਮ ਨੂੰ ਟਿੱਲਾ ਬਾਬਾ ਫਰੀਦ ਵਿਖੇ ਬਾਬਾ ਫਰੀਦ ਦਾ ਆਸ਼ਿਰਵਾਦ ਲੈਣ ਲਈ ਪਹੁੰਚੇ। ਇਸ ਮੌਕੇ ਅਡਿਸ਼ਨਲ ਸ਼ੈਸ਼ਨ ਜੱਜ ਜਤਿੰਦਰ ਪਾਲ ਸਿੰਘ ਵਹਿਣੀਵਾਲ, ਸੀਨੀਅਰ ਕਮੇਟੀ ਮੈਂਬਰ ਬਾਬਾ ਫਰੀਦ ਧਾਰਮਿਕ ਸੰਸਥਾਵਾਂ ਫਰੀਦਕੋਟ ਨੇ ਉਹਨਾਂ ਨੂੰ ਸਿਰੋਪਾਓ ਤੇ ਦੋਸ਼ਾਂਲਾ ਪਾ ਕੇ ਸਨਮਾਨਿਤ ਕੀਤਾ ਅਤੇ ਬਾਬਾ ਫਰੀਦ ਦੇ ਇਤਿਹਾਸ ਤੋਂ ਜਾਣੂ ਕਰਵਾਇਆ ਗਿਆ।
ਬਾਬਾ ਫਰੀਦ ਯੁਨੀਵਰਸਟੀ ਫਰੀਦਕੋਟ ਦੇ ਨਵ-ਨਿਯੁਕਤ ਵਾਈਸ ਚਾਂਸਲਰ ਡਾ ਸ਼੍ਰੀ ਅਵਨੀਸ਼ ਕੁਮਾਰ ਕੱਲ੍ਹ 16 ਅਗਸਤ ਨੂੰ ਬਾਬਾ ਫਰੀਦ ਯੂਨੀਵਰਸਟੀ ਦਾ ਚਾਰਜ ਸੰਭਾਲਣਗੇ।
ਕੁਝ ਦਿਨ ਪਹਿਲਾਂ ਹੀ ਸਰਕਾਰ ਨੇ ਵਾਈਸ ਚਾਂਸਲਰ ਡਾ.ਰਾਜ ਬਹਾਦਰ ਦਾ ਅਸਤੀਫਾ ਪ੍ਰਵਾਨ ਕਰ ਲਿਆ ਸੀ, ਜਿਨ੍ਹਾਂ ਨੇ ਸਿਹਤ ਮੰਤਰੀ ਦੇ ਦੁਰਵਿਵਹਾਰ ਕਾਰਨ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ ਅਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਉਹਨਾਂ ਦਾ ਅਸਤੀਫਾ ਪ੍ਰਵਾਨ ਕਰ ਲਿਆ ਗਿਆ ਸੀ।
ਜਿਸ ਤੋਂ ਬਾਅਦ ਪੰਜਾਬ ਸਰਕਾਰ ਨੇ ਡਾਕਟਰ ਅਵਨੀਸ਼ ਕੁਮਾਰ, ਡਾਇਰੈਕਟਰ ਮੈਡੀਕਲ ਸਿੱਖਿਆ ਅਤੇ ਖੋਜ (DRME) ਨੂੰ ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਦਾ ਕਾਰਜਕਾਰੀ ਵਾਈਸ ਚਾਂਸਲਰ ਨਿਯੁਕਤ ਕੀਤਾ ਹੈ। ਹੁਣ ਸਰਕਾਰ ਨੇ ਨੋਟੀਫਿਕੇਸ਼ਨ ਜਾਰੀ ਕਰਕੇ ਸੂਬੇ ਦੇ ਡੀਆਰਐਮਈ ਡਾ: ਅਵਨੀਸ਼ ਕੁਮਾਰ ਨੂੰ ਵਾਈਸ ਚਾਂਸਲਰ ਦਾ ਵਾਧੂ ਚਾਰਜ ਸੌਂਪ ਦਿੱਤਾ ਹੈ।