ਮੁਖਤਾਰ ਅੰਸਾਰੀ ਮਾਮਲੇ ‘ਚ ਵੱਡੀ ਕਾਰਵਾਈ ਦੀ ਤਿਆਰੀ, ਬੈਂਸ ਨੇ ਮਾਨ ਨੂੰ ਸੌਂਪੀ ਰਿਪੋਰਟ

  • ਜੇਲ੍ਹ ਵਿੱਚ ਵੀਆਈਪੀ ਟ੍ਰੀਟਮੈਂਟ ਦੇਣ ਦੇ ਮਿਲੇ ਸਬੂਤ

ਚੰਡੀਗੜ੍ਹ, 17 ਅਗਸਤ 2022 – ਉੱਤਰ ਪ੍ਰਦੇਸ਼ ਦੇ ਗੈਂਗਸਟਰ ਮੁਖਤਾਰ ਅੰਸਾਰੀ ਦੇ ਮਾਮਲੇ ‘ਚ ਵੱਡੀ ਕਾਰਵਾਈ ਦੀ ਤਿਆਰੀ ਕੀਤੀ ਜਾ ਰਹੀ ਹੈ। ਜਿਸ ਵਿੱਚ ਪੰਜਾਬ ਹੀ ਨਹੀਂ ਸਗੋਂ ਦਿੱਲੀ ਪੱਧਰ ਤੱਕ ਕਾਰਵਾਈ ਕੀਤੀ ਜਾ ਸਕਦੀ ਹੈ। ਇਸ ਸਬੰਧੀ ਜੇਲ੍ਹ ਮੰਤਰੀ ਹਰਜੋਤ ਬੈਂਸ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਰਿਪੋਰਟ ਸੌਂਪ ਦਿੱਤੀ ਹੈ। ਜਿਸ ਵਿੱਚ ਰੋਪੜ ਜੇਲ੍ਹ ਵਿੱਚ ਅੰਸਾਰੀ ਨੂੰ ਵੀਆਈਪੀ ਟਰੀਟਮੈਂਟ ਦੇਣ ਦੀਆਂ ਤਾਰਾਂ ਦਿੱਲੀ ਤੱਕ ਜੁੜੀਆਂ ਦੱਸੀਆਂ ਜਾ ਰਹੀਆਂ ਹਨ।

ਸੂਤਰਾਂ ਅਨੁਸਾਰ ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਕਿ ਅੰਸਾਰੀ ਜੇਲ੍ਹ ਦੀ ਬੈਰਕ ਤੋਂ ਵੱਧ ਰੋਪੜ ਵਿੱਚ ਅਫਸਰਾਂ ਦੇ ਕੁਆਰਟਰਾਂ ਵਿੱਚ ਰਹਿੰਦਾ ਸੀ। ਜਿੱਥੇ ਉਸ ਦੀ ਪਤਨੀ ਵੀ ਆਉਂਦੀ ਸੀ। ਇੰਨਾ ਹੀ ਨਹੀਂ ਅੰਸਾਰੀ ਦੇ ਮਾਮਲੇ ‘ਚ ਕਈ ਸੀਨੀਅਰ ਅਧਿਕਾਰੀਆਂ ਦੀ ਭੂਮਿਕਾ ਵੀ ਸ਼ੱਕ ਦੇ ਘੇਰੇ ‘ਚ ਆ ਚੁੱਕੀ ਹੈ। ਜੇਲ੍ਹ ਮੰਤਰੀ ਬੈਂਸ ਨੇ ਕਿਹਾ ਕਿ ਅੰਸਾਰੀ ਮਾਮਲੇ ਵਿੱਚ ਕਈ ਵੱਡੇ ਲੋਕਾਂ ਦਾ ਹੱਥ ਹੈ। ਮੁੱਖ ਮੰਤਰੀ ਨੇ ਹਾਈ ਪਾਵਰ ਕਮੇਟੀ ਦਾ ਗਠਨ ਕੀਤਾ ਹੈ। ਜਿਸ ਵਿੱਚ ਜਲਦੀ ਹੀ ਰਾਸ਼ਟਰੀ ਪੱਧਰ ਦੀ ਕਾਰਵਾਈ ਕੀਤੀ ਜਾਵੇਗੀ।

ਜੇਲ੍ਹ ਮੰਤਰੀ ਹਰਜੋਤ ਬੈਂਸ ਨੇ ਵੀ ਵਿਧਾਨ ਸਭਾ ਵਿੱਚ ਗੈਂਗਸਟਰ ਅੰਸਾਰੀ ਦਾ ਮੁੱਦਾ ਚੁੱਕਿਆ ਸੀ। ਅੰਸਾਰੀ ਨੂੰ ਫਰਜ਼ੀ ਐਫਆਈਆਰ ਦਰਜ ਕਰਕੇ 2 ਸਾਲ 3 ਮਹੀਨੇ ਤੱਕ ਪੰਜਾਬ ਦੀ ਜੇਲ੍ਹ ਵਿੱਚ ਰੱਖਿਆ ਗਿਆ ਸੀ। ਜਿਸ ਦਾ ਚਲਾਨ ਪੇਸ਼ ਨਹੀਂ ਕੀਤਾ ਗਿਆ ਹੈ। ਉਹ ਜੇਲ੍ਹ ਵਿੱਚ ਆਪਣੀ ਪਤਨੀ ਨਾਲ ਰਹਿੰਦਾ ਸੀ। ਯੂਪੀ ਸਰਕਾਰ ਨੇ 26 ਵਾਰ ਪ੍ਰੋਡਕਸ਼ਨ ਵਾਰੰਟ ਜਾਰੀ ਕੀਤੇ ਪਰ ਪੰਜਾਬ ਤੋਂ ਉੱਤਰ ਪ੍ਰਦੇਸ਼ ਨਹੀਂ ਭੇਜਿਆ ਗਿਆ। ਅੰਸਾਰੀ ਨੂੰ ਜੇਲ੍ਹ ਵਿੱਚ ਵੀਆਈਪੀ ਟ੍ਰੀਟਮੈਂਟ ਦੇਣ ਦਾ ਦੋਸ਼ ਹੈ।

ਪਿਛਲੀ ਕਾਂਗਰਸ ਸਰਕਾਰ ਵਿੱਚ ਜੇਲ੍ਹ ਮੰਤਰੀ ਰਹਿ ਚੁੱਕੇ ਸੁਖਜਿੰਦਰ ਰੰਧਾਵਾ ਮੁਖਤਾਰ ਅੰਸਾਰੀ ਨੂੰ ਲੈ ਕੇ ਲਗਾਤਾਰ ਵਿਵਾਦਾਂ ਵਿੱਚ ਘਿਰੇ ਰਹਿੰਦੇ ਹਨ। ਉਹ ਉੱਤਰ ਪ੍ਰਦੇਸ਼ ਦੇ ਦੌਰੇ ‘ਤੇ ਵੀ ਗਏ ਸਨ। ਜਿਸ ਤੋਂ ਬਾਅਦ ਯੂਪੀ ਸਰਕਾਰ ਦੇ ਮੰਤਰੀ ਸਿਧਾਰਥ ਨਾਥ ਸਿੰਘ ਨੇ ਵੀ ਦੋਸ਼ ਲਾਇਆ ਸੀ ਕਿ ਰੰਧਾਵਾ ਨੇ ਅੰਸਾਰੀ ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕੀਤੀ ਸੀ। ਹਾਲਾਂਕਿ ਰੰਧਾਵਾ ਨੇ ਇਸ ਤੋਂ ਇਨਕਾਰ ਕੀਤਾ ਹੈ। ਉਨ੍ਹਾਂ ਮੰਤਰੀ ਬੈਂਸ ਨੂੰ ਚੁਣੌਤੀ ਦਿੱਤੀ ਸੀ ਕਿ ਅੰਸਾਰੀ ਦੀ ਪਤਨੀ ਜੇਲ੍ਹ ਵਿੱਚ ਰਹਿੰਦੀ ਹੈ, ਮੰਤਰੀ ਸਾਬਿਤ ਕਰੇ। ਮੰਤਰੀ ਨੇ ਦਾਅਵਾ ਕੀਤਾ ਸੀ ਕਿ ਜਾਂਚ ਤੋਂ ਬਾਅਦ ਸੱਚਾਈ ਸਾਹਮਣੇ ਆਵੇਗੀ।

ਮੁਖਤਾਰ ਅੰਸਾਰੀ ‘ਤੇ ਪੰਜਾਬ ਦੇ ਮੋਹਾਲੀ ਦੇ ਬਿਲਡਰ ਤੋਂ 10 ਕਰੋੜ ਦੀ ਫਿਰੌਤੀ ਮੰਗਣ ਦਾ ਦੋਸ਼ ਸੀ। ਉਸ ਨੂੰ ਪੰਜਾਬ ਪੁਲੀਸ ਵੱਲੋਂ ਪ੍ਰੋਡਕਸ਼ਨ ਵਾਰੰਟ ’ਤੇ ਮੁਹਾਲੀ ਲਿਆਂਦਾ ਗਿਆ ਸੀ। 24 ਜਨਵਰੀ 2019 ਨੂੰ ਉਸ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰੋਪੜ ਜੇਲ੍ਹ ਭੇਜ ਦਿੱਤਾ ਗਿਆ। ਇਸ ਤੋਂ ਬਾਅਦ ਸੁਪਰੀਮ ਕੋਰਟ ਦੇ ਹੁਕਮਾਂ ‘ਤੇ ਪਿਛਲੇ ਸਾਲ ਅਪ੍ਰੈਲ ‘ਚ ਉਸ ਨੂੰ ਪੰਜਾਬ ਤੋਂ ਉੱਤਰ ਪ੍ਰਦੇਸ਼ ਪੁਲਸ ਨੇ ਹਿਰਾਸਤ ‘ਚ ਲੈ ਲਿਆ ਸੀ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਚੰਡੀਗੜ੍ਹ ਪੁਲਿਸ ਦਾ SI ਦੁਕਾਨ ‘ਚੋਂ ਸਿਗਰਟਾਂ ਦੇ ਡੱਬੇ ਚੋਰੀ ਕਰਦਾ CCTV ‘ਚ ਕੈਦ

AAP ਵਿਧਾਇਕ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ, ਪੁਲਿਸ ਨੇ ਵਧਾਈ ਸੁਰੱਖਿਆ