ਮਾਨਸਾ, 19 ਅਗਸਤ 2022 – ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨਾਂ ਵੱਲੋਂ ਖੁਦਕੁਸ਼ੀਆਂ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ। ਹੁਣ ਮਾਨਸਾ ਦੇ ਪਿੰਡ ਮੂਸਾ ਦੇ ਇੱਕ ਹੋਰ ਕਿਸਾਨ ਵੱਲੋਂ ਕਰਜ਼ੇ ਤੋਂ ਤੰਗ ਹੋ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ ਹੈ।
ਜਾਣਕਾਰੀ ਅਨੁਸਾਰ ਪਿੰਡ ਮੂਸਾ ਦੇ 32 ਸਾਲਾਂ ਕਿਸਾਨ ਗੁਰਜੰਟ ਸਿੰਘ ਪੁੱਤਰ ਤਿੱਤਰ ਸਿੰਘ ਦੇ ਸਿਰ 8-9 ਲੱਖ ਦਾ ਕਰਜ਼ਾ ਸੀ। ਜਿਸ ਕਾਰਨ ਕਿਸਾਨ ਪ੍ਰੇਸ਼ਾਨ ਰਹਿੰਦਾ ਸੀ ਅਤੇ ਇਸੇ ਪ੍ਰੇਸ਼ਾਨੀ ਦੇ ਚੱਲਦਿਆਂ ਅੱਜ ਕਿਸਾਨ ਗੁਰਜੰਟ ਸਿੰਘ ਨੇ ਸਲਫਾਸ ਨਿਗਲ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ।