ਨਵੀਂ ਦਿੱਲੀ, 21 ਅਗਸਤ 2022 – ਸੀਬੀਆਈ ਨੇ ਦਿੱਲੀ ਵਿੱਚ ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਸਮੇਤ 14 ਲੋਕਾਂ ਖ਼ਿਲਾਫ਼ ਲੁੱਕ ਆਊਟ ਸਰਕੂਲਰ ਜਾਰੀ ਕੀਤਾ ਹੈ। ਸਰਕੂਲਰ ਵਿੱਚ ਉਨ੍ਹਾਂ ਮੁਲਜ਼ਮਾਂ ਦੇ ਨਾਂ ਸ਼ਾਮਲ ਹਨ ਜਿਨ੍ਹਾਂ ਖ਼ਿਲਾਫ਼ ਸੀਬੀਆਈ ਨੇ ਐਫਆਈਆਰ ਦਰਜ ਕੀਤੀ ਹੈ। ਹਾਲਾਂਕਿ ਇਸ ‘ਚ ਮੁੰਬਈ ਦੀ ਐਂਟਰਟੇਨਮੈਂਟ ਈਵੈਂਟ ਮੈਨੇਜਮੈਂਟ ਕੰਪਨੀ ਦੇ ਸੀਈਓ ਵਿਜੇ ਨਾਇਰ ਦਾ ਨਾਂ ਸ਼ਾਮਲ ਨਹੀਂ ਹੈ।
ਜਿਸ ਤੋਂ ਬਾਅਦ ਦਿੱਲੀ ਦੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਟਵੀਟ ਕਰਕੇ ਕੇਂਦਰ ਸਰਕਾਰ ‘ਤੇ ਨਿਸ਼ਾਨੇ ਲਾਏ ਹਨ। ਸਿਸੋਦੀਆ ਨੇ ਟਵੀਟ ਕਰਦਿਆਂ ਕਿਹਾ ਕਿ, “ਤੁਹਾਡੇ ਸਾਰੇ ਛਾਪੇ ਫੇਲ੍ਹ ਹੋ ਗਏ ਹਨ, ਕੁਝ ਨਹੀਂ ਮਿਲਿਆ, ਇਕ ਪੈਸੇ ਦੀ ਹੇਰਾ ਫੇਰੀ ਨਹੀਂ ਮਿਲੀ, ਹੁਣ ਤੁਸੀਂ ਲੁੱਕ ਆਊਟ ਨੋਟਿਸ ਜਾਰੀ ਕਰ ਦਿੱਤਾ ਹੈ ਕਿ ਮਨੀਸ਼ ਸਿਸੋਦੀਆ ਮਿਲ ਨਹੀਂ ਰਿਹਾ। ਇਹ ਕੀ ਡਰਾਮੇਬਾਜ਼ੀ ਹੈ ਮੋਦੀ ਜੀ?
ਮੈਂ ਦਿੱਲੀ ਵਿੱਚ ਖੁੱਲ੍ਹ ਘੁੰਮ ਰਿਹਾ ਹਾਂ, ਦੱਸੋ ਕਿੱਥੇ ਆਉਣਾ ਹੈ ? ਕੀ ਮੈਂ ਤੁਹਾਨੂੰ ਮਿਲ ਨਹੀਂ ਰਿਹਾ ?