ਦਰਬਾਰ ਸਾਹਿਬ ‘ਚ ਟਾਈਟਲਰ ਦੀ ਫੋਟੋ ਵਾਲੀ ਟੀ-ਸ਼ਰਟ ਪਾਉਣ ਵਾਲਾ ਗ੍ਰਿਫਤਾਰ, SGPC ਨੇ ਕਰਵਾਈ ਸੀ FIR

ਅੰਮ੍ਰਿਤਸਰ, 21 ਅਗਸਤ 2022 – ਅੰਮ੍ਰਿਤਸਰ ਪੁਲਿਸ ਨੇ ਹਰਿਮੰਦਰ ਸਾਹਿਬ ਵਿਖੇ ਜਗਦੀਸ਼ ਟਾਈਟਲਰ ਦੀ ਤਸਵੀਰ ਵਾਲੀ ਟੀ-ਸ਼ਰਟ ਪਾ ਕੇ ਫੋਟੋਆਂ ਖਿਚਵਾ ਕੇ ਵਾਇਰਲ ਕਰਨ ਵਾਲੇ ਮੁੱਖ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ। ਮੁਲਜ਼ਮ ਅੰਮ੍ਰਿਤਸਰ ਦਾ ਵਸਨੀਕ ਹੈ ਅਤੇ ਕਾਂਗਰਸ ਐਸਸੀ ਸੈੱਲ ਦਾ ਮੀਤ ਪ੍ਰਧਾਨ ਹੈ। ਧਿਆਨ ਯੋਗ ਹੈ ਕਿ ਮਾਮਲਾ ਵਧਣ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਨੇ ਗਲਿਆਰਾ ਚੌਕੀ ਵਿੱਚ ਸ਼ਿਕਾਇਤ ਦਰਜ ਕਰਵਾਈ ਸੀ।

ਗਲਿਆਰਾ ਚੌਕੀ ਦੇ ਇੰਚਾਰਜ ਪਰਮਜੀਤ ਸਿੰਘ ਨੇ ਦੱਸਿਆ ਕਿ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਸੁਲੱਖਣ ਸਿੰਘ ਵੱਲੋਂ ਮੁਲਜ਼ਮ ਕਰਮਜੀਤ ਸਿੰਘ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਈ ਗਈ ਸੀ। ਸ਼ਿਕਾਇਤ ’ਤੇ ਕਾਰਵਾਈ ਕਰਦਿਆਂ ਕਰਮਜੀਤ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਫਿਲਹਾਲ ਕਰਮਜੀਤ ਸਿੰਘ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਉਸ ਦੇ ਨਾਲ ਨਜ਼ਰ ਆਏ ਮੁਲਜ਼ਮਾਂ ਨੂੰ ਵੀ ਜਲਦੀ ਹੀ ਫੜ ਲਿਆ ਜਾਵੇਗਾ।

ਬੁੱਧਵਾਰ ਨੂੰ ਕਰਮਜੀਤ ਸਿੰਘ ਨੇ ਜਗਦੀਸ਼ ਟਾਈਟਲਰ ਦੀ ਫੋਟੋ ਵਾਲੀ ਟੀ-ਸ਼ਰਟ ਪਾ ਕੇ ਹਰਿਮੰਦਰ ਸਾਹਿਬ ਵਿਖੇ ਪੋਜ਼ ਦਿੱਤਾ ਅਤੇ ਫੋਟੋ ਵਾਇਰਲ ਕਰ ਦਿੱਤੀ, ਜਿਸ ਨਾਲ ਵਿਵਾਦ ਛਿੜ ਗਿਆ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਕਾਰਵਾਈ ਦੀ ਸਖ਼ਤ ਨਿਖੇਧੀ ਕੀਤੀ ਸੀ। ਇਸ ਦੇ ਨਾਲ ਹੀ ਜਾਂਚ ‘ਚ ਸਾਹਮਣੇ ਆਇਆ ਹੈ ਕਿ ਵਿਵਾਦ ਪੈਦਾ ਕਰਨ ਵਾਲੇ ਨੌਜਵਾਨ ਦਾ ਮਕਸਦ ਸਿਰਫ ਤਸਵੀਰ ਖਿਚਵਾਉਣਾ ਸੀ ਅਤੇ ਅਜਿਹਾ ਯੋਜਨਾਬੰਦੀ ਨਾਲ ਕੀਤਾ ਗਿਆ ਸੀ।

ਐਸਜੀਪੀਸੀ ਦੀ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਟੀ-ਸ਼ਰਟ ਪਾ ਕੇ ਫੋਟੋ ਖਿਚਵਾਉਣ ਵਾਲਾ ਕਰਮਜੀਤ ਆਪਣੇ ਸੁਰੱਖਿਆ ਮੁਲਾਜ਼ਮਾਂ ਨਾਲ ਹਰਿਮੰਦਰ ਸਾਹਿਬ ਆਇਆ ਸੀ। ਉਹ ਸਰੋਵਰ ਵਿੱਚ ਇਸ਼ਨਾਨ ਕਰਨ ਲੱਗਾ ਅਤੇ ਜਦੋਂ ਹਰਿਮੰਦਰ ਸਾਹਿਬ ਦੇ ਸੇਵਾਦਾਰ ਉੱਥੋਂ ਚਲੇ ਗਏ ਤਾਂ ਉਸਨੇ ਤੁਰੰਤ ਟਾਈਟਲਰ ਦੀ ਤਸਵੀਰ ਵਾਲੀ ਟੀ-ਸ਼ਰਟ ਪਾ ਲਈ ਅਤੇ ਤਸਵੀਰ ਲਈ ਪੋਜ਼ ਦਿੱਤਾ। ਜਿਉਂ ਹੀ ਸੇਵਾਦਾਰ ਦੁਬਾਰਾ ਉਕਤ ਸਥਾਨ ‘ਤੇ ਪਹੁੰਚਿਆ ਤਾਂ ਕਰਮਜੀਤ ਨੇ ਤੁਰੰਤ ਟੀ-ਸ਼ਰਟ ਦੇ ਉਪਰੋਂ ਕਮੀਜ਼ ਪਾ ਕੇ ਉਸ ਨੂੰ ਲੁਕਾ ਲਿਆ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

CCTV ਕੈਮਰਿਆਂ ਨਾਲ ਮੂਸੇਵਾਲਾ ਦੀ ਰੇਕੀ ! ਕੈਮਰੇ ਸਿੱਧੂ ਦੇ ਘਰ ਵੱਲ ਨੂੰ ਲੱਗੇ ਮਿਲੇ, ਪੁਲਿਸ ਨੇ ਮੋਬਾਈਲ ਜ਼ਬਤ ਕਰਕੇ ਜਾਂਚ ਕੀਤੀ ਸ਼ੁਰੂ

ਪੰਜਾਬ ‘ਚ 3 ਦਿਨਾਂ ਲਈ ਯੈਲੋ ਅਲਰਟ: ਸੋਮਵਾਰ ਤੋਂ ਮੀਂਹ ਦੀ ਸੰਭਾਵਨਾ