ਪਾਕਿਸਤਾਨ ‘ਚ ਫੇਰ ਇਕ ਸਿੱਖ ਕੁੜੀ ਨੂੰ ਅਗਵਾ ਕਰਕੇ ਧਰਮ ਬਦਲ ਕੇ ਜ਼ਬਰਦਸਤੀ ਨਿਕਾਹ ਕਰਵਾਇਆ

ਅੰਮ੍ਰਿਤਸਰ, 22 ਅਗਸਤ 2022 – ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ‘ਚ ਸ਼ਨੀਵਾਰ ਨੂੰ ਸਿੱਖ ਲੜਕੀ ਦੀਨਾ ਕੌਰ ਨੂੰ ਅਗਵਾ ਕਰ ਕੇ ਜ਼ਬਰਦਸਤੀ ਨਿਕਾਹ ਕਰਵਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਇੰਨਾ ਹੀ ਨਹੀਂ ਸਿੱਖ ਲੜਕੀ ਦੇ ਵਿਆਹ ਤੋਂ ਪਹਿਲਾਂ ਲੜਕੀ ਦਾ ਧਰਮ ਪਰਿਵਰਤਨ ਵੀ ਕੀਤਾ ਗਿਆ। ਜਦੋਂ ਪਰਿਵਾਰ ਨੇ ਇਨਸਾਫ਼ ਲਈ ਪੁਲੀਸ ਤੋਂ ਮਦਦ ਮੰਗੀ ਤਾਂ ਪੁਲੀਸ ਅਧਿਕਾਰੀਆਂ ਨੇ ਉਨ੍ਹਾਂ ਦੀ ਸ਼ਿਕਾਇਤ ਲੈਣ ਤੋਂ ਵੀ ਇਨਕਾਰ ਕਰ ਦਿੱਤਾ।

ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਵਿੱਚ ਰਹਿਣ ਵਾਲੇ ਗੁਰਬਚਨ ਸਿੰਘ ਦੀ ਧੀ ਦੀਨਾ ਕੌਰ ਇੱਕ ਅਧਿਆਪਕਾ ਹੈ। ਸ਼ਨੀਵਾਰ ਸਵੇਰੇ ਉਹ ਸਕੂਲ ਜਾਣ ਲਈ ਘਰੋਂ ਨਿਕਲੀ ਸੀ। ਸਕੂਲ ਪਹੁੰਚਣ ਤੋਂ ਪਹਿਲਾਂ ਰਸਤੇ ‘ਚ ਹੀ ਉਸ ਨੂੰ ਅਗਵਾ ਕਰ ਲਿਆ ਗਿਆ। ਇਸ ਤੋਂ ਬਾਅਦ ਉਸ ਦਾ ਜ਼ਬਰਦਸਤੀ ਧਰਮ ਪਰਿਵਰਤਨ ਕੀਤਾ ਗਿਆ ਅਤੇ ਉਸ ਦਾ ਜ਼ਬਰਦਸਤੀ ਨਿਕਾਹ ਕਰਵਾਇਆ ਗਿਆ। ਦੀਨਾ ਕੌਰ ਦੇ ਅਗਵਾ ਹੋਣ ਦਾ ਪਤਾ ਲੱਗਣ ’ਤੇ ਗੁਰਬਚਨ ਸਿੰਘ ਅਤੇ ਇਲਾਕੇ ਦੇ ਲੋਕ ਪੁਲੀਸ ਕੋਲ ਗਏ ਤਾਂ ਪੁਲੀਸ ਨੇ ਉਨ੍ਹਾਂ ਨੂੰ ਇਹ ਕਹਿ ਕੇ ਚੁੱਪ ਰਹਿਣ ਲਈ ਕਿਹਾ ਕਿ ਲੜਕੀ ਨੇ ਧਰਮ ਪਰਿਵਰਤਨ ਕਰ ਲਿਆ ਹੈ। ਪੁਲੀਸ ਅਧਿਕਾਰੀਆਂ ਨੇ ਗੁਰਬਚਨ ਸਿੰਘ ਦੀ ਐਫਆਈਆਰ ਵੀ ਦਰਜ ਨਹੀਂ ਕੀਤੀ।

ਦੀਨਾ ਕੌਰ ਦੇ ਪਿਤਾ ਗੁਰਬਚਨ ਸਿੰਘ ਨੇ ਦੱਸਿਆ ਕਿ ਬੀਤੇ ਦਿਨ ਉਨ੍ਹਾਂ ਦੀ ਲੜਕੀ ਨੂੰ ਜ਼ਬਰਦਸਤੀ ਅਗਵਾ ਕਰ ਲਿਆ ਸੀ। ਇਸ ਤੋਂ ਬਾਅਦ ਧੀ ਨੂੰ ਜ਼ਬਰਦਸਤੀ ਧਰਮ ਪਰਿਵਰਤਨ ਕਰਵਾ ਕੇ ਵਿਆਹ ਕਰਵਾਇਆ ਗਿਆ। ਉਸ ਨੇ ਪੁਲੀਸ ਪ੍ਰਸ਼ਾਸਨ ਨੂੰ ਅਪੀਲ ਕੀਤੀ ਪਰ ਕਿਸੇ ਨੇ ਵੀ ਨਹੀਂ ਸੁਣੀ। ਗੁਰਬਚਨ ਸਿੰਘ ਨੇ ਕਿਹਾ ਕਿ ਜਦੋਂ ਤੱਕ ਉਨ੍ਹਾਂ ਨੂੰ ਇਨਸਾਫ਼ ਨਹੀਂ ਮਿਲਦਾ ਉਹ ਸੜਕਾਂ ‘ਤੇ ਰੋਸ ਪ੍ਰਦਰਸ਼ਨ ਕਰਦੇ ਰਹਿਣਗੇ।

ਇਸ ਦੌਰਾਨ ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਇਸ ਸਾਰੀ ਘਟਨਾ ਦੀ ਨਿਖੇਧੀ ਕਰਦਿਆਂ ਕਿਹਾ ਕਿ ਪਾਕਿਸਤਾਨ ਵਿੱਚ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਹੋ ਰਹੀ ਹੈ। ਸਿਰਸਾ ਨੇ ਕਿਹਾ ਕਿ ਇੱਕ ਸਿੱਖ ਪਰਿਵਾਰ ਇਨਸਾਫ਼ ਲਈ ਸੜਕਾਂ ‘ਤੇ ਧਰਨਾ ਦੇ ਰਿਹਾ ਹੈ। ਭਾਰਤ, ਸਮੁੱਚੀ ਸਿੱਖ ਕੌਮ ਅਤੇ ਭਾਰਤ ਸਰਕਾਰ ਇਸ ਔਖੀ ਘੜੀ ਵਿੱਚ ਦੁਖੀ ਪਰਿਵਾਰ ਦੇ ਨਾਲ ਖੜੀ ਹੈ। ਸਿਰਸਾ ਨੇ ਕਿਹਾ ਕਿ ਉਹ ਇਸ ਮੁੱਦੇ ‘ਤੇ ਭਾਰਤ ਦੇ ਵਿਦੇਸ਼ ਮੰਤਰੀ ਡਾ: ਐਸ ਜੈਸ਼ੰਕਰ ਨਾਲ ਗੱਲ ਕਰਨਗੇ ਅਤੇ ਉਨ੍ਹਾਂ ਨੂੰ ਇਸ ਮੁੱਦੇ ਨੂੰ ਪਾਕਿਸਤਾਨ ਸਰਕਾਰ ਕੋਲ ਜ਼ੋਰਦਾਰ ਢੰਗ ਨਾਲ ਉਠਾਉਣ ਦੀ ਅਪੀਲ ਕਰਨਗੇ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਪੰਜਾਬ ਦੇ ਕਿਸਾਨ ਰੇਲਾਂ-ਬੱਸਾਂ ਰਾਹੀਂ ਦਿੱਲੀ ਲਈ ਰਵਾਨਾ: ਜੰਤਰ-ਮੰਤਰ ‘ਤੇ ਧਰਨਾ ਦੇਣਗੇ; ਬਿਜਲੀ ਐਕਟ 2012 ਦੇ ਸੋਧ ਬਿੱਲ ਦਾ ਕਰਨਗੇ ਵਿਰੋਧ

ਜੇ ਸਰਕਾਰ ਬਲਾਤਕਾਰੀਆਂ ਨੂੰ ਰਿਹਾਅ ਕਰ ਸਕਦੀ ਹੈ ਤਾਂ ਬੰਦੀ ਸਿੱਖਾਂ ਨੂੰ ਕਿਉਂ ਨਹੀਂ ? SGPC ਪ੍ਰਧਾਨ ਨੇ ਬਿਲਕਿਸ ਬਾਨੋ ਦੇ ਮਾਮਲੇ ‘ਤੇ ਚੁੱਕੇ ਸਵਾਲ