ਸੜਕ ਹਾਦਸੇ 2 ਸਕੇ ਭਰਾਵਾਂ ਸਮੇਤ 3 ਦੀ ਮੌਤ, ਗਲਤ ਸਾਈਡ ਤੋਂ ਆ ਰਹੇ ਟਿੱਪਰ ਨਾਲ ਕਾਰ ਦਾ ਹੋਇਆ ਸੀ ਐਕਸੀਡੈਂਟ

ਰੂਪਨਗਰ, 22 ਅਗਸਤ 2022 – ਕੀਰਤਪੁਰ ਸਾਹਿਬ-ਰੂਪਨਗਰ ਮੁੱਖ ਮਾਰਗ ‘ਤੇ ਪਿੰਡ ਸਰਸਾ ਨੰਗਲ ‘ਚ ਐਤਵਾਰ ਸਵੇਰੇ ਸਾਢੇ 9 ਵਜੇ ਦੇ ਕਰੀਬ ਭਰਤਗੜ੍ਹ ਇਲਾਕੇ ‘ਚ ਵਾਪਰੇ ਦਰਦਨਾਕ ਹਾਦਸੇ ‘ਚ ਦੋ ਸਕੇ ਭਰਾਵਾਂ ਸਮੇਤ ਤਿੰਨ ਵਿਅਕਤੀਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਪੁਲੀਸ ਚੌਕੀ ਭਰਤਗੜ੍ਹ ਦੇ ਇੰਚਾਰਜ ਸਬ ਇੰਸਪੈਕਟਰ ਰਜਿੰਦਰ ਕੁਮਾਰ ਨੇ ਦੱਸਿਆ ਕਿ ਰਘੁਵੀਰ ਚੰਦ ਵਾਸੀ ਪਿੰਡ ਕਲਸੇੜਾ ਨੇ ਪੁਲੀਸ ਨੂੰ ਦਿੱਤੇ ਬਿਆਨਾਂ ਵਿੱਚ ਦੱਸਿਆ ਕੇ ਉਸ ਦੇ ਦੋ ਭਾਈ ਪਵਨ ਕੁਮਾਰ (47) ਅਤੇ ਸੰਜੀਵ ਕੁਮਾਰ ਉਰਫ਼ ਸੰਜੂ (42) ਵਾਸੀ ਬਲਰਾਮ ਤਲਵਾੜ (57) ਸਮੇਤ ਕੰਮ ਦੇ ਸਿਲਸਿਲੇ ਵਿਚ ਉਹ ਕਾਰ (ਪੀਬੀ 74 2172) ਵਿਚ ਨੰਗਲ ਤੋਂ ਚੰਡੀਗੜ੍ਹ ਜਾ ਰਹੇ ਸੀ। ਇਹ ਸਾਰੇ ਹੀ ਸ਼ਿਵਾਲਿਕ ਐਵੇਨਿਊ ਨੰਗਲ ਫੋਟੋਗ੍ਰਾਫਰ ਦਾ ਕੰਮ ਕਰਦੇ ਸੀ।

ਜਦੋਂ ਉਹ ਪਿੰਡ ਸਰਸਾ ਨੰਗਲ ਨੇੜੇ ਪਹੁੰਚਿਆ ਤਾਂ ਸੜਕ ’ਤੇ ਗਲਤ ਦਿਸ਼ਾ ਤੋਂ ਆ ਰਹੇ ਟਿੱਪਰ (ਪੀਬੀ 12 ਐਨ 0611) ਨੇ ਸਾਹਮਣੇ ਤੋਂ ਕਾਰ ਨੂੰ ਟੱਕਰ ਮਾਰ ਦਿੱਤੀ। ਇਸ ਕਾਰਨ ਕਾਰ ‘ਚ ਸਵਾਰ ਤਿੰਨੋਂ ਵਿਅਕਤੀਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਹਾਦਸੇ ਤੋਂ ਬਾਅਦ ਟਿੱਪਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ।

ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਪਵਨ ਕੁਮਾਰ ਅਤੇ ਸੰਜੀਵ ਕੁਮਾਰ (ਅਸਲੀ ਭਰਾ) ਵੱਖ-ਵੱਖ ਫੋਟੋਗ੍ਰਾਫੀ ਦੀਆਂ ਦੁਕਾਨਾਂ ਚਲਾਉਂਦੇ ਸਨ। ਪਵਨ ਕੁਮਾਰ ਦੀਆਂ ਦੋ ਬੇਟੀਆਂ ਅਤੇ ਇਕ ਬੇਟਾ ਹੈ, ਜਦਕਿ ਸੰਜੀਵ ਕੁਮਾਰ ਦਾ ਇਕ ਬੇਟਾ ਅਤੇ ਇਕ ਬੇਟੀ ਹੈ। ਪਵਨ ਅਤੇ ਸੰਜੀਵ ਤੋਂ ਵੱਡੇ ਦੋ ਭਰਾ ਅਤੇ ਇੱਕ ਭੈਣ ਹੈ। ਇੱਕੋ ਪਰਿਵਾਰ ਦੇ 2 ਮੈਂਬਰਾਂ ਦੀ ਮੌਤ ਕਾਰਨ ਜਿੱਥੇ ਪਰਿਵਾਰ ‘ਤੇ ਸੋਗ ਦਾ ਪਹਾੜ ਟੁੱਟ ਗਿਆ ਹੈ।

ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਹੈ। ਦੋਵੇਂ ਭਰਾ ਬੜੀ ਮਿਹਨਤ ਨਾਲ ਆਪਣੇ ਪਰਿਵਾਰ ਦਾ ਪਾਲਣ ਪੋਸ਼ਣ ਕਰ ਰਹੇ ਸਨ। ਦੋਵਾਂ ਬੱਚਿਆਂ ਦੀ ਉਮਰ ਬਹੁਤ ਛੋਟੀ ਹੈ ਅਤੇ ਹੁਣ ਘਰ ਵਿੱਚ ਕਮਾਉਣ ਵਾਲਾ ਹੋਰ ਕੋਈ ਨਹੀਂ ਹੈ। ਜਦਕਿ ਮ੍ਰਿਤਕ ਬਲਰਾਮ ਦੇ ਦੋ ਬੇਟੇ ਹਨ।

ਸਬ-ਇੰਸਪੈਕਟਰ ਰਜਿੰਦਰ ਕੁਮਾਰ ਨੇ ਦੱਸਿਆ ਕਿ ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਸ ਪਾਰਟੀ ਮੌਕੇ ‘ਤੇ ਪਹੁੰਚੀ ਅਤੇ ਮੌਕੇ ‘ਤੇ ਇਕੱਠੇ ਹੋਏ ਲੋਕਾਂ ਦੀ ਮਦਦ ਨਾਲ ਕਾਫੀ ਮੁਸ਼ੱਕਤ ਤੋਂ ਬਾਅਦ ਤਿੰਨਾਂ ਮ੍ਰਿਤਕਾਂ ਨੂੰ ਕਾਰ ‘ਚੋਂ ਬਾਹਰ ਕੱਢਿਆ। ਤਿੰਨੋਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਰੂਪਨਗਰ ਦੇ ਮੁਰਦਾਘਰ ਵਿੱਚ ਰਖਵਾਇਆ ਗਿਆ ਹੈ। ਮ੍ਰਿਤਕ ਦੇ ਭਰਾ ਰਘੁਵੀਰ ਚੰਦ ਦੇ ਬਿਆਨਾਂ ’ਤੇ ਅਣਪਛਾਤੇ ਟਿੱਪਰ ਚਾਲਕ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਜੇ ਸਰਕਾਰ ਬਲਾਤਕਾਰੀਆਂ ਨੂੰ ਰਿਹਾਅ ਕਰ ਸਕਦੀ ਹੈ ਤਾਂ ਬੰਦੀ ਸਿੱਖਾਂ ਨੂੰ ਕਿਉਂ ਨਹੀਂ ? SGPC ਪ੍ਰਧਾਨ ਨੇ ਬਿਲਕਿਸ ਬਾਨੋ ਦੇ ਮਾਮਲੇ ‘ਤੇ ਚੁੱਕੇ ਸਵਾਲ

ਲੁਧਿਆਣਾ ‘ਚ 3 ਲੁਟੇਰੀਆਂ ਔਰਤਾਂ ਗ੍ਰਿਫਤਾਰ: ਪੜ੍ਹੋ ਪੁਲਿਸ ਨੇ ਕਿਵੇਂ ਕੀਤਾ ਕਾਬੂ ?