ਧਾਲੀਵਾਲ ਨੇ ਸੁਖਬੀਰ ਨੂੰ ਘੇਰਿਆ ਬੇਅਦਬੀ ਤੇ ਗੋਲੀਬਾਰੀ ਦੇ ਮੁੱਦੇ ‘ਤੇ, ਬੀਤੇ ਦਿਨ ਸੁਖਬੀਰ ਨੇ ‘ਆਪ ‘ਤੇ ਲਾਇਆ ਸੀ ਸ਼ਰਾਬ ਘੁਟਾਲੇ ਦਾ ਦੋਸ਼

ਚੰਡੀਗੜ੍ਹ, 26 ਅਗਸਤ 2022 – ਪੰਜਾਬ ਵਿੱਚ ਅਕਾਲੀ ਦਲ (ਬਾਦਲ) ਦੇ ਮੁਖੀ ਸੁਖਬੀਰ ਬਾਦਲ ਅਤੇ ਆਮ ਆਦਮੀ ਪਾਰਟੀ (ਆਪ) ਵਿਚਾਲੇ ਸਿਆਸੀ ਜੰਗ ਛਿੜ ਗਈ ਹੈ। ਕੱਲ੍ਹ ‘ਆਪ’ ਸਰਕਾਰ ਵੱਲੋਂ ਬਣਾਈ ਗਈ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਨੇ ਸੁਖਬੀਰ ਬਾਦਲ ਨੂੰ ਸੰਮਨ ਜਾਰੀ ਕੀਤੇ ਸਨ। ਇਹ ਸੰਮਨ ਕੋਟਕਪੂਰਾ ਵਿੱਚ ਹੋਈ ਗੋਲੀ ਕਾਂਡ ਦੇ ਸਬੰਧ ਵਿੱਚ ਸੀ। ਇਸ ਤੋਂ ਬਾਅਦ ਸੁਖਬੀਰ ਬਾਦਲ ਨੇ ਪ੍ਰੈਸ ਕਾਨਫਰੰਸ ਕਰਕੇ ‘ਆਪ’ ‘ਤੇ 500 ਕਰੋੜ ਦੇ ਸ਼ਰਾਬ ਘੁਟਾਲੇ ਦਾ ਦੋਸ਼ ਲਾਇਆ ਸੀ। ਇਸ ਤੋਂ ਬਾਅਦ ਅੱਜ ‘ਆਪ’ ਸਰਕਾਰ ਦੇ ਮੰਤਰੀ ਕੁਲਦੀਪ ਧਾਲੀਵਾਲ ਮੀਡੀਆ ਦੇ ਸਾਹਮਣੇ ਅਕਾਲੀ ਸਰਕਾਰ ਦੌਰਾਨ ਬੇਅਦਬੀ ਅਤੇ ਗੋਲੀਕਾਂਡ ਨੂੰ ਲੈ ਕੇ ਸੁਖਬੀਰ ਬਾਦਲ ਨੂੰ ਘੇਰਿਆ।

ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਕੁਲਦੀਪ ਧਾਲੀਵਾਲ ਨੇ ਕਿਹਾ ਕਿ ਸਾਢੇ 7 ਸਾਲ ਪਹਿਲਾਂ ਬੇਅਦਬੀ ਅਤੇ ਗੋਲੀਬਾਰੀ ਦੇ ਸਮੇਂ ਪ੍ਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਅਤੇ ਸੁਖਬੀਰ ਬਾਦਲ ਗ੍ਰਹਿ ਮੰਤਰੀ ਸਨ। ਬੜੇ ਦੁੱਖ ਦੀ ਗੱਲ ਹੈ ਕਿ ਜਿਸ ਪਾਰਟੀ ਨੇ ਇਤਿਹਾਸ ਦੌਰਾਨ ਸਿੱਖ ਧਰਮ ਦੇ ਪੰਥ ਅਤੇ ਇਤਿਹਾਸ ਦੇ ਨਾਮ ‘ਤੇ ਵੋਟਾਂ ਲਈਆਂ ਹਨ। ਜਿਨ੍ਹਾਂ ਦੀ ਸਾਰੀ ਸਿਆਸਤ ਸ਼੍ਰੋਮਣੀ ਕਮੇਟੀ ਤੋਂ ਚੱਲਦੀ ਹੈ, ਉਨ੍ਹਾਂ ਹੁੰਦੇ ਹੋਏ ਬੇਅਦਵੀ ਹੋਈ। ਉਨ੍ਹਾਂ ਦੀ ਸਰਕਾਰ ਦੇ ਢਾਈ ਸਾਲ ਰਹਿ ਗਏ, ਫਿਰ ਵੀ ਕੋਈ ਕਾਰਵਾਈ ਨਹੀਂ ਹੋਈ। ਉਸ ਸਮੇਂ ਬੇਅਦਬੀ ਕਰਨ ਵਾਲੇ ਅਤੇ ਗੋਲੀਆਂ ਚਲਾਉਣ ਵਾਲੇ ਫੜੇ ਜਾ ਸਕਦੇ ਸਨ।

ਮੰਤਰੀ ਧਾਲੀਵਾਲ ਨੇ ਕਿਹਾ ਕਿ ਸੁਖਬੀਰ ਬਾਦਲ ਖਿਲਾਫ ਸੰਮਨ ਤਾਂ ਸਿਰਫ ਸ਼ੁਰੂਆਤ ਹੈ। ਬੇਅਦਬੀ ਅਤੇ ਗੋਲੀਬਾਰੀ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿੱਤੀਆਂ ਜਾਣਗੀਆਂ। ਬੇਅਦਬੀ ਤੋਂ ਬਾਅਦ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਕਿਉਂ ਨਹੀਂ ਗਏ ? ਉਨ੍ਹਾਂ ਕਿਹਾ ਕਿ ਇਸ ਲਈ ਕਿ ਉਸ ਸਮੇਂ ਦੀ ਸਰਕਾਰ, ਗ੍ਰਹਿ ਮੰਤਰੀ ਅਤੇ ਗੋਲੀ ਚਲਾਉਣ ਵਾਲੇ ਅਧਿਕਾਰੀ ਦੋਸ਼ੀ ਹਨ। ਬੇਅਦਬੀ ਕਰਨ ਵਾਲਿਆਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਕਦੇ ਵੀ ਨਹੀਂ ਬਖਸ਼ੇਗੀ। ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀਕਾਂਡ ਵਿੱਚ ਗੋਲੀ ਚਲਾਉਣ ਵਾਲਿਆਂ ਨੂੰ ਸਜ਼ਾਵਾਂ ਦਿੱਤੀਆਂ ਜਾਣਗੀਆਂ।

ਬੀਤੇ ਦਿਨ ਸੁਖਬੀਰ ਬਾਦਲ ਨੇ ਦੋਸ਼ ਲਾਇਆ ਸੀ ਕਿ ਪੰਜਾਬ ਦੀ ਆਬਕਾਰੀ ਨੀਤੀ ਵਿੱਚ ਘਪਲਾ ਹੋਇਆ ਹੈ। ਇਸ ਵਿੱਚ ਸਿਰਫ਼ 2 ਹੋਲਸੇਲਰ ਬਣੇ ਸਨ। ਪਹਿਲਾਂ 50 ਤੋਂ 100 ਹੋਲਸੇਲਰ ਸਨ। ਹੋਲਸੇਲਰ ਦੇ ਲਾਭ ਨੂੰ 5% ਤੋਂ 10% ਤੱਕ ਵਧਾ ਦਿੱਤਾ ਗਿਆ ਹੈ। ਲਗਾਤਾਰ 3 ਸਾਲ 30 ਕਰੋੜ ਦੇ ਟਰਨਓਵਰ ਦੀ ਸ਼ਰਤ ਲਾ ਕੇ ਪੰਜਾਬ ਦੇ ਵਪਾਰੀਆਂ ਨੂੰ ਆਪਣੇ ਚਹੇਤੇ ਥੋਕ ਵਿਕਰੇਤਾ ਬਣਾ ਲਿਆ। ਉਨ੍ਹਾਂ ਕਿਹਾ ਕਿ ਪੰਜਾਬ ਅਤੇ ਦਿੱਲੀ ਦੀ ਆਬਕਾਰੀ ਨੀਤੀ ਇੱਕੋ ਜਿਹੀ ਹੈ। ਜੇਕਰ ਸੀਬੀਆਈ ਜਾਂਚ ਉੱਥੇ ਚੱਲ ਰਹੀ ਹੈ ਤਾਂ ਇੱਥੇ ਵੀ ਹੋਣੀ ਚਾਹੀਦੀ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਸਿੱਧੂ ਮੂਸੇਵਾਲਾ ਦੇ ਕਤਲ ਦੀ ਸਾਜ਼ਿਸ਼ ਵਿੱਚ ਸ਼ਾਮਲ ਪੰਜਾਬੀ ਸੰਗੀਤ ਇੰਡਸਟਰੀ ਨਾਲ ਸਬੰਧਤ 2 ਹੋਰ ਮੁਲਜ਼ਮ ਨਾਮਜ਼ਦ

ਮੂਸੇਵਾਲਾ ਦੇ ਪਰਿਵਾਰ ਨੇ ਸਲੀਮ ਮਰਚੈਂਟ ਨੂੰ ਸਿੱਧੂ ਦਾ ਗੀਤ ਰਿਲੀਜ਼ ਨਾ ਕਰਨ ਲਈ ਕਿਹਾ: ਪਰਿਵਾਰ ਨੇ ਪਹਿਲਾਂ ਵੀ ਰੋਕਿਆ ਸੀ