ਨਵੀਂ ਦਿੱਲੀ, 27 ਅਗਸਤ 2022 – ਬੈਡਮਿੰਟਨ ਵਿਸ਼ਵ ਚੈਂਪੀਅਨਸ਼ਿਪ ‘ਚ ਭਾਰਤ ਦੇ ਸਾਤਵਿਕਸਾਈਰਾਜ ਰੰਕੀਰੈੱਡੀ ਅਤੇ ਚਿਰਾਗ ਸ਼ੈੱਟੀ ਦੀ ਪੁਰਸ਼ ਜੋੜੀ ਨੇ ਮਲੇਸ਼ੀਆ ਦੇ ਆਰੋਨ ਚਿਆ ਅਤੇ ਸੋਹ ਵੂਈ ਯਿਕ ਨੂੰ 20-22, 21-18, 21-16 ਨਾਲ ਹਰਾ ਕੇ ਕਾਂਸੀ ਦਾ ਤਗਮਾ ਜਿੱਤਿਆ ਹੈ।
ਵਿਸ਼ਵ ਬੈਡਮਿੰਟਨ ਚੈਂਪੀਅਨਸ਼ਿਪ 2022 ‘ਚ ਭਾਰਤੀ ਸਟਾਰ ਸ਼ਟਲਰ ਜੋੜੀ ਚਿਰਾਗ ਸ਼ੈੱਟੀ ਅਤੇ ਸਾਤਵਿਕ ਸਾਈਰਾਜਰੰਕੀਰੇਡੀ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਪਰ ਸੈਮੀਫਾਈਨਲ ‘ਚ ਹਾਰ ਕੇ ਉਨ੍ਹਾਂ ਨੂੰ ਕਾਂਸੀ ਦੇ ਤਗਮੇ ਨਾਲ ਹੀ ਸਬਰ ਕਰਨਾ ਪਿਆ।
ਹਾਰ ਦੇ ਬਾਵਜੂਦ ਭਾਰਤੀ ਸਟਾਰ ਸ਼ਟਲਰ ਜੋੜੀ ਚਿਰਾਗ ਅਤੇ ਸਾਤਵਿਕ ਨੇ ਵਿਸ਼ਵ ਬੈਡਮਿੰਟਨ ਚੈਂਪੀਅਨਸ਼ਿਪ ਵਿੱਚ ਇਤਿਹਾਸ ਰਚ ਦਿੱਤਾ ਹੈ। ਸਾਤਵਿਕ ਅਤੇ ਚਿਰਾਗ ਇਸ ਚੈਂਪੀਅਨਸ਼ਿਪ ਦੇ ਪੁਰਸ਼ ਡਬਲਜ਼ ਵਰਗ ਵਿੱਚ ਕਾਂਸੀ ਦਾ ਤਗ਼ਮਾ ਜਿੱਤਣ ਵਾਲੀ ਪਹਿਲੀ ਭਾਰਤੀ ਪੁਰਸ਼ ਜੋੜੀ ਬਣ ਗਈ ਹੈ।