ਹਾਈ ਕੋਰਟ ਨੇ ਭਗਤ ਸਿੰਘ ਨੂੰ ਸ਼ਹੀਦ ਦਾ ਦਰਜਾ ਦੇਣ ਵਾਲੀ ਪਟੀਸ਼ਨ ਨੂੰ ਕੀਤਾ ਖਾਰਜ

ਚੰਡੀਗੜ੍ਹ, 1 ਸਤੰਬਰ 2022 – ਪੰਜਾਬ-ਹਰਿਆਣਾ ਹਾਈ ਕੋਰਟ ਨੇ ਬੁੱਧਵਾਰ ਨੂੰ ਦੇਸ਼ ਦੀ ਆਜ਼ਾਦੀ ਲਈ ਲੜਨ ਵਾਲੇ ਕ੍ਰਾਂਤੀਵੀਰ ਭਗਤ ਸਿੰਘ ਅਤੇ ਉਨ੍ਹਾਂ ਦੇ ਦੋ ਸਾਥੀਆਂ, ਰਾਜਗੁਰੂ ਅਤੇ ਸੁਖਦੇਵ ਨੂੰ ਸ਼ਹੀਦ ਦਾ ਦਰਜਾ ਦੇਣ ਦੀ ਮੰਗ ਵਾਲੀ ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਪਾਈ ਜਨਹਿਤ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ।

ਚੀਫ਼ ਜਸਟਿਸ ਰਵੀਸ਼ੰਕਰ ਝਾਅ ਅਤੇ ਜਸਟਿਸ ਅਰੁਣ ਪੱਲੀ ਦੀ ਡਿਵੀਜ਼ਨ ਬੈਂਚ ਨੇ ਫ਼ੈਸਲੇ ਵਿੱਚ ਕਿਹਾ ਕਿ ਉਹ ਕਿਸ ਅਧਿਕਾਰ ਨਾਲ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਸ਼ਹੀਦ ਦਾ ਦਰਜਾ ਦੇਣ ਲਈ ਕਹਿ ਸਕਦੇ ਹਨ, ਜਿਸ ਵਿੱਚ ਦਿੱਲੀ ਹਾਈ ਕੋਰਟ ਨੇ ਪਟੀਸ਼ਨ ਖਾਰਜ ਕਰ ਦਿੱਤੀ ਹੈ। ਬੈਂਚ ਨੇ ਫੈਸਲੇ ‘ਚ ਕਿਹਾ ਕਿ ਪਟੀਸ਼ਨਰ ਨੇ ਅਜਿਹਾ ਕੋਈ ਕਾਨੂੰਨ ਜਾਂ ਰਿਕਾਰਡ ਪੇਸ਼ ਨਹੀਂ ਕੀਤਾ ਹੈ, ਜਿਸ ਦੇ ਆਧਾਰ ‘ਤੇ ਫੈਸਲਾ ਲਿਆ ਜਾ ਸਕੇ।

ਹਾਈਕੋਰਟ ਨੇ ਪਟੀਸ਼ਨਰ ਨੂੰ ਪੁੱਛਿਆ ਕਿ ਕੀ ਕਾਨੂੰਨ ਵਿੱਚ ਅਜਿਹੀ ਕੋਈ ਵਿਵਸਥਾ ਹੈ ਜਿਸ ਤਹਿਤ ਅਦਾਲਤ ਨੂੰ ਇਹ ਨਿਰਦੇਸ਼ ਦੇਣ ਦਾ ਅਧਿਕਾਰ ਦਿੱਤਾ ਗਿਆ ਹੈ ? ਪਟੀਸ਼ਨਕਰਤਾ ਕੋਲ ਇਸ ਸਵਾਲ ਦਾ ਜਵਾਬ ਨਹੀਂ ਸੀ। ਸੋਨੀਪਤ ਦੇ ਵਕੀਲ ਬਿਜੇਂਦਰ ਸਾਂਗਵਾਨ ਨੇ ਇਸ ਮਾਮਲੇ ਨੂੰ ਲੈ ਕੇ ਪਹਿਲਾਂ ਦਿੱਲੀ ਹਾਈ ਕੋਰਟ ‘ਚ ਪਟੀਸ਼ਨ ਦਾਇਰ ਕੀਤੀ ਸੀ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਨਕਲੀ ਵਿਆਹ ਕਰਵਾ ਕੇ ਲੁੱਟਣ ਵਾਲੀ ਲੁਟੇਰੀ ਲਾੜੀ ਨਕਲੀ ਪਰਿਵਾਰ ਸਮੇਤ ਗ੍ਰਿਫਤਾਰ

ਗੈਂਗਸਟਰਾਂ ‘ਤੇ ਵੱਡੀ ਕਾਰਵਾਈ: ਮੂਸੇਵਾਲਾ ਦੇ ਕਾਤਲਾਂ ਲਾਰੈਂਸ-ਗੋਲਡੀ, ਨੀਰਜ ਬਵਾਨਾ ਅਤੇ ਬੰਬੀਹਾ ਗੈਂਗ ਦੇ ਗੈਂਗਸਟਰਾਂ ‘ਤੇ ਲਾਇਆ UAPA