SYL ਦੇ ਮੁੱਦੇ ਤੇ ਮੁੱਖ ਮੰਤਰੀ ਦੀ ਚੁੱਪ, ਪੰਜਾਬ ਲਈ ਘਾਤਕ – ਬੀਬੀ ਰਾਮੂੰਵਾਲੀਆ

ਮੋਹਾਲੀ, 8 ਸਤੰਬਰ 2022 – ਭਾਜਪਾ ਦੀ ਬੁਲਾਰਾ ਬੀਬੀ ਅਮਨਜੋਤ ਕੌਰ ਰਾਮੂੰਵਾਲੀਆ ਨੇ ਅੱਜ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਜੀ ਐਸਵਾਈਐਲ ਦੇ ਮੁੱਦੇ ਤੇ ਚੁੱਪੀ ਧਾਰ ਕੇ ਬੈਠੇ ਹਨ, ਜਦਕਿ ਅਪ੍ਰੈਲ ਮਹੀਨੇ ਸੁਪਰੀਮ ਕੋਰਟ ਵੱਲੋਂ ਪੰਜਾਬ ਦਾ ਪੱਖ ਪੇਸ਼ ਕਰਨ ਲਈ ਉਨ੍ਹਾਂ ਨੂੰ ਪੱਤਰ ਵੀ ਆਇਆ ਹੈ, ਪਰ ਅੱਜ ਤੱਕ ਉਨ੍ਹਾਂ ਪੰਜਾਬ ਦਾ ਪੱਖ ਪੇਸ਼ ਨਹੀਂ ਕੀਤਾ ।

ਬੀਬੀ ਨੇ ਆਮ ਆਦਮੀ ਪਾਰਟੀ ਤੇ ਇਲਜ਼ਾਮ ਲਗਾਉਂਦਿਆਂ ਕਿਹਾ ਕਿ ਹਰਿਆਣੇ ਅੰਦਰ ਚੋਣਾਂ ਜਿੱਤਣ ਦੇ ਇਰਾਦੇ ਨਾਲ ਐੱਸਵਾਈਐੱਲ ਦੇ ਮੁੱਦੇ ਤੇ ਪੰਜਾਬ ਸਰਕਾਰ ਪੰਜਾਬ ਦਾ ਪੱਖ ਨਹੀਂ ਪੇਸ਼ ਕਰ ਰਹੀ।

ਬੀਬੀ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਐਸਵਾਈਐਲ ਦੇ ਮੁੱਦੇ ਦੇ ਮਸਲੇ ਨੂੰ ਸੁਲਝਾਉਣ ਲਈ ਪੰਜਾਬ ਦੀਆਂ ਸਮੂਹ ਪਾਰਟੀਆਂ ਦੀ ਇੱਕ ਬੈਠਕ ਬੁਲਾਉਣ ਅਤੇ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਪੰਜਾਬ ਦੇ ਪਾਣੀ ਦੀ ਰਾਖੀ ਲਈ ਯੋਜਨਾ ਬਣਾਉਣ, ਇਸ ਮੌਕੇ ਬੀਬੀ ਜੀ ਨੇ ਪੰਜਾਬ ਭਾਜਪਾ ਦਾ ਸਟੈਂਡ ਸਪਸ਼ਟ ਕਰਦੇ ਹੋਏ ਕਿਹਾ ਕਿ ਪੰਜਾਬ ਕੋਲ ਪਹਿਲਾਂ ਹੀ ਪਾਣੀ ਘੱਟ ਹੈ ਅਤੇ ਅਸੀਂ ਪੰਜਾਬ ਦੇ ਹੱਕਾਂ ਲਈ ਹਮੇਸ਼ਾਂ ਪੰਜਾਬ ਸਰਕਾਰ ਦੇ ਨਾਲ ਖੜ੍ਹੇ ਹਾਂ।

ਉਨ੍ਹਾਂ ਮੁੱਖ ਮੰਤਰੀ ਨੂੰ ਬੇਨਤੀ ਕੀਤੀ ਕਿ ਪੰਜਾਬ ਪ੍ਰਤੀ ਆਪਣਾ ਫਰਜ ਅਦਾ ਕਰਨ ਅਤੇ ਸੁਪਰੀਮ ਕੋਰਟ ਦੇ ਹੁਕਮਾਂ ਅਨੁਸਾਰ ਪੰਜਾਬ ਦਾ ਪੱਖ ਪੇਸ਼ ਕਰਨ ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਦਿੱਲੀ-ਅੰਮ੍ਰਿਤਸਰ-ਕੱਟੜਾ ਐਕਸਪ੍ਰੈੱਸ ਵੇਅ ਪੰਜਾਬ ਦੀ ਤਰੱਕੀ ‘ਚ ਅਹਿਮ ਯੋਗਦਾਨ ਪਾਏਗਾ: ਮੁੱਖ ਸਕੱਤਰ

ਪੰਜਾਬ ਦੇ ‘ਆਪ’ ਵਿਧਾਇਕ ‘ਤੇ ED ਦਾ ਛਾਪਾ: ਘਰ ਤੇ ਫੈਕਟਰੀ ਦੀ ਤਲਾਸ਼ੀ