ਗੈਂਗਸਟਰ ਲਾਰੈਂਸ ਮੁੜ 4 ਦਿਨਾਂ ਦੇ ਰਿਮਾਂਡ ’ਤੇ: ਪੁਲਿਸ ਨੇ ਵੀਡੀਓ ਕਾਨਫਰੰਸ ਦੀ ਗੱਲ ਕਹਿ ਗੁਪਤ ਤਰੀਕੇ ਨਾਲ ਖਰੜ ਅਦਾਲਤ ‘ਚ ਕੀਤਾ ਪੇਸ਼

ਖਰੜ, 8 ਸਤੰਬਰ 2022 – ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮਾਸਟਰ ਮਾਈਂਡ ਗੈਂਗਸਟਰ ਲਾਰੈਂਸ ਦੀ ਜਾਨ ਨੂੰ ਖਤਰਾ ਹੈ। ਇਸ ਕਾਰਨ ਵੀਰਵਾਰ ਨੂੰ ਪਹਿਲਾਂ ਪੁਲਿਸ ਨੇ ਕਿਹਾ ਕਿ ਲਾਰੈਂਸ ਦੀ ਪੇਸ਼ੀ ਵੀਡੀਓ ਕਾਨਫਰੰਸਿੰਗ ਰਾਹੀਂ ਕੀਤੀ ਜਾ ਰਹੀ ਹੈ। ਇਸ ਤੋਂ ਬਾਅਦ ਅਚਾਨਕ ਉਸ ਨੂੰ ਸਖ਼ਤ ਸੁਰੱਖਿਆ ਹੇਠ ਗੁਪਤ ਤਰੀਕੇ ਨਾਲ ਖਰੜ ਅਦਾਲਤ ਵਿੱਚ ਲਿਆਂਦਾ ਗਿਆ। ਜਿੱਥੋਂ ਉਸ ਨੂੰ ਮੁੜ 4 ਦਿਨਾਂ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਗਿਆ। ਸੂਤਰਾਂ ਅਨੁਸਾਰ ਪੁਲਿਸ ਨੂੰ ਲਾਰੈਂਸ ‘ਤੇ ਬੰਬੀਹਾ ਗੈਂਗ ਦੇ ਹਮਲੇ ਬਾਰੇ ਖੁਫੀਆ ਜਾਣਕਾਰੀ ਮਿਲੀ ਸੀ। ਜਿਸ ਤੋਂ ਬਾਅਦ ਉਸ ਦੀ ਸੁਰੱਖਿਆ ਲਈ ਹਰ ਤਰ੍ਹਾਂ ਦੀ ਸਖਤੀ ਕੀਤੀ ਜਾ ਰਹੀ ਹੈ।

ਇਸ ਤੋਂ ਪਹਿਲਾਂ ਕੇਂਦਰੀ ਖੁਫੀਆ ਏਜੰਸੀਆਂ ਨੇ ਵੀ ਪੰਜਾਬ ਪੁਲਿਸ ਨੂੰ ਇਨਪੁਟ ਦਿੱਤੇ ਸਨ। ਜਿਸ ‘ਚ ਕਿਹਾ ਗਿਆ ਸੀ ਕਿ ਅਦਾਲਤ ‘ਚ ਪੇਸ਼ੀ ਦੌਰਾਨ ਲਾਰੈਂਸ ‘ਤੇ ਹਮਲਾ ਹੋ ਸਕਦਾ ਹੈ। ਬੰਬੀਹਾ ਗੈਂਗ ਦੇ ਸ਼ੂਟਰ ਅਦਾਲਤੀ ਅਮਲੇ ਜਾਂ ਵਕੀਲਾਂ ਦੀ ਮੌਜੂਦਗੀ ਵਿੱਚ ਅਜਿਹਾ ਕਰ ਸਕਦੇ ਹਨ। ਇਸ ਤੋਂ ਬਾਅਦ ਲਾਰੈਂਸ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ।

ਪੰਜਾਬ ਸਰਕਾਰ ਨੇ ਗੈਂਗਸਟਰ ਲਾਰੈਂਸ ਬਾਰੇ ਸੁਪਰੀਮ ਕੋਰਟ ਨੂੰ ਰਿਪੋਰਟ ਦੇਣੀ ਹੈ। ਲਾਰੈਂਸ ਦੇ ਪਿਤਾ ਨੇ ਪੰਜਾਬ ਪੁਲਿਸ ਵੱਲੋਂ ਗੈਂਗਸਟਰ ਦੀ ਹਿਰਾਸਤ ਨੂੰ ਚੁਣੌਤੀ ਦਿੱਤੀ ਸੀ। ਜਿਸ ਤੋਂ ਬਾਅਦ ਸੁਪਰੀਮ ਕੋਰਟ ਨੇ ਪੰਜਾਬ ਪੁਲਿਸ ਤੋਂ ਲਾਰੈਂਸ ਖਿਲਾਫ ਦਰਜ ਸਾਰੇ ਮਾਮਲਿਆਂ ਦੀ ਜਾਣਕਾਰੀ ਮੰਗੀ ਹੈ। ਇਸ ਤੋਂ ਇਲਾਵਾ ਪੰਜਾਬ ਸਰਕਾਰ ਅਤੇ ਪੁਲਿਸ ਦੀ ਅਗਲੀ ਯੋਜਨਾ ਬਾਰੇ ਵੀ ਕਿਹਾ ਗਿਆ ਹੈ। ਸੁਪਰੀਮ ਕੋਰਟ ‘ਚ ਪਿਤਾ ਨੇ ਕਿਹਾ ਕਿ ਪੰਜਾਬ ਪੁਲਸ ਵੱਖ-ਵੱਖ ਮਾਮਲਿਆਂ ‘ਚ ਲਾਰੈਂਸ ਨੂੰ ਲੈ ਕੇ ਕਈ ਜ਼ਿਲਿਆਂ ‘ਚ ਘੁੰਮ ਰਹੀ ਹੈ।

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਵਿੱਚ ਪੰਜਾਬ ਪੁਲਿਸ ਵੱਲੋਂ ਲਾਰੈਂਸ ਨੂੰ ਤਿਹਾੜ ਜੇਲ੍ਹ ਤੋਂ ਲਿਆਂਦਾ ਗਿਆ ਸੀ। ਉਸ ‘ਤੇ ਦੋਸ਼ ਹੈ ਕਿ ਉਸ ਦੇ ਇਸ਼ਾਰੇ ‘ਤੇ ਕੈਨੇਡਾ ਬੈਠੇ ਗੈਂਗਸਟਰ ਗੋਲਡੀ ਬਰਾੜ ਨੇ ਮੂਸੇਵਾਲਾ ਦਾ ਕਤਲ ਕੀਤਾ ਸੀ। ਇਸ ਵਿੱਚ ਗੈਂਗਸਟਰ ਜੱਗੂ ਭਗਵਾਨਪੁਰੀਆ, ਲਿਪਿਨ ਨਹਿਰਾ, ਅਨਮੋਲ, ਸਚਿਨ ਥਾਪਨ ਵਰਗੇ ਕਈ ਗੈਂਗਸਟਰ ਸ਼ਾਮਲ ਹਨ। ਇਨ੍ਹਾਂ ਵਿੱਚੋਂ ਪੁਲੀਸ ਨੇ 24 ਮੁਲਜ਼ਮਾਂ ਖ਼ਿਲਾਫ਼ ਅਦਾਲਤ ਵਿੱਚ ਚਲਾਨ ਵੀ ਪੇਸ਼ ਕੀਤਾ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਸਿੰਧੀਆ ਨੇ ਹਲਵਾਰਾ ਏਅਰਪੋਰਟ ਚਾਲੂ ਹੋਣ ਤੱਕ ਐਮਪੀ ਅਰੋੜਾ ਨੂੰ ਸਾਹਨੇਵਾਲ ਲਈ ਉਡਾਣ ਦਾ ਭਰੋਸਾ ਦਿੱਤਾ

ਮੀਤ ਹੇਅਰ ਤੇ ਡਾ.ਨਿੱਜਰ ਨੇ ਨਗਰ ਨਿਗਮ ਦੇ ਸੇਵਾ ਕੇਂਦਰ ਦੀ ਕੀਤੀ ਅਚਨਚੇਤੀ ਚੈਕਿੰਗ