ਅੱਜ ਕੈਪਟਨ ਅਮਰਿੰਦਰ ਮਿਲਣਗੇ ਅਮਿਤ ਸ਼ਾਹ ਤੇ ਜੇਪੀ ਨੱਡਾ ਨੂੰ, ਪਾਰਟੀ ਦੇ ਰਲੇਵੇਂ ਅਤੇ ਪੰਜਾਬ ਭਾਜਪਾ ‘ਚ ਬਦਲਾਅ ‘ਤੇ ਚਰਚਾ ਸੰਭਵ

ਚੰਡੀਗੜ੍ਹ, 9 ਸਤੰਬਰ 2022 – ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਦਿੱਲੀ ਦੌਰੇ ‘ਤੇ ਹਨ। ਉਹ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ਨਾਲ ਮੁਲਾਕਾਤ ਕਰਨਗੇ। ਇਸ ਦੌਰਾਨ ਕੈਪਟਨ ਦੀ ਪਾਰਟੀ ਪੰਜਾਬ ਲੋਕ ਕਾਂਗਰਸ (ਪੀ.ਐੱਲ.ਸੀ.) ਨੂੰ ਭਾਜਪਾ ‘ਚ ਰਲੇਵਾਂ ਕਰਨ ਲਈ ਚਰਚਾ ਹੋ ਸਕਦੀ ਹੈ। ਇਸ ਤੋਂ ਇਲਾਵਾ ਭਾਜਪਾ ਪੰਜਾਬ ਵਿਚ ਜਲਦੀ ਹੀ ਸੰਗਠਨ ਵਿਚ ਫੇਰਬਦਲ ਕਰਨ ਜਾ ਰਹੀ ਹੈ। ਇਸ ਬਾਰੇ ਕੈਪਟਨ ਨਾਲ ਵੀ ਗੱਲਬਾਤ ਕੀਤੀ ਜਾ ਸਕਦੀ ਹੈ।

ਕੈਪਟਨ ਨੇ ਕੁਝ ਦਿਨ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਸੀ। 2024 ਵਿੱਚ ਹੋਣ ਜਾ ਰਹੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਭਾਜਪਾ ਵੀ ਪੰਜਾਬ ਨੂੰ ਗੰਭੀਰਤਾ ਨਾਲ ਲੈ ਰਹੀ ਹੈ। ਕੁਝ ਦਿਨ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੇ ਪੀਐਮ ਮੋਦੀ ਨਾਲ ਮੁਲਾਕਾਤ ਕੀਤੀ ਸੀ। ਇਸ ਦੌਰਾਨ ਉਨ੍ਹਾਂ ਦਾ ਲੜਕਾ ਰਣਇੰਦਰ ਸਿੰਘ ਵੀ ਉਨ੍ਹਾਂ ਦੇ ਨਾਲ ਰਿਹਾ।

ਜੇਕਰ ਪੰਜਾਬ ਲੋਕ ਕਾਂਗਰਸ ਭਾਜਪਾ ਵਿੱਚ ਰਲੇਵਾਂ ਹੋ ਜਾਂਦੀ ਹੈ ਤਾਂ ਉਨ੍ਹਾਂ ਨੂੰ ਪੰਜਾਬ ਭਾਜਪਾ ਵਿੱਚ ਵੱਡੀ ਜ਼ਿੰਮੇਵਾਰੀ ਮਿਲ ਸਕਦੀ ਹੈ। ਕੈਪਟਨ ਦਾ ਪੰਜਾਬ ਵਿੱਚ 3 ਦਹਾਕਿਆਂ ਤੋਂ ਵੱਧ ਦਾ ਸਿਆਸੀ ਕੈਰੀਅਰ ਹੈ। ਉਨ੍ਹਾਂ ਨੇ ਕਾਂਗਰਸ ਨੂੰ ਸੰਭਾਲਿਆ ਹੈ। ਕਾਂਗਰਸ ਨੂੰ ਦੋ ਵਾਰ ਸੱਤਾ ਵਿਚ ਲਿਆਂਦਾ। ਫਿਰ ਦੋ ਵਾਰ ਮੁੱਖ ਮੰਤਰੀ ਬਣੇ। ਕੈਪਟਨ ਦੇ ਇਸ ਤਜ਼ਰਬੇ ਦਾ ਲਾਹਾ ਲੈਂਦਿਆਂ ਭਾਜਪਾ ਪੰਜਾਬ ਵਿੱਚ ਪੈਰ ਜਮਾਉਣ ਦੀ ਕੋਸ਼ਿਸ਼ ਕਰੇਗੀ। ਖਾਸ ਤੌਰ ‘ਤੇ ਜੇਕਰ ਕੈਪਟਨ ਸਿੱਧੇ ਭਾਜਪਾ ‘ਚ ਚਲੇ ਜਾਂਦੇ ਹਨ ਤਾਂ ਉਹ ਪੰਜਾਬ ‘ਚ ਪਾਰਟੀ ਦਾ ਵੱਡਾ ਸਿੱਖ ਚਿਹਰਾ ਬਣ ਸਕਦੇ ਹਨ। ਜਿਸ ਦੀ ਕਮੀ ਭਾਜਪਾ ਲਗਾਤਾਰ ਮਹਿਸੂਸ ਕਰ ਰਹੀ ਹੈ।

ਪੰਜਾਬ ਵਿਧਾਨ ਸਭਾ ਚੋਣਾਂ ਤੋਂ 3 ਮਹੀਨੇ ਪਹਿਲਾਂ ਕੈਪਟਨ ਨੂੰ ਕਾਂਗਰਸ ਨੇ ਕੁਰਸੀ ਤੋਂ ਹਟਾ ਦਿੱਤਾ ਸੀ। ਜਿਸ ਤੋਂ ਬਾਅਦ ਉਨ੍ਹਾਂ ਨੇ ਕਾਂਗਰਸ ਛੱਡ ਦਿੱਤੀ ਅਤੇ ਆਪਣੀ ਪਾਰਟੀ ਬਣਾਈ ਅਤੇ ਭਾਜਪਾ ਨਾਲ ਗਠਜੋੜ ਕੀਤਾ। ਪਰ ਚੋਣਾਂ ਵਿੱਚ ਭਾਜਪਾ ਸਿਰਫ਼ 2 ਸੀਟਾਂ ਹੀ ਜਿੱਤ ਸਕੀ। ਕੈਪਟਨ ਖੁਦ ਵੀ ਪਟਿਆਲਾ ਸੀਟ ਹਾਰ ਗਏ ਹਨ। ਉਨ੍ਹਾਂ ਦਾ ਕੋਈ ਵੀ ਉਮੀਦਵਾਰ ਨਹੀਂ ਜਿੱਤ ਸਕਿਆ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਬ੍ਰਿਟੇਨ ਦੇ ਸ਼ਾਹੀ ਪਰਿਵਾਰ ਵਿੱਚ ਇੱਕ ਯੁੱਗ ਦਾ ਅੰਤ, ਮਹਾਰਾਣੀ ਐਲਿਜ਼ਾਬੈਥ-II ਦਾ ਦੇਹਾਂਤ

ਸੋਨਾਲੀ ਫੋਗਾਟ ਕਤਲ ਕੇਸ ਨਾਲ ਜੁੜਿਆ ਕਰਲੀਜ਼ ਕਲੱਬ ਢਾਹਿਆ ਜਾਵੇਗਾ