ਗੈਂਗਸਟਰ ਗੋਲਡੀ ਬਰਾੜ ਨੇ ਕਾਂਗਰਸੀ ਆਗੂ ਕਤਲ ਮਾਮਲੇ ‘ਚ ਗਵਾਹਾਂ ਨੂੰ ਦਿੱਤੀ ਧਮਕੀ: ਕਿਹਾ ਅਦਾਲਤ ‘ਚ ਗਏ ਤਾਂ ਨਤੀਜੇ ਹੋਣਗੇ ਬਹੁਤ ਮਾੜੇ

ਚੰਡੀਗੜ੍ਹ, 9 ਸਤੰਬਰ 2022 – ਲਾਰੈਂਸ ਗੈਂਗ ਦੇ ਕੈਨੇਡੀਅਨ ਗੈਂਗਸਟਰ ਸਤਿੰਦਰਜੀਤ ਸਿੰਘ ਉਰਫ ਗੋਲਡੀ ਬਰਾੜ ਨੇ ਗਵਾਹਾਂ ਨੂੰ ਧਮਕੀਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ ਹਨ। ਇਹ ਧਮਕੀਆਂ ਫਰੀਦਕੋਟ ਵਿੱਚ ਯੂਥ ਕਾਂਗਰਸੀ ਆਗੂ ਗੁਰਲਾਲ ਸਿੰਘ ਪਹਿਲਵਾਨ ਦੇ ਕਤਲ ਕੇਸ ਵਿੱਚ ਗਵਾਹਾਂ ਨੂੰ ਮਿਲ ਰਹੀਆਂ ਹਨ। ਗੋਲਡੀ ਬਰਾੜ ਗਵਾਹਾਂ ਨੂੰ ਫੋਨ ਕਰਕੇ ਕਹਿ ਰਿਹਾ ਹੈ ਕਿ ਜੇ ਉਹ ਅਦਾਲਤ ਵਿੱਚ ਗਵਾਹੀ ਦੇਣ ਗਏ ਤਾਂ ਗੰਭੀਰ ਨਤੀਜੇ ਭੁਗਤਣਗੇ। ਗੋਲਡੀ ਬਰਾੜ ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰਮਾਈਂਡ ਵੀ ਹੈ। ਜਿਸ ਦਾ 29 ਮਈ ਨੂੰ ਗੋਲੀਆਂ ਚਲਾ ਕੇ ਕਤਲ ਕਰ ਦਿੱਤਾ ਗਿਆ ਸੀ।

ਇਸ ਦੀ ਸ਼ਿਕਾਇਤ ਗਵਾਹ ਗੁਰਜਸਵਿੰਦਰ ਸਿੰਘ ਨੇ ਫਰੀਦਕੋਟ ਪੁਲਿਸ ਨੂੰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਾਲ ਫਰਵਰੀ ਵਿੱਚ ਯੂਥ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਅਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਗੁਰਲਾਲ ਪਹਿਲਵਾਨ ਦਾ ਕਤਲ ਕਰ ਦਿੱਤਾ ਗਿਆ ਸੀ। ਜਿਸ ਵਿੱਚ ਉਹ ਵੀ ਗਵਾਹ ਹੈ। ਹੁਣ ਗੋਲਡੀ ਬਰਾੜ ਉਨ੍ਹਾਂ ਨੂੰ ਫੋਨ ਕਰਕੇ ਧਮਕੀਆਂ ਦੇ ਰਿਹਾ ਹੈ। ਉਨ੍ਹਾਂ ਨੂੰ ਹੀ ਨਹੀਂ ਹੋਰ ਗਵਾਹਾਂ ਨੂੰ ਵੀ ਧਮਕੀਆਂ ਮਿਲ ਰਹੀਆਂ ਹਨ। ਉਸ ਨੇ 4 ਸਥਾਨਕ ਲੋਕਾਂ ‘ਤੇ ਗੋਲਡੀ ਬਰਾੜ ਨੂੰ ਗਵਾਹਾਂ ਬਾਰੇ ਜਾਣਕਾਰੀ ਦੇਣ ਦਾ ਵੀ ਦੋਸ਼ ਲਾਇਆ। ਪੁਲੀਸ ਨੇ ਗੋਲਡੀ ਬਰਾੜ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

ਪੰਜਾਬ ਪੁਲਿਸ ਅਨੁਸਾਰ ਸਭ ਤੋਂ ਪਹਿਲਾਂ ਬੰਬੀਹਾ ਗੈਂਗ ਨੇ 11 ਅਕਤੂਬਰ 2020 ਨੂੰ ਚੰਡੀਗੜ੍ਹ ਵਿੱਚ ਗੁਰਲਾਲ ਬਰਾੜ ਦਾ ਕਤਲ ਕੀਤਾ ਸੀ। ਇਸ ਤੋਂ ਬਾਅਦ ਲਾਰੈਂਸ ਗੈਂਗ ਨੇ ਬੰਬੀਹਾ ਗਰੁੱਪ ਦੇ ਮੈਂਬਰ ਰਜਤ ਕੁਮਾਰ ‘ਤੇ ਨਵੰਬਰ 2020 ‘ਚ ਗੋਲੀਬਾਰੀ ਕੀਤੀ ਸੀ। ਜਿਸ ਵਿੱਚ ਲਾਰੈਂਸ ਗੈਂਗ ਦੇ ਮਨਪ੍ਰੀਤ ਭਾਊ ਅਤੇ ਹੋਰ ਮੁਲਜ਼ਮ ਫੜੇ ਗਏ। ਗੁਰਲਾਲ ਬਰਾੜ ਦੇ ਕਤਲ ਦਾ ਬਦਲਾ ਲੈਣ ਲਈ ਲਾਰੈਂਸ ਗਰੁੱਪ ਨੇ ਫਰਵਰੀ 2021 ਵਿੱਚ ਫਰੀਦਕੋਟ ਵਿੱਚ ਯੂਥ ਕਾਂਗਰਸੀ ਆਗੂ ਗੁਰਲਾਲ ਪਹਿਲਵਾਨ ਦਾ ਕਤਲ ਕਰ ਦਿੱਤਾ ਸੀ।

ਬਦਲੇ ਵਿੱਚ, ਜੱਗੂ ਭਗਵਾਨਪੁਰੀਆ ਅਤੇ ਲਾਰੈਂਸ ਦੇ ਸ਼ੂਟਰਾਂ ਨੇ 4 ਅਗਸਤ 2021 ਨੂੰ ਅੰਮ੍ਰਿਤਸਰ-ਮਜੀਠਾ ਰੋਡ ‘ਤੇ ਰਾਣਾ ਕੰਦੋਵਾਲੀਆ ਦਾ ਕਤਲ ਕਰ ਦਿੱਤਾ। ਇਸ ਦਾ ਬਦਲਾ ਲੈਣ ਲਈ ਬੰਬੀਹਾ ਗੈਂਗ ਨੇ 7 ਅਗਸਤ 2021 ਨੂੰ ਵਿੱਕੀ ਮਿੱਡੂਖੇੜਾ ਅਤੇ 14 ਮਾਰਚ ਨੂੰ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆ ਦਾ ਕਤਲ ਕਰ ਦਿੱਤਾ। ਜਿਸ ਦ ਬਦਲਾ ਲੈਣ ਲਈ, ਲਾਰੈਂਸ ਗੈਂਗ ਨੇ 29 ਮਈ 2022 ਨੂੰ ਸਿੱਧੂ ਮੂਸੇਵਾਲਾ ਦਾ ਕਤਲ ਕਰ ਦਿੱਤਾ। ਹਾਲਾਂਕਿ ਮੂਸੇਵਾਲਾ ਦਾ ਕਿਸੇ ਗੈਂਗ ਨਾਲ ਕੋਈ ਸਬੰਧ ਨਹੀਂ ਸੀ।

ਪੰਜਾਬ ਪੁਲਿਸ ਨੇ ਆਪਣੀ ਚਾਰਜਸ਼ੀਟ ਵਿੱਚ ਮੂਸੇਵਾਲਾ ਦੇ ਕਤਲ ਨੂੰ ਲਾਰੈਂਸ ਅਤੇ ਬੰਬੀਹਾ ਗੈਂਗ ਦਰਮਿਆਨ ਗੈਂਗ ਵਾਰ ਦਾ ਨਤੀਜਾ ਦੱਸਿਆ ਹੈ ਜਿਸ ਵਿੱਚ ਇਹ ਕਿੱਸੇ ਜੋੜ ਦਿੱਤੇ ਗਏ ਹਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਭਾਰਤ ਸਰਕਾਰ ਨੇ ਅੱਜ ਤੋਂ ਟੁੱਟੇ ਹੋਏ ਚੌਲਾਂ ਦੇ ਨਿਰਯਾਤ ‘ਤੇ ਲਾਈ ਪਾਬੰਦੀ

ਪੰਜਾਬੀ ਗਾਇਕ ਮਨਕੀਰਤ ਔਲਖ ਦੀ ਪਈ ਪੇਸ਼ੀ, ਵਕੀਲ ਹੋਇਆ ਪੇਸ਼: ਵਕੀਲਾਂ ਦਾ ਅਕਸ ਖਰਾਬ ਕਰਨ ਦੇ ਇਲਜ਼ਾਮ