ਪੰਜਾਬ ਸਰਕਾਰ ਵੱਲੋਂ ਜੀ.ਓ.ਜੀ ਭੰਗ ਕਰਨਾ, ਬੇਹੱਦ ਨਿੰਦਣਯੋਗ – ਬੀਬੀ ਰਾਮੂੰਵਾਲੀਆ

ਮੁਹਾਲੀ, 11 ਸਤੰਬਰ 2022 – ਭਾਜਪਾ ਦੀ ਬੁਲਾਰਾ ਬੀਬੀ ਅਮਨਜੋਤ ਕੌਰ ਰਾਮੂੰਵਾਲੀਆ ਜੀ ਨੇ ਅੱਜ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਪੰਜਾਬ ਸਰਕਾਰ ਦੇ ਫ਼ੈਸਲੇ ਦੀ ਨਿਖੇਧੀ ਕਰਦੇ ਹੋਏ ਕਿਹਾ ਕਿ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਰੁਜ਼ਗਾਰ ਪੈਦਾ ਕਰਨ ਦਾ ਵਾਅਦਾ ਕੀਤਾ ਸੀ, ਪਰ ਸੱਤਾ ਚ ਆਉਣ ਤੋਂ ਬਾਅਦ ਉਨ੍ਹਾਂ ਨੇ ਪਿਛਲੀ ਸਰਕਾਰ ਵੱਲੋਂ ਭਰਤੀ ਕੀਤੇ ਹਜ਼ਾਰਾਂ ਜੀ.ਓ.ਜੀ. ਮੁਲਾਜ਼ਮਾਂ ਨੂੰ ਇੱਕਤਰਫਾ ਫ਼ੈਸਲਾ ਸੁਣਾ ਕੇ ਨੌਕਰੀ ਤੋਂ ਕੱਢ ਦਿੱਤਾ। ਉਹਨਾਂ ਕਿਹਾ ਕਿ ਸਾਬਕਾ ਫੌਜੀਆਂ ਦੀ ਨਿਗਰਾਨੀ ਹੇਠ ਪੰਚਾਇਤਾਂ ਦਾ ਕੰਮ ਸਹੀ ਢੰਗ ਨਾਲ ਚੱਲ ਰਿਹਾ ਸੀ,ਪਰ ਸਰਕਾਰ ਦੇ ਇਸ ਫੈਸਲੇ ਨੇ ਨਾ ਕੇਵਲ ਪੰਚਾਇਤਾਂ ਨੂੰ ਖੁੱਲ੍ਹ ਦਿੱਤੀ ਬਲਕਿ ਹਜ਼ਾਰਾਂ ਪਰਿਵਾਰਾਂ ਕੋਲੋਂ ਰੁਜ਼ਗਾਰ ਵੀ ਖੋਹ ਲਿਆ ਹੈ।

ਬੀਬੀ ਜੀ ਨੇ ਕਿਹਾ ਕਿ ਸਰਕਾਰ ਨੂੰ ਅਜਿਹੇ ਫ਼ੈਸਲੇ ਲੈਣ ਤੋਂ ਪਹਿਲਾਂ ਸਬੰਧਤ ਮੁਲਾਜ਼ਮਾਂ ਲਈ ਹੋਰ ਰੁਜ਼ਗਾਰ ਪੈਦਾ ਕਰਨਾ ਚਾਹੀਦਾ ਸੀ, ਤਾਂ ਜੋ ਹਜ਼ਾਰਾਂ ਪਰਿਵਾਰਾਂ ਨੂੰ ਬੇਰੁਜ਼ਗਾਰੀ ਦਾ ਸ਼ਿਕਾਰ ਨਾ ਹੋਣਾ ਪੈਂਦਾ ।

ਬੀਬੀ ਜੀ ਨੇ ਮੁੱਖ ਮੰਤਰੀ ਭਗਵੰਤ ਮਾਨ ਜੀ ਨੂੰ ਬੇਨਤੀ ਕੀਤੀ ਕਿ ਪੰਜਾਬ ਸਰਕਾਰ ਆਪਣਾ ਕੰਮ ਸਹੀ ਢੰਗ ਨਾਲ ਕਰੇ। ਸਰਕਾਰ ਦਾ ਕੰਮ ਰੁਜ਼ਗਾਰ ਦੇ ਮੌਕੇ ਪੈਦਾ ਕਰਨਾ ਹੁੰਦਾ ਹੈ ਨਾ ਕਿ ਰੁਜ਼ਗਾਰ ਖ਼ਤਮ ਕਰਕੇ ਬੇਰੁਜ਼ਗਾਰੀ ਵਧਾਉਣਾ ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਮਾਨ ਵੱਲੋਂ ਉਦਯੋਗਿਕ ਤੇ ਵਪਾਰ ਵਿਕਾਸ ਨੀਤੀ-2022 ਦੇ ਖਰੜੇ ਨੂੰ ਪ੍ਰਵਾਨਗੀ

ਫਤਿਹਗੜ੍ਹ ਸਾਹਿਬ ਜ਼ਿਲ੍ਹੇ ‘ਚ ਇੱਕੋ ਪਰਿਵਾਰ ਦੀਆਂ ਤਿੰਨ ਪੀੜ੍ਹੀਆਂ ਦੇ ਚਾਰ ਖਿਡਾਰੀ ਖੇਡਾਂ ਵਿੱਚ ਦਿਖਾਉਣਗੇ ਜੌਹਰ