ਪਰਾਲੀ ਦੇ ਪ੍ਰਦੂਸ਼ਨ ‘ਤੇ ਕਿਵੇਂ ਪਾਈ ਜਾਵੇ ਨੱਥ, ਖੇਤੀਬਾੜੀ ਮੰਤਰੀ ਧਾਲੀਵਾਲ ਨੇ ਕੇਜਰੀਵਾਲ ਨਾਲ ਕੀਤੀ ਚਰਚਾ

ਨਵੀਂ ਦਿੱਲੀ, ਸਤੰਬਰ 15, 2022 – ਪੰਜਾਬ ਸਰਕਾਰ ਵਲੋਂ ਪਰਾਲੀ ਤੋਂ ਹੋਣ ਵਾਲੇ ਪ੍ਰਦੂਸ਼ਨ ਨੂੰ ਰੋਕਣ ਲਈ ਪੂਰੀਆਂ ਤਿਆਰੀਆਂ ਕਰ ਲਈਆਂ ਗਈਆਂ ਹਨ, ਜਿਸ ਦੇ ਤਹਿਤ ਜਾਗਰੂਕਤਾ ਟੀਮਾਂ, ਚੌਕਸੀ ਟੀਮਾਂ, ਪ੍ਰਚਾਰ ਮੁਹਿੰਮ ਅਤੇ ਖੇਤੀ ਸੰਦਾ ‘ਤੇ ਕਿਸਾਨਾ ਨੂੰ ਸਬਸਿਡੀ ਮੁਹੱਈਆ ਕਰਵਾਉਣਾ ਆਦਿ ਸ਼ਾਮਿਲ ਹੈ। ਪਰਾਲੀ ਨੂੰ ਸਾੜਨ ਤੋਂ ਰੋਕਣ ਸਬੰਧੀ ਵਿਚਾਰ ਚਰਚਾ ਕਰਨ ਲਈ ਸੂਬੇ ਦੇ ਖੇਤੀਬਾੜੀ ਅਤੇ ਪੇਂਡੂ ਵਿਕਾਸ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜ਼ਰੀਵਾਲ ਨਾਲ ਮੁਲਾਕਾਤ ਕੀਤੀ। ਕੁਲਦੀਪ ਧਾਲੀਵਾਲ ਨੇ ਦੱਸਿਆ ਕਿ ਮੀਟਿੰਗ ਦੌਰਾਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜ਼ਰੀਵਾਲ ਨੇ ਪਰਾਲੀ ਤੋਂ ਹੋਣ ਵਾਲੇ ਪ੍ਰਦੂਸਨ ਨੂੰ ਰੋਕਣ ਲਈ ਹਰ ਤਰਾਂ ਦੇ ਸਹਿਯੋਗ ਦਾ ਭਰੋਸਾ ਦਿਵਾਇਆ ਹੈ।

ਕੁਲਦੀਪ ਸਿੰਘ ਧਾਲੀਵਾਲ ਨੇ ਅਰਵਿੰਦ ਕੇਜ਼ਰੀਵਾਲ ਨਾਲ ਮੁਲਾਕਾਤ ਤੋਂ ਬਾਅਦ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਭਾਵੇਂ ਕੇਂਦਰ ਸਰਕਾਰ ਨੇ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਸੂਬੇ ਦੇ ਕਿਸਾਨਾਂ ਦੀ ਮੱਦਦ ਕਰਨ ਤੋਂ ਨਾਂਹ ਕਰ ਦਿੱਤੀ ਹੈ, ਪਰ ਪੰਜਾਬ ਸਰਕਾਰ ਪਰਾਲੀ ਨੂੰ ਜਲਾਉਣ ਤੋਂ ਹੋਣ ਵਾਲੇ ਪ੍ਰਦੂਸਨ ਰੋਕਣ ਲਈ ਆਪਣੇ ਪੱਧਰ ‘ਤੇ ਹਰ ਹੀਲਾ ਵਸੀਲਾ ਵਰਤੇਗੀ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਸਰਕਾਰ ਵਲੋਂ ਪਰਾਲੀ ਨਾ ਸਾੜਨ ਲਈ ਕਿਸਾਨਾਂ ਨੂੰ ਜਾਗਰੂਕ ਕਰਨ ਦੇ ਨਾਲ ਨਾਲ ਖੇਤੀ ਸੰਦ ਵੀ ਸਸਤੇ ਭਾਅ ‘ਤੇ ਮੁਹੱਈਆ ਕਰਵਾਏ ਜਾਣਗੇ।

ਪੰਜਾਬ ਦੇ ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਦਾ ਖੇਤੀਬਾੜੀ ਵਿਭਾਗ, ਮੰਡੀ ਬੋਰਡ, ਪ੍ਰਦੂਸ਼ਨ ਕੰਟਰੋਲ ਬੋਰਡ ਤੋਂ ਇਲਾਵਾ ਕਈ ਹੋਰ ਵਿਭਾਗਾਂ ਵਲੋਂ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਵੱਖ ਵੱਖ ਉਪਰਾਲੇ ਕੀਤੇ ਜਾਣਗੇ ਅਤੇ ਮੁਹਿੰਮਾਂ ਚਲਾਈਆਂ ਜਾਣਗੀਆਂ।

ਕੁਲਦੀਪ ਸਿੰਘ ਧਾਲੀਵਾਲ ਨੇ ਕਿਸਾਨਾਂ ਨੂੰ ਵੀ ਅਪੀਲ ਕੀਤੀ ਹੈ ਕਿ ਸਾਡੀ ਧਰਤੀ, ਹਵਾ ਅਤੇ ਪਾਣੀ ਨੂੰ ਪ੍ਰਦੂਸ਼ਨ ਤੋਂ ਬਚਾਉਣ ਲਈ ਸਰਕਾਰ ਦਾ ਪੂਰਾ ਸਹਿਯੋਗ ਕਰਨ ਤਾਂ ਜੋ ਸਾਡੀਆਂ ਆਉਣ ਵਾਲੀਆਂ ਪੀੜੀਆਂ ਰੋਗ ਮੁਕਤ ਸਾਫ ਸੁਥਰੇ ਵਾਤਾਵਰਣ ਦਾ ਅਨੰਦ ਮਾਣ ਸਕਣ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਜਲੰਧਰ ‘ਚ ਵੱਡੀ ਵਾਰਦਾਤ: ਕਾਰ ਦੇ ਟਾਇਰ ਨੂੰ ਪੈਂਚਰ ਲਵਾ ਰਹੇ ਵਪਾਰੀ ਕੋਲੋਂ 8 ਲੱਖ ਦੀ ਲੁੱਟ

Operation Lotus: ‘ਆਪ’ ਨੇ ਦਰਜ ਕਰਵਾਈ FIR, ਵਿਜੀਲੈਂਸ ਨੂੰ ਸੌਂਪੀ ਜਾਂਚ…