ਚੰਡੀਗੜ੍ਹ, 15 ਸਤੰਬਰ 2022 – ਜਦੋਂ ਤੋਂ ਮਾਨ ਸਰਕਾਰ ਸੱਤਾ ‘ਚ ਆਈ ਹੈ ਉਹ ਉਦੋਂ ਤੋਂ ਹੀ ਪਿਛਲੀਆਂ ਸਰਕਾਰ ਸਮੇਂ ਹੋਏ ਕਿਸੇ ਨਾ ਕਿਸੇ ਘਪਲੇ ਦੀ ਜਾਂਚ ਕਰਵਾ ਰਹੀ ਹੈ। ਹੁਣ ਮਾਨ ਸਰਕਾਰ ਨੇ ਸਿੰਚਾਈ ਘੋਟਾਲੇ ਦੀ ਜਾਂਚ ਕਰਨ ਦਾ ਫੈਸਲਾ ਲਿਆ ਹੈ। ਮਾਨ ਸਰਕਾਰ ਇਸ ਦੀ ਜਾਂਚ ਵਿਜੀਲੈਂਸ ਤੋਂ ਕਰਵਾਏਗੀ।
ਤੁਹਾਨੂੰ ਦੱਸ ਦਈਏ ਕਿ ਇਹ ਸਿੰਚਾਈ ਘਪਲਾ ਅਕਾਲੀ-ਭਾਜਪਾ ਸਰਕਾਰ ਵੇਲੇ ਦਾ ਦੱਸਿਆ ਜਾ ਰਿਹਾ ਹੈ। ਮਾਨ ਸਰਕਾਰ ਦੋਸ਼ ਲਾ ਰਹੀ ਹੈ ਕਿ ਅਕਾਲੀ-ਭਾਜਪਾ ਸਰਕਾਰ ਸਮੇਂ ਸਿੰਚਾਈ ਵਿਭਾਗ ਵਿੱਚ ਕਰੋੜਾਂ ਰੁਪਏ ਦਾ ਘਪਲਾ ਹੋਇਆ ਸੀ।
ਇਸ ਮਾਮਲੇ ‘ਚ ਪੰਜਾਬ ਵਿਜੀਲੈਂਸ ਬਿਊਰੋ ਸੇਵਾਮੁਕਤ ਉੱਚ ਅਧਿਕਾਰੀਆਂ ਅਤੇ ਸਿਆਸਤਦਾਨਾਂ ਤੋਂ ਪੁੱਛਗਿੱਛ ਕਰ ਸਕਦੀ ਹੈ।