ਕੈਪਟਨ ਨੇ PM ਮੋਦੀ ਨੂੰ ਦਿੱਤੀ ਜਨਮ ਦਿਨ ਦੀ ਵਧਾਈ, ਪੜ੍ਹੋ ਕਿਉਂ ਖਾਸ ਨੇ ਕੈਪਟਨ ਵੱਲੋਂ ਦਿੱਤੀਆਂ ਵਧਾਈਆਂ

ਚੰਡੀਗੜ੍ਹ, 17 ਸਤੰਬਰ 2022 – ਅੱਜ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ 72ਵਾਂ ਜਨਮ ਦਿਨ ਹੈ। ਇਸ ਮੌਕੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਨੇ PM ਮੋਦੀ ਨੂੰ ਜਨਮ ਦਿਨ ਦੀ ਵਧਾਈ ਦਿੱਤੀ ਹੈ। ਉਹਨਾਂ ਨੇ ਟਵੀਟ ਕਰਦਿਆਂ ਕਿਹਾ ਕਿ, “ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਜਨਮ ਦਿਨ ਦੀਆਂ ਸ਼ੁਭਕਾਮਨਾਵਾਂ, ਪ੍ਰਮਾਤਮਾ ਤੁਹਾਨੂੰ ਸਾਡੇ ਦੇਸ਼ ਦੀ ਸੇਵਾ ਵਿੱਚ ਲੰਬੀ ਅਤੇ ਸਿਹਤਮੰਦ ਉਮਰ ਬਖਸ਼ੇ।”

ਕੈਪਟਨ ਵੱਲੋਂ ਦਿੱਤੀਆਂ ਵਧਾਈਆਂ ਇਸ ਲਈ ਵੀ ਖਾਸ ਹਨ ਕਿਉਂਕਿ ਕੈਪਟਨ ਅਮਰਿੰਦਰ ਸਿੰਘ 19 ਸਤੰਬਰ ਨੂੰ ਭਾਜਪਾ ਵਿੱਚ ਸ਼ਾਮਲ ਹੋਣਗੇ। ਅਮਰਿੰਦਰ ਸਿੰਘ ਉਸੇ ਦਿਨ ਆਪਣੀ ‘ਪੰਜਾਬ ਲੋਕ ਕਾਂਗਰਸ’ (ਪੀ.ਐਲ.ਸੀ.) ਪਾਰਟੀ ਦਾ ਵੀ ਭਾਜਪਾ ਵਿੱਚ ਰਲੇਵਾਂ ਕਰਨਗੇ। ਕੈਪਟਨ ਦੇ ਨਾਲ-ਨਾਲ ਪੰਜਾਬ ਦੇ ਕਰੀਬ 5-6 ਸਾਬਕਾ ਮੰਤਰੀ ਵੀ ਭਾਜਪਾ ‘ਚ ਸ਼ਾਮਲ ਹੋਣਗੇ।

ਇਸ ਤੋਂ ਬਿਨਾਂ ਭਾਜਪਾ ਵੀ ਪੰਜਾਬ ਵਿੱਚ ਪਾਰਟੀ ਦਾ ਪੁਨਰਗਠਨ ਕਰਨ ਦੀ ਤਿਆਰੀ ਕਰ ਰਹੀ ਹੈ ਕਿਉਂਕਿ ਭਾਜਪਾ ਦੇ ਮੌਜੂਦਾ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦਾ ਕਾਰਜਕਾਲ ਖਤਮ ਹੋਣ ਵਾਲਾ ਹੈ। ਅਜਿਹੇ ‘ਚ ਪੰਜਾਬ ਲੋਕ ਕਾਂਗਰਸ ਦੇ ਭਾਜਪਾ ‘ਚ ਰਲੇਵੇਂ ਤੋਂ ਬਾਅਦ ਪਾਰਟੀ ਲੀਡਰਸ਼ਿਪ ਕੈਪਟਨ ਅਤੇ ਉਨ੍ਹਾਂ ਦੇ ਕਰੀਬੀਆਂ ਨੂੰ ਪੰਜਾਬ ‘ਚ ਅਹਿਮ ਜ਼ਿੰਮੇਵਾਰੀਆਂ ਸੌਂਪ ਸਕਦੀ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਤਰਨਤਾਰਨ ‘ਚ ਨਰਸ ਦਾ ਭੇਤਭਰੀ ਹਾਲਾਤਾਂ ‘ਚ ਕਤਲ

ਫਗਵਾੜਾ ਦੀ ਗੋਲਡਨ ਸੰਧਰ ਸ਼ੂਗਰ ਮਿੱਲ ਨੂੰ ਪ੍ਰਸ਼ਾਸਨ ਨੇ ਕੀਤਾ ਕੁਰਕ: ਗੰਨੇ ਦੀ ਅਦਾਇਗੀ ਨਾ ਕਰਨ ‘ਤੇ ਹੋਈ ਕਾਰਵਾਈ