- ਬਲਕੌਰ ਸਿੰਘ ਨੂੰ ਛਾਤੀ ਵਿੱਚ ਦਰਦ ਹੋਣ ਕਾਰਨ ਚੰਡੀਗੜ੍ਹ ਪੀਜੀਆਈ ਵਿੱਚ ਦਾਖ਼ਲ ਕਰਵਾਇਆ ਗਿਆ
ਚੰਡੀਗੜ੍ਹ, 17 ਸਤੰਬਰ 2022 – ਪੀਜੀਆਈ ਚੰਡੀਗੜ੍ਹ ਵਿਖੇ ਜ਼ੇਰੇ ਇਲਾਜ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੀ ਹਾਲਤ ਦੂਜੇ ਦਿਨ ਵੀ ਸਥਿਰ ਬਣੀ ਹੋਈ ਹੈ। ਬਲਕੌਰ ਸਿੰਘ ਨੂੰ ਸਾਹ ਲੈਣ ਵਿੱਚ ਵੀ ਕੁਝ ਦਿੱਕਤ ਆ ਰਹੀ ਹੈ ਪਰ ਫਿਲਹਾਲ ਡਾਕਟਰ ਉਸ ਦੀ ਦੇਖਭਾਲ ਵਿੱਚ ਲੱਗੇ ਹੋਏ ਹਨ। ਉਥੇ ਸੁਰੱਖਿਆ ਦੇ ਵੀ ਸਖ਼ਤ ਪ੍ਰਬੰਧ ਕੀਤੇ ਗਏ ਹਨ।
ਬਲਕੌਰ ਸਿੰਘ ਨੂੰ ਛਾਤੀ ਵਿੱਚ ਦਰਦ ਦੀ ਸ਼ਿਕਾਇਤ ਤੋਂ ਬਾਅਦ ਪਟਿਆਲਾ ਹਾਰਟ ਇੰਸਟੀਚਿਊਟ ਵਿੱਚ ਦਾਖਲ ਕਰਵਾਇਆ ਗਿਆ, ਜਿੱਥੋਂ ਉਸ ਦੀ ਸਿਹਤ ਵਿਗੜਨ ਕਾਰਨ ਉਸ ਨੂੰ ਪੀਜੀਆਈ ਰੈਫਰ ਕਰ ਦਿੱਤਾ ਗਿਆ ਸੀ। ਡਾ: ਧਰਮਵੀਰ ਗਾਂਧੀ ਅਤੇ ਉਨ੍ਹਾਂ ਦੀ ਟੀਮ ਉਨ੍ਹਾਂ ਦੀ ਸਾਂਭ-ਸੰਭਾਲ ਰਕ ਰਹੀ ਹੈ।
ਬਲਕੌਰ ਸਿੰਘ ਲੰਬੇ ਸਮੇਂ ਤੋਂ ਦਿਲ ਦੀ ਬਿਮਾਰੀ ਤੋਂ ਪੀੜਤ ਹਨ ਪਰ ਆਪਣੇ ਪੁੱਤਰ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਉਹ ਆਪਣੇ ਲਈ ਇਨਸਾਫ਼ ਲੈਣ ਲਈ ਸੰਘਰਸ਼ ਕਰ ਰਹੇ ਹਨ। ਅਜਿਹੇ ‘ਚ ਆਪਣੇ ਪੁੱਤਰ ਦੀ ਮੌਤ ਨਾਲ ਬਲਕੌਰ ਸਿੰਘ ਨੂੰ ਮਾਨਸਿਕ ਅਤੇ ਸਰੀਰਕ ਤੌਰ ‘ਤੇ ਵੱਡਾ ਝਟਕਾ ਲੱਗਾ ਹੈ।
ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਉਸ ਦੇ ਪਿਤਾ ਬਲਕੌਰ ਸਿੰਘ ਦੀ ਸਿਹਤ ਵਿਗੜਨ ਲੱਗੀ ਹੈ। ਜਵਾਨ ਪੁੱਤਰ ਦੀ ਮੌਤ ਨੇ ਉਸ ਨੂੰ ਅੰਦਰੋਂ ਤੋੜ ਦਿੱਤਾ ਹੈ। ਉਹ ਲਗਾਤਾਰ ਸਰਕਾਰ ਤੋਂ ਮੰਗ ਕਰ ਰਿਹਾ ਹੈ ਕਿ ਉਸ ਦੇ ਪੁੱਤਰ ਨੂੰ ਇਨਸਾਫ਼ ਦਿਵਾਇਆ ਜਾਵੇ ਅਤੇ ਉਸ ਦੇ ਕਾਤਲਾਂ ਨੂੰ ਸਜ਼ਾ ਦਿੱਤੀ ਜਾਵੇ।
ਮੂਸੇਵਾਲਾ ਦੇ ਕਤਲ ਤੋਂ ਬਾਅਦ ਬਲਕੌਰ ਸਿੰਘ ਨੂੰ ਵੀ ਗੈਂਗਸਟਰ ਲਾਰੈਂਸ ਵੱਲੋਂ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਉਦੋਂ ਤੋਂ ਉਨ੍ਹਾਂ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਬਲਕੌਰ ਸਿੰਘ ਨੂੰ ਪਾਕਿਸਤਾਨ ਦੇ ਨੰਬਰਾਂ ਤੋਂ ਕਈ ਵਾਰ ਕਾਲਾਂ ਆ ਚੁੱਕੀਆਂ ਹਨ। ਬਲਕੌਰ ਸਿੰਘ ਆਪਣੇ ਪੁੱਤਰ ਦੇ ਕਾਤਲਾਂ ਨੂੰ ਫਾਂਸੀ ਦੀ ਸਜ਼ਾ ਦਿਵਾਉਣ ਲਈ ਮੁਹਿੰਮ ਚਲਾ ਰਿਹਾ ਹੈ।