- ਲੜਕੀ ਦੇ ਦੋਸਤ ਨੇ ਸੋਸ਼ਲ ਮੀਡੀਆ ‘ਤੇ ਪੋਸਟ ਕੀਤਾ
- ਵਿਦਿਆਰਥਣਾਂ 8 ਨੇ ਖੁਦਕੁਸ਼ੀ ਦੀ ਕੋਸ਼ਿਸ਼ ਕੀਤੀ
ਮੋਹਾਲੀ, 18 ਸਤੰਬਰ 2022 – ਮੋਹਾਲੀ ਦੀ ਚੰਡੀਗੜ੍ਹ ਯੂਨੀਵਰਸਿਟੀ ‘ਚ ਪੜ੍ਹਦੀਆਂ 60 ਵਿਦਿਆਰਥਣਾਂ ਦਾ ਇਸ਼ਨਾਨ ਕਰਨ ਦਾ ਵੀਡੀਓ ਵਾਇਰਲ ਹੋਇਆ ਹੈ। ਇਸ ਘਟਨਾ ਤੋਂ ਬਾਅਦ 8 ਵਿਦਿਆਰਥਣਾਂ ਨੇ ਖੁਦਕੁਸ਼ੀ ਦੀ ਕੋਸ਼ਿਸ਼ ਕੀਤੀ ਹੈ। ਇਨ੍ਹਾਂ ਵਿੱਚੋਂ ਇੱਕ ਦੀ ਹਾਲਤ ਗੰਭੀਰ ਬਣੀ ਹੋਈ ਹੈ।
ਇਹ ਵੀਡੀਓ ਇੱਕ ਸਾਥੀ ਵਿਦਿਆਰਥਣ ਨੇ ਹੀ ਬਣਾਇਆ ਸੀ ਅਤੇ ਉਸ ਨੇ ਸ਼ਿਮਲਾ ਵਿੱਚ ਇੱਕ ਦੋਸਤ ਨੂੰ ਭੇਜਿਆ ਸੀ। ਉਸ ਨੇ ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਪੋਸਟ ਕੀਤਾ ਹੈ। ਵੀਡੀਓ ਸਾਹਮਣੇ ਆਉਣ ਤੋਂ ਬਾਅਦ ਸ਼ਨੀਵਾਰ-ਐਤਵਾਰ ਦੀ ਰਾਤ ਨੂੰ ਚੰਡੀਗੜ੍ਹ ਯੂਨੀਵਰਸਿਟੀ ‘ਚ ਭਾਰੀ ਹੰਗਾਮਾ ਹੋਇਆ, ਜੋ ਹੁਣ ਤੱਕ ਜਾਰੀ ਹੈ। ਵਿਦਿਆਰਥੀਆਂ ਅਤੇ ਉਨ੍ਹਾਂ ਦੇ ਪਰਿਵਾਰ ਵਾਲਿਆਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਯੂਨੀਵਰਸਿਟੀ ਵਿੱਚ ਵਿਦਿਆਰਥਣਾਂ ਅਤੇ ਪਰਿਵਾਰਕ ਮੈਂਬਰਾਂ ਦੀ ਭਾਰੀ ਭੀੜ ਹੈ। ਹੰਗਾਮਾ ਚੱਲ ਰਿਹਾ ਹੈ। ਵੱਡੀ ਗਿਣਤੀ ਵਿਚ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ।
ਜਦੋਂ ਐਸਐਸਪੀ ਵਿਵੇਕਸ਼ੀਲ ਸੋਨੀ ਨੇ ਦੱਸਿਆ- ਲੜਕੀ ਨੂੰ ਹਿਰਾਸਤ ਵਿੱਚ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ। ਉਸ ਦਾ ਮੋਬਾਈਲ ਜ਼ਬਤ ਕਰ ਲਿਆ ਗਿਆ ਹੈ। ਕੁੜੀ ਨੇ ਜੋ ਵੀਡੀਓ ਆਪਣੇ ਸਾਥੀ ਨੂੰ ਭੇਜੀ ਹੈ, ਉਹ ਉਸਦੀ ਆਪਣੀ ਹੈ। ਹੋਰ ਕੁੜੀਆਂ ਦੀ ਕੋਈ ਵੀਡੀਓ ਨਹੀਂ ਹੈ। ਜਦੋਂ ਉਹ ਵੀਡੀਓ ਭੇਜ ਰਹੀ ਸੀ ਤਾਂ ਹੋਸਟਲ ਦੀਆਂ ਹੋਰ ਕੁੜੀਆਂ ਨੇ ਦੇਖ ਲਿਆ ਸੀ। ਐਸਐਸਪੀ ਨੇ ਦੱਸਿਆ ਕੇ ਦੋਸ਼ੀ ਲੜਕੀ ਅਤੇ ਉਸ ਦਾ ਬੁਆਏਫ੍ਰੈਂਡ ਲੰਬੇ ਸਮੇਂ ਤੋਂ ਇਕ-ਦੂਜੇ ਨਾਲ ਰਿਲੇਸ਼ਨਸ਼ਿਪ ‘ਚ ਹਨ। ਵਿਵੇਕਸ਼ੀਲ ਸੋਨੀ ਨੇ ਕਿਹਾ ਕਿ ਮਹਿਲਾ ਵਾਰਡਨ ਤੋਂ ਗਲਤੀ ਨਾਲ ਇਹ ਕਹਿ ਦਿੱਤਾ ਗਿਆ ਕਿ ਦੂਜੀਆਂ ਲੜਕੀਆਂ ਦੀ ਇੱਜ਼ਤ ਦਾ ਖਿਆਲ ਰੱਖਣਾ ਚਾਹੀਦਾ ਸੀ। ਦੋਸ਼ੀ ਲੜਕੀ ਨੇ ਕਿਸੇ ਹੋਰ ਲੜਕੀ ਦੀ ਵੀਡੀਓ ਵੀ ਨਹੀਂ ਬਣਾਈ ਹੈ।
ਪਰ ਤੁਹਾਨੂੰ ਦਾਸ ਦਈਏ ਕੇ ਜਿਨ੍ਹਾਂ ਵਿਦਿਆਰਥਣਾਂ ਦੇ ਵੀਡੀਓ ਵਾਇਰਲ ਹੋਏ ਦਸੇ ਜਾ ਰਹੇ ਹਨ ਸਨ ਅਤੇ ਜਿਸ ਨੇ ਵਾਇਰਲ ਕੀਤੇ, ਉਹ ਸਾਰੀਆਂ ਐਮ.ਬੀ.ਏ. ਦੀਆਂ ਵਿਦਿਆਰਥਣਾਂ ਹਨ, ਦੋਸ਼ੀ ਕਾਫੀ ਸਮੇਂ ਤੋਂ ਵੀਡੀਓ ਬਣਾ ਕੇ ਆਪਣੇ ਦੋਸਤ ਨੂੰ ਭੇਜ ਰਹੀ ਸੀ। ਉਸ ਨੇ ਇਸ ਵੀਡੀਓ ਨੂੰ ਸੋਸ਼ਲ ਮੀਡੀਆ ‘ਤੇ ਪੋਸਟ ਕੀਤਾ ਹੈ। ਇਕ ਵਿਦਿਆਰਥਣ ਨੇ ਸੋਸ਼ਲ ਮੀਡੀਆ ‘ਤੇ ਇਸ ਵੀਡੀਓ ਨੂੰ ਦੇਖਿਆ ਅਤੇ ਇਸ ਤੋਂ ਬਾਅਦ ਹੰਗਾਮਾ ਸ਼ੁਰੂ ਹੋ ਗਿਆ। ਜਦੋਂ ਕੇ ਐਸਐਸਪੀ ਵਿਵੇਕਸ਼ੀਲ ਸੋਨੀ ਦਾ ਕਹਿਣਾ ਜੇ ਮੁਲਜ਼ਮ ਲੜਕੀ ਨੇ ਕਿਸੇ ਹੋਰ ਕੁੜੀ ਦੀ ਕੋਈ ਵੀਡੀਓ ਨਹੀਂ ਬਣਾਈ ਹੈ।
ਉਥੇ ਹੀ ਜਦੋਂ ਹੋਸਟਲ ਵਾਰਡਨ ਨੇ ਦੋਸ਼ੀ ਲੜਕੀ ਤੋਂ ਪੁੱਛਗਿੱਛ ਕੀਤੀ ਤਾਂ ਉਸ ਨੇ ਕਿਹਾ ਕਿ ਇਹ ਵੀਡੀਓ ਮੈਂ ਕਿਸੇ ਲੜਕੇ ਨੂੰ ਭੇਜੀਆਂ ਹਨ। ਲੜਕੀ ਨੇ ਕਿਹਾ ਕਿ ਉਹ ਲੜਕੇ ਨੂੰ ਨਹੀਂ ਜਾਣਦੀ। ਵਾਰਡਨ ਨੂੰ ਕਈ ਵਾਰ ਪੁੱਛਣ ‘ਤੇ ਵੀ ਲੜਕੀ ਨੇ ਇਹ ਨਹੀਂ ਦੱਸਿਆ ਕਿ ਉਸ ਦਾ ਲੜਕੇ ਨਾਲ ਕੀ ਸਬੰਧ ਹੈ ਅਤੇ ਉਹ ਕੌਣ ਹੈ। ਉਸ ਨੂੰ ਪੁੱਛਿਆ ਗਿਆ ਕਿ ਉਹ ਕਦੋਂ ਤੋਂ ਇਹ ਵੀਡੀਓ ਬਣਾ ਰਹੀ ਹੈ, ਵਿਦਿਆਰਥੀ ਨੇ ਉਸ ਦਾ ਜਵਾਬ ਵੀ ਨਹੀਂ ਦਿੱਤਾ। ਉਹ ਵਾਰ-ਵਾਰ ਕਹਿੰਦੀ ਰਹੀ ਕਿ ਗਲਤੀ ਹੋ ਗਈ ਹੈ ਅਤੇ ਮੈਂ ਦੁਬਾਰਾ ਨਹੀਂ ਕਰਾਂਗੀ।
ਯੂਨੀਵਰਸਿਟੀ ਦੇ ਵਿਦਿਆਰਥੀ ਦਾ ਇੱਕ ਵਾਇਸ ਮੈਸੇਜ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ। ਇਸ ਦੀ ਅਜੇ ਪੁਸ਼ਟੀ ਨਹੀਂ ਹੋਈ ਹੈ। ਇਸ ਮੈਸੇਜ ਵਿੱਚ ਇੱਕ ਕੁੜੀ ਕਹਿ ਰਹੀ ਹੈ- ਇੱਕ ਕੁੜੀ ਨੇ ਇੱਕ ਵੀਡੀਓ ਵਾਇਰਲ ਕੀਤਾ ਹੈ। ਪਹਿਲਾਂ ਤਾਂ ਉਹ ਕਹਿ ਰਹੇ ਸਨ ਕਿ ਅਜਿਹਾ 4 ਲੜਕੀਆਂ ਨਾਲ ਹੋਇਆ ਹੈ। ਹੁਣ ਪਤਾ ਲੱਗਾ ਹੈ ਕਿ 60 ਤੋਂ ਵੱਧ ਕੁੜੀਆਂ ਦੇ ਵੀਡੀਓ ਵਾਇਰਲ ਹੋਏ ਹਨ। ਡੀ ਬਲਾਕ, ਸੀ ਬਲਾਕ, ਬੀ ਬਲਾਕ ਵਿੱਚ ਸਾਰੇ ਬਲਾਕਾਂ ਦੀਆਂ ਲੜਕੀਆਂ ਦੀਆਂ ਵੀਡੀਓ ਬਣਾਈਆਂ ਜਾ ਰਹੀਆਂ ਹਨ। ਜਿਸ ਲੜਕੀ ਨੇ ਇਹ ਕੰਮ ਕੀਤਾ ਹੈ, ਉਸ ਨੇ ਉਸ ਨੂੰ ਬੰਦ ਰੱਖਿਆ ਹੋਇਆ ਹੈ। ਜਿਹੜੇ ਅਧਿਕਾਰੀ, ਵਾਰਡਨ ਹਨ, ਉਹ ਇਸ ਪੂਰੇ ਮਾਮਲੇ ਨੂੰ ਦਬਾਉਣ ਦੀ ਗੱਲ ਕਰ ਰਹੇ ਹਨ। ਅਸੀਂ ਸਵੇਰ ਤੋਂ ਹੀ ਧੱਕੇ ਖਾ ਰਹੇ ਹਾਂ। ਮਾਮਲੇ ਨੂੰ ਦਬਾਉਣ ਲਈ ਕਿਹਾ ਜਾ ਰਿਹਾ ਹੈ।
ਇਸ ਵੀਡੀਓ ਦੇ ਸਾਹਮਣੇ ਆਉਣ ਤੋਂ ਬਾਅਦ ਸਾਰੀਆਂ ਵਿਦਿਆਰਥਣਾਂ ਹੋਸਟਲ ਖਾਲੀ ਕਰਕੇ ਬਾਹਰ ਆ ਗਈਆਂ। ਉਨ੍ਹਾਂ ‘ਸਾਨੂੰ ਇਨਸਾਫ਼ ਚਾਹੀਦਾ ਹੈ’ ਦੇ ਨਾਅਰੇ ਲਾਉਣੇ ਸ਼ੁਰੂ ਕਰ ਦਿੱਤੇ। ਕੁੜੀਆਂ ਨੇ ਪੂਰੀ ਯੂਨੀਵਰਸਿਟੀ ਨੂੰ ਘੇਰ ਲਿਆ ਹੈ। ਇਸ ਨੂੰ ਦੇਖਦੇ ਹੋਏ ਸੁਰੱਖਿਆ ਕਰਮਚਾਰੀਆਂ ਨੇ ਯੂਨੀਵਰਸਿਟੀ ਦੇ ਗੇਟ ਬੰਦ ਕਰ ਦਿੱਤੇ। ਤੁਰੰਤ ਪੁਲਸ ਫੋਰਸ ਨੂੰ ਮੌਕੇ ‘ਤੇ ਬੁਲਾਇਆ ਗਿਆ। ਜਦੋਂ ਪੁਲੀਸ ਨੇ ਵਿਦਿਆਰਥਣਾਂ ਨੂੰ ਸ਼ਾਂਤ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਪੁਲੀਸ ਦੀਆਂ ਪੀਸੀਆਰ ਟੀਮਾਂ ਦੀਆਂ ਗੱਡੀਆਂ ਨੂੰ ਪਲਟਾ ਦਿੱਤਾ। ਪੁਲਿਸ ਨੂੰ ਉਨ੍ਹਾਂ ਨੂੰ ਸ਼ਾਂਤ ਕਰਨ ਲਈ ਲਾਠੀਚਾਰਜ ਵੀ ਕਰਨਾ ਪਿਆ। ਜਿਸ ਤੋਂ ਬਾਅਦ ਉੱਥੇ ਵੱਡੀ ਗਿਣਤੀ ‘ਚ ਪੁਲਿਸ ਬਲ ਤਾਇਨਾਤ ਕਰ ਦਿੱਤਾ ਗਿਆ।
ਹੋਸਟਲ ਦੀਆਂ ਵਿਦਿਆਰਥਣਾਂ ਨੇ ਦੋਸ਼ੀ ਵਿਦਿਆਰਥੀ ਤੋਂ ਪੁੱਛਿਆ ਕਿ ਉਸ ਨੇ ਇਹ ਵੀਡੀਓ ਕਿਉਂ ਬਣਾਈ। ਕੀ ਉਸ ‘ਤੇ ਕੋਈ ਦਬਾਅ ਸੀ ? ਕੁੜੀਆਂ ਨੇ ਕਿਹਾ ਕਿ ਜੇਕਰ ਹੁਣ ਸੱਚ ਦੱਸਾਂਗੀ ਤਾਂ ਗੱਲ ਇੱਥੇ ਹੀ ਖਤਮ ਹੋ ਜਾਵੇਗੀ। ਤੁਹਾਡੇ ਖਿਲਾਫ ਕੋਈ ਪੁਲਿਸ ਸ਼ਿਕਾਇਤ ਨਹੀਂ ਹੋਵੇਗੀ। ਇਸ ‘ਤੇ ਦੋਸ਼ੀ ਵਿਦਿਆਰਥੀ ਨੇ ਪਹਿਲਾਂ ਕਿਹਾ ਕਿ ਜਿਸ ਲੜਕੇ ਨੇ ਉਸ ਨੂੰ ਵੀਡੀਓ ਬਣਾਉਣ ਲਈ ਕਿਹਾ ਸੀ, ਉਹ ਉਸ ਨੂੰ ਨਹੀਂ ਜਾਣਦਾ ਸੀ। ਜਦੋਂ ਲੜਕੀਆਂ ਨੇ ਉਸ ਨੂੰ ਵਾਰ-ਵਾਰ ਕਿਹਾ ਕਿ ਸੱਚ ਦੱਸ ਤਾਂ ਤੇਰਾ ਬਚਾਅ ਹੋ ਜਾਵੇਗਾ ਤਾਂ ਦੋਸ਼ੀ ਲੜਕੀ ਨੇ ਆਪਣੇ ਫੋਨ ‘ਚ ਲੜਕੇ ਦੀ ਫੋਟੋ ਦਿਖਾਈ। ਹਾਲਾਂਕਿ ਅਜੇ ਤੱਕ ਪੂਰੀ ਜਾਣਕਾਰੀ ਨਹੀਂ ਮਿਲ ਸਕੀ ਹੈ ਕਿ ਦੋਸ਼ੀ ਲੜਕੀ ਦਾ ਇਸ ਲੜਕੇ ਨਾਲ ਕੀ ਸਬੰਧ ਹੈ ਅਤੇ ਉਹ ਉਸ ਨੂੰ ਵੀਡੀਓ ਕਿਉਂ ਭੇਜਦੀ ਸੀ।
ਯੂਨੀਵਰਸਿਟੀ ਵਿੱਚ ਸਥਿਤੀ ਨੂੰ ਸੰਭਾਲਣ ਦੇ ਯਤਨ ਕੀਤੇ ਜਾ ਰਹੇ ਹਨ। ਪੁਲਿਸ ਫੋਰਸ ਤਾਇਨਾਤ ਹੈ। ਪੁਲਿਸ ਇਹ ਜਾਣਨ ਦੀ ਕੋਸ਼ਿਸ਼ ਕਰ ਰਹੀ ਹੈ ਕਿ ਇਨ੍ਹਾਂ ਵੀਡੀਓਜ਼ ਨੂੰ ਇਕੱਠਾ ਕਰਨ ਦਾ ਮਕਸਦ ਕੀ ਸੀ ? ਇਹ ਕੁੜੀ ਵੀ ਹਿਮਾਚਲ ਦੀ ਹੈ ਤੇ ਮੁੰਡਾ ਵੀ ਉਥੋਂ ਦਾ। ਤਾਂ ਇਨ੍ਹਾਂ ਦੋਹਾਂ ਨੇ ਅਜਿਹਾ ਕਿਉਂ ਕੀਤਾ ? ਪੁਲਿਸ ਨੇ ਸ਼ਿਮਲਾ ਦੇ ਰਹਿਣ ਵਾਲੇ ਦੋਸ਼ੀ ਦੋਸਤ ਨੂੰ ਫੜਨ ਲਈ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਲੜਕੀ ਨੂੰ ਹਿਰਾਸਤ ਵਿਚ ਲੈ ਲਿਆ ਗਿਆ ਹੈ। ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਚੰਡੀਗੜ੍ਹ ਯੂਨੀਵਰਸਿਟੀ ਪਹੁੰਚੀ ਹੈ। ਉਥੇ ਹੀ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲ੍ਹਾਟੀ ਨੇ ਚੰਡੀਗੜ੍ਹ ਯੂਨੀਵਰਸਿਟੀ ਘਟਨਾ ‘ਤੇ ਬੋਲਦਿਆਂ ਕਿਹਾ ਕਿ ਇਹ ਬਹੁਤ ਗੰਭੀਰ ਮੁੱਦਾ ਹੈ ਤੇ ਇਸ ਦੀ ਜਾਂਚ ਕੀਤੀ ਜਾ ਰਹੀ ਹੈ। ਮੈਂ ਵਿਦਿਆਰਥੀਆਂ ਦੇ ਮਾਤਾ ਪਿਤਾ ਨੂੰ ਵਿਸ਼ਵਾਸ ਦਿਵਾਉਂਦੀ ਹਾਂ ਕਿ ਘਟਨਾ ਦੇ ਕਿਸੇ ਦੋਸ਼ੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ।
ਚੰਡੀਗੜ੍ਹ ਯੂਨੀਵਰਸਿਟੀ ਹੰਗਾਮੇ ਤੋਂ ਬਾਅਦ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਟਵੀਟ ਕਰ ਵਿਦਿਆਰਥੀਆਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਅਤੇ ਕਿਹਾ ਕਿ ਮੈਂ ਚੰਡੀਗੜ੍ਹ ਯੂਨੀਵਰਸਿਟੀ ਦੇ ਸਾਰੇ ਵਿਦਿਆਰਥੀਆਂ ਨੂੰ ਨਿਮਰਤਾ ਸਹਿਤ ਬੇਨਤੀ ਕਰਦਾ ਹਾਂ ਕਿ ਉਹ ਸ਼ਾਂਤ ਰਹਿਣ, ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ। ਇਹ ਬਹੁਤ ਹੀ ਸੰਵੇਦਨਸ਼ੀਲ ਮਾਮਲਾ ਹੈ ਅਤੇ ਸਾਡੀਆਂ ਭੈਣਾਂ ਅਤੇ ਧੀਆਂ ਦੀ ਇੱਜ਼ਤ ਨਾਲ ਸੰਬੰਧਿਤ ਹੈ। ਮੀਡੀਆ ਸਮੇਤ ਸਾਨੂੰ ਸਾਰਿਆਂ ਨੂੰ ਬਹੁਤ ਸੁਚੇਤ ਰਹਿਣਾ ਚਾਹੀਦਾ ਹੈ, ਇਹ ਇਕ ਸਮਾਜ ਦੇ ਰੂਪ ਵਿਚ ਹੁਣ ਸਾਡੀ ਵੀ ਪ੍ਰੀਖਿਆ ਹੈ।