ਪੰਜਾਬ ਕੈਬਨਿਟ ਦੀ ਅੱਜ ਮੀਟਿੰਗ: ‘ਆਪ’ ਜਵਾਬੀ ਰਣਨੀਤੀ ਬਣਾਏਗੀ, ਕੱਚੇ ਮੁਲਾਜ਼ਮਾਂ ਲਈ ਵੀ ਆ ਸਕਦਾ ਵੱਡਾ ਫ਼ੈਸਲਾ

ਚੰਡੀਗੜ੍ਹ, 20 ਸਤੰਬਰ 2022 – ਪੰਜਾਬ ‘ਚ ‘ਆਪ’ ਦੀ ਮਾਨ ਸਰਕਾਰ ਨੇ 22 ਸਤੰਬਰ ਨੂੰ ਪੰਜਾਬ ਵਿਧਾਨ ਸਭਾ ‘ਚ ਭਰੋਸੇ ਦੇ ਵੋਟ ਤੋਂ ਪਹਿਲਾਂ ਅੱਜ ਕੈਬਨਿਟ ਮੀਟਿੰਗ ਬੁਲਾਈ ਹੈ। ਇਸ ‘ਚ ਵਿਧਾਨ ਸਭਾ ‘ਚ ਭਰੋਸੇ ਦਾ ਵੋਟ ਹਾਸਲ ਕਰਨ ਤੋਂ ਇਲਾਵਾ ‘ਆਪ’ ਦੇ ਮੰਤਰੀ ਪਾਰਟੀ ‘ਤੇ ਲੱਗੇ ਹੋਰ ਦੋਸ਼ਾਂ ਦਾ ਜਵਾਬ ਦੇਣ ਦੀ ਰਣਨੀਤੀ ਵੀ ਬਣਾਉਣਗੇ।

ਮੁੱਖ ਮੰਤਰੀ ਨੇ ਵੀਡੀਓ ਜਾਰੀ ਕਰਕੇ ਦੱਸਿਆ ਹੈ ਕਿ ਵਿਰੋਧੀ ਧਿਰ ਵੱਲੋਂ ‘ਆਪ’ ਵਿਧਾਇਕਾਂ ਨੂੰ ਖਰੀਦਣ ਦੀ ਕੋਸ਼ਿਸ਼ ਕੀਤੀ ਗਈ ਸੀ ਪਰ ਕੋਈ ਵੀ ਵਿਧਾਇਕ ਲਾਲਚ ਵਿੱਚ ਨਹੀਂ ਆਇਆ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਸਰਕਾਰ ਵੀ ਭਾਜਪਾ ‘ਤੇ ‘ਆਪ’ ਵਿਧਾਇਕਾਂ ਨੂੰ ਖਰੀਦਣ ਦਾ ਦੋਸ਼ ਲਾਉਂਦਿਆਂ ਦਿੱਲੀ ‘ਚ ਭਰੋਸੇ ਦਾ ਵੋਟ ਲੈ ਕੇ ਆਈ ਸੀ।

ਪੰਜਾਬ ਕੈਬਨਿਟ ਦੀ ਅੱਜ ਅਹਿਮ ਮੀਟਿੰਗ ਪੰਜਾਬ ਦੇ ਸੀਐਮ ਭਗਵੰਤ ਮਾਨ ਦੀ ਅਗਵਾਈ ਵਿਚ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ ਹੋਣ ਜਾ ਰਹੀ ਹੈ। ਬੇਸ਼ੱਕ ਸਰਕਾਰ ਵਲੋਂ ਜਾਰੀ ਪੱਤਰ ਵਿਚ ਮੀਟਿੰਗ ਦਾ ਏਜੰਡਾ ਸਪੱਸ਼ਟ ਨਹੀਂ ਕੀਤਾ ਗਿਆ ਹੈ। ਪਰ ਮੰਨਿਆ ਜਾ ਰਿਹਾ ਹੈ, ਕਿ ਇਸ ਮੀਟਿੰਗ ਵਿਚ ਸਰਕਾਰ ਬੇਰੁਜ਼ਗਾਰਾਂ ਦੇ ਲਈ ਵੱਡੇ ਫ਼ੈਸਲੇ ਲੈ ਸਕਦੀ ਹੈ। ਇਸ ਦੇ ਨਾਲ ਹੀ ਮੰਨਿਆ ਇਹ ਵੀ ਜਾ ਰਿਹਾ ਹੈ ਕਿ, ਕੱਚੇ ਮੁਲਾਜ਼ਮਾਂ ਲਈ ਵੱਡਾ ਫ਼ੈਸਲਾ ਲਿਆ ਜਾ ਸਕਦਾ ਹੈ।

ਇਸ ਦੇ ਨਾਲ ਹੀ ਮੀਟਿੰਗ ਵਿੱਚ ‘ਆਪ’ ਦੇ ਮੰਤਰੀਆਂ ਵੱਲੋਂ ਮੁੱਖ ਮੰਤਰੀ ਮਾਨ ਦੇ ਸ਼ਰਾਬੀ ਹੋਣ ਦੇ ਦੋਸ਼ਾਂ ਨੂੰ ਵਿਰੋਧੀ ਧਿਰ ਵੱਲੋਂ ਪਲਟਣ ਬਾਰੇ ਵੀ ਚਰਚਾ ਕੀਤੀ ਜਾਣ ਦੀ ਸੰਭਾਵਨਾ ਹੈ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਦੋਸ਼ ਲਾਇਆ ਹੈ ਕਿ ਜਰਮਨੀ ਦੇ ਫਰੈਂਕਫਰਟ ਤੋਂ ਦਿੱਲੀ ਜਾਂਦੇ ਸਮੇਂ ਭਗਵੰਤ ਮਾਨ ਨੂੰ ਲੁਫਥਾਂਸਾ ਏਅਰਵੇਜ਼ ਦੇ ਜਹਾਜ਼ ਤੋਂ ਉਤਾਰ ਦਿੱਤਾ ਗਿਆ ਸੀ।

ਕਿਉਂਕਿ ਉਹ ਨਸ਼ੇ ਵਿਚ ਸੀ ਅਤੇ ਠੀਕ ਤਰ੍ਹਾਂ ਨਾਲ ਚੱਲਣ ਦੀ ਸਥਿਤੀ ਵਿਚ ਨਹੀਂ ਸੀ। ਵਿਰੋਧੀ ਧਿਰ ਨੇ ਇਸ ਮੁੱਦੇ ਸਬੰਧੀ ਮੁੱਖ ਮੰਤਰੀ ਤੋਂ ਸਥਿਤੀ ਸਪੱਸ਼ਟ ਕਰਨ ਦੀ ਮੰਗ ਕੀਤੀ ਹੈ ਪਰ ਆਮ ਆਦਮੀ ਪਾਰਟੀ ਨੇ ਇਸ ਨੂੰ ਬਿਨਾਂ ਵਿਰੋਧ ਦੇ ਮੁੱਦਾ ਕਰਾਰ ਦਿੱਤਾ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਹਾਈਕੋਰਟ ਨੇ ਪੰਜਾਬ ਪੁਲਿਸ ਨੂੰ ਜਾਰੀ ਕੀਤਾ ਨੋਟਿਸ: ਪੜ੍ਹੋ ਕੀ ਹੈ ਮਾਮਲਾ

ਸੰਦੀਪ ਬਿਸ਼ਨੋਈ ਦਾ ਬੰਬੀਹਾ ਗੈਂਗ ਨੇ ਕੀਤਾ ਕਤਲ: ਕਿਹਾ ਮੂਸੇਵਾਲਾ ਦੇ ਕਾਤਲ ਲਾਰੈਂਸ, ਜੱਗੂ, ਗੋਲਡੀ ਦਾ ਵੀ ਹੋਵੇਗਾ ਇਹੀ ਨਤੀਜਾ