ਬਠਿੰਡਾ ‘ਚ ਵਪਾਰੀ ਤੋਂ ਮੰਗੀ 1 ਕਰੋੜ ਦੀ ਫਿਰੌਤੀ: ਲਾਰੈਂਸ ਗੈਂਗ ਦੇ ਨਾਂ ‘ਤੇ ਦਿੱਤੀ ਗਈ ਧਮਕੀ

ਬਠਿੰਡਾ, 20 ਸਤੰਬਰ 2022 – ਪੰਜਾਬ ਦੇ ਬਠਿੰਡਾ ਦੀ ਰਾਮਾ ਮੰਡੀ ‘ਚ ਕਾਰੋਬਾਰੀ ਅੰਕਿਤ ਗੋਇਲ ਤੋਂ 1 ਕਰੋੜ ਰੁਪਏ ਦੀ ਮੰਗ ਕੀਤੀ ਗਈ ਹੈ। ਵਟਸਐਪ ‘ਤੇ ਕਾਲਰ ਨੇ ਖੁਦ ਨੂੰ ਲਾਰੈਂਸ ਗੈਂਗ ਦਾ ਦੱਸ ਕੇ ਫਿਰੌਤੀ ਦੀ ਧਮਕੀ ਦਿੱਤੀ ਹੈ। ਕੁਝ ਦਿਨ ਪਹਿਲਾਂ ਵਪਾਰੀ ਦੇ ਘਰ ‘ਤੇ ਗੋਲੀਬਾਰੀ ਹੋਈ ਸੀ। ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਇੱਕ ਪਾਸੇ ਪੁਲਿਸ ਕਾਰਵਾਈ ਕਰ ਰਹੀ ਹੈ ਅਤੇ ਦੂਜੇ ਪਾਸੇ ਗੈਂਗਸਟਰਾਂ ਦੇ ਨਾਮ ‘ਤੇ ਲੋਕਾਂ ਤੋਂ ਫਿਰੌਤੀ ਮੰਗਣ ਦਾ ਸਿਲਸਿਲਾ ਲਗਾਤਾਰ ਸਾਹਮਣੇ ਆ ਰਿਹਾ ਹੈ। ਤਾਜ਼ਾ ਮਾਮਲਾ ਬਠਿੰਡਾ ਦੇ ਕਸਬਾ ਰਾਮਾ ਮੰਡੀ ਤੋਂ ਸਾਹਮਣੇ ਆਇਆ ਹੈ। ਇੱਥੋਂ ਦੇ ਇੱਕ ਕਾਰੋਬਾਰੀ ਅੰਕਿਤ ਗੋਇਲ ਤੋਂ ਇੱਕ ਕਰੋੜ ਰੁਪਏ ਦੀ ਫਿਰੌਤੀ ਮੰਗੀ ਗਈ ਹੈ।

ਵਪਾਰੀ ਅੰਕਿਤ ਗੋਇਲ ਨੂੰ ਵਟਸਐਪ ‘ਤੇ ਕਾਲ ਕੀਤੀ ਗਈ ਹੈ। ਕਾਲਰ ਨੇ ਆਪਣੇ ਆਪ ਨੂੰ ਲਾਰੈਂਸ ਗੈਂਗ ਦਾ ਦੱਸਿਆ ਹੈ। ਇਸ ਤੋਂ ਪਹਿਲਾਂ 17 ਸਤੰਬਰ ਨੂੰ ਕਾਰੋਬਾਰੀ ਦੇ ਘਰ ਦੇ ਬਾਹਰ ਗੋਲੀਆਂ ਚਲਾਈਆਂ ਗਈਆਂ ਸਨ। ਫਿਰੌਤੀ ਨਾ ਦੇਣ ‘ਤੇ ਕਾਰੋਬਾਰੀ ਦੇ ਪਰਿਵਾਰਕ ਮੈਂਬਰਾਂ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਫਿਲਹਾਲ ਪੁਲਸ ਨੇ ਅੰਕਿਤ ਗੋਇਲ ਦੀ ਸ਼ਿਕਾਇਤ ‘ਤੇ ਅਣਪਛਾਤੇ ਲੋਕਾਂ ਖਿਲਾਫ ਆਰਮਜ਼ ਐਕਟ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

1 ਅਕਤੂਬਰ ਤੋਂ ਪੰਜਾਬ ‘ਚ ਸ਼ੁਰੂ ਹੋਵੇਗੀ ਝੋਨੇ ਦੀ ਸਰਕਾਰੀ ਖ਼ਰੀਦ – ਭਗਵੰਤ ਮਾਨ

ਅਣਅਧਿਕਾਰਤ ਕਲੋਨੀਆਂ ਦੇ NOC ਧਾਰਕ ਮਾਲਕਾਂ ਨੂੰ ਰਜਿਸਟਰੀਆਂ ਕਰਵਾਉਣ ਵੇਲੇ ਨਹੀਂ ਆਵੇਗੀ ਕੋਈ ਦਿੱਕਤ : ਜਿੰਪਾ