ਕਾਮੇਡੀਅਨ ਰਾਜੂ ਸ਼੍ਰੀਵਾਸਤਵ ਨਹੀਂ ਰਹੇ

ਨਵੀਂ ਦਿੱਲੀ, 21 ਸਤੰਬਰ 2022 – ਕਾਮੇਡੀਅਨ ਰਾਜੂ ਸ਼੍ਰੀਵਾਸਤਵ ਦਾ ਬੁੱਧਵਾਰ ਸਵੇਰੇ ਦਿੱਲੀ ਦੇ ਏਮਜ਼ ‘ਚ ਦੇਹਾਂਤ ਹੋ ਗਿਆ। ਉਹ ਪਿਛਲੇ 40 ਦਿਨਾਂ ਤੋਂ ਹਸਪਤਾਲ ਵਿੱਚ ਦਾਖ਼ਲ ਸਨ।

10 ਅਗਸਤ ਨੂੰ ਦਿਲ ਦਾ ਦੌਰਾ ਪੈਣ ਤੋਂ ਬਾਅਦ ਉਨ੍ਹਾਂ ਨੂੰ ਏਮਜ਼ ‘ਚ ਭਰਤੀ ਕਰਵਾਇਆ ਗਿਆ ਸੀ। ਰਾਜੂ ਸ਼੍ਰੀਵਾਸਤਵ ਦੀ ਉਮਰ 58 ਸਾਲ ਸੀ। ਉਨ੍ਹਾਂ ਨੂੰ ਦਿਲ ਦਾ ਦੌਰਾ ਉਦੋਂ ਪਿਆ ਜਦੋਂ ਉਹ ਦਿੱਲੀ ਦੇ ਇੱਕ ਜਿਮ ਵਿੱਚ ਕਸਰਤ ਕਰ ਰਹੇ ਸਨ।

ਜ਼ਿੰਦਗੀ ਅਤੇ ਮੌਤ ਦੀ ਲੰਬੀ ਲੜਾਈ ਲੜਨ ਤੋਂ ਬਾਅਦ ਅੱਜ ਕਾਮੇਡੀਅਨ ਦਾ ਦੇਹਾਂਤ ਹੋ ਗਿਆ ਹੈ। ਦੱਸ ਦਈਏ ਕਿ ਰਾਜੂ ਸ਼੍ਰੀਵਾਸਤਵ ਦੀ ਹਾਲਤ ਉਦੋਂ ਤੋਂ ਨਾਜ਼ੁਕ ਬਣੀ ਹੋਈ ਸੀ ਜਦੋਂ ਤੋਂ ਉਨ੍ਹਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ। ਕਾਮੇਡੀਅਨ ਨੂੰ ਪਹਿਲਾਂ ਆਈਸੀਯੂ ‘ਚ ਭਰਤੀ ਕਰਵਾਇਆ ਗਿਆ ਸੀ ਪਰ ਸਿਹਤ ‘ਚ ਕੋਈ ਸੁਧਾਰ ਨਾ ਹੋਣ ‘ਤੇ ਉਨ੍ਹਾਂ ਨੂੰ ਵੈਂਟੀਲੇਟਰ ‘ਤੇ ਭੇਜ ਦਿੱਤਾ ਗਿਆ। ਤਮਾਮ ਕੋਸ਼ਿਸ਼ਾਂ ਤੋਂ ਬਾਅਦ ਵੀ ਡਾਕਟਰ ਰਾਜੂ ਸ੍ਰੀਵਾਸਤਵ ਨੂੰ ਨਹੀਂ ਬਚਾ ਸਕੇ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਦਿੱਲੀ ‘ਚ ਵੱਡਾ ਹਾਦਸਾ, ਫੁੱਟਪਾਥ ‘ਤੇ ਸੁੱਤੇ ਪਏ 6 ਲੋਕਾਂ ਨੂੰ ਟਰੱਕ ਨੇ ਕੁਚਲਿਆ, 4 ਦੀ ਮੌਤ

ਗੈਰ ਕਾਨੂੰਨੀ ਮਾਈਨਿੰਗ ਮਾਮਲੇ ਨੂੰ ਲੈ ਕੇ Rana KP ਖਿਲਾਫ ਹੋਏਗੀ ਵਿਜੀਲੈਂਸ ਜਾਂਚ, ਹਰਜੋਤ ਬੈਂਸ ਨੇ ਦਿੱਤੇ ਹੁਕਮ