ਚੰਡੀਗੜ੍ਹ, 22 ਸਤੰਬਰ 2022 – ਮੁੱਖ ਮੰਤਰੀ ਭਗਵੰਤ ਮਾਨ ਵਲੋਂ ਲਾਈਵ ਹੋ ਕੇ ਐਲਾਨ ਕੀਤਾ ਗਿਆ ਹੈ ਕਿ 27 ਸਤੰਬਰ ਨੂੰ ਇਕ ਵਾਰ ਫ਼ਿਰ ਸੈਸ਼ਨ ਬੁਲਾਵਾਂਗੇ ਤਾਂ ਕਿ ਪਤਾ ਚੱਲ ਸਕੇ ਕਿ ਲੋਕਤੰਤਰ ਲੋਕਾਂ ਦਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਭਾਜਪਾ ਸਾਜਿਸ਼ ਦੇ ਤਹਿਤ ਵਿਰੋਧੀ ਸਰਕਾਰਾਂ ਨੂੰ ਤੋੜ ਰਹੀ ਹੈ ਅਤੇ ਕਾਂਗਰਸ ਅਤੇ ਭਾਜਪਾ ਦੋਵੇਂ ਮਿਲੇ ਹੋਏ ਹਨ। ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਕਾਫ਼ਲੇ ‘ਚ ਰੋਜ਼ਾਨਾ ਵਾਧਾ ਹੋ ਰਿਹਾ ਹੈ, ਜਿਸ ਤੋਂ ਭਾਜਪਾ ਘਬਰਾ ਰਹੀ ਹੈ ਅਤੇ ਅਜਿਹੀਆਂ ਤਾਕਤਾਂ ਤੋਂ ਡਰਨ ਦੀ ਲੋੜ ਨਹੀਂ।
ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਰਾਜਪਾਲ ਵਲੋਂ 2 ਦਿਨ ਪਹਿਲਾਂ ਸੈਸ਼ਨ ਨੂੰ ਆਗਿਆ ਦੇਣ ਤੋਂ ਬਾਅਦ ਮੌਕੇ ’ਤੇ ਰੱਦ ਕਰ ਦਿੱਤਾ ਗਿਆ। ਇਸ ਦੇ ਖ਼ਿਲਾਫ਼ ਪੰਜਾਬ ਸਰਕਾਰ ਸੁਪਰੀਮ ਕੋਰਟ ਜਾਵੇਗੀ।