ਤਰਨਤਾਰਨ ‘ਚ 3 ਅੱਤਵਾਦੀ ਗ੍ਰਿਫਤਾਰ, ਧਾਰਮਿਕ ਤੇ ਸਿਆਸੀ ਆਗੂ ਸੀ ਨਿਸ਼ਾਨੇ ‘ਤੇ

ਤਰਨਤਾਰਨ, 23 ਸਤੰਬਰ 2022 – ਸ਼ੁੱਕਰਵਾਰ ਨੂੰ ਸੀਆਈਏ ਸਟਾਫ ਤਰਨਤਾਰਨ ਦੀ ਟੀਮ ਨੇ ਉਨ੍ਹਾਂ ਦੀ ਆਈ-20 ਕਾਰ ‘ਤੇ ਆਈਐਸਆਈ ਨਾਲ ਸਬੰਧਤ ਤਿੰਨ ਅੱਤਵਾਦੀਆਂ ਨੂੰ ਫੜ ਲਿਆ ਹੈ। ਉਨ੍ਹਾਂ ਕੋਲੋਂ ਬਾਰੀਕੀ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ। ਇਨ੍ਹਾਂ ਅੱਤਵਾਦੀਆਂ ਵਿੱਚ ਦਮਨਜੀਤ ਸਿੰਘ ਕਾਹਲੋਂ ਵਾਸੀ ਤਲਵੰਡੀ ਖੁੰਮਣ (ਜਾਂਤੀਪੁਰ) ਬਟਾਲਾ, ਪਰਮਿੰਦਰ ਸਿੰਘ ਪਿੰਕੀ ਵਾਸੀ ਪਿੰਡ ਹਰਸੀਆ (ਬਟਾਲਾ) ਗੁਰਦਾਸਪੁਰ ਅਤੇ ਮੁਕੇਸ਼ ਕੁਮਾਰ ਮੇਸ਼ੀ ਵਾਸੀ ਪਿੰਡ ਜੰਬਾ ਖੇੜੀ (ਪਨਾ ਨੀਲਖੇੜੀ) ਜ਼ਿਲ੍ਹਾ ਕਰਨਾਲ ਹਰਿਆਣਾ ਸ਼ਾਮਲ ਹਨ।

ਸੂਤਰਾਂ ਦੀ ਮੰਨੀਏ ਤਾਂ ਐੱਸਐੱਸਪੀ ਰਣਜੀਤ ਸਿੰਘ ਢਿੱਲੋਂ ਨੇ ਖੁਫੀਆ ਸੂਚਨਾ ਦੇ ਆਧਾਰ ‘ਤੇ ਇਨ੍ਹਾਂ ਅੱਤਵਾਦੀਆਂ ਨੂੰ ਕਾਬੂ ਕਰਕੇ ਭਾਰੀ ਮਾਤਰਾ ‘ਚ ਵਿਸਫੋਟਕ ਸਮੱਗਰੀ, ਹਥਿਆਰ ਅਤੇ ਅਹਿਮ ਦਸਤਾਵੇਜ਼ ਬਰਾਮਦ ਕੀਤੇ ਹਨ। ਇਨ੍ਹਾਂ ਖ਼ਿਲਾਫ਼ ਥਾਣਾ ਸਦਰ ਤਰਨਤਾਰਨ ਵਿੱਚ ਕੇਸ ਦਰਜ ਕਰ ਲਿਆ ਗਿਆ ਹੈ। ਇਨ੍ਹਾਂ ਦੀ ਗ੍ਰਿਫ਼ਤਾਰੀ ਨਾਲ ਪੰਜਾਬ ਦੇ ਧਾਰਮਿਕ ਅਤੇ ਸਿਆਸੀ ਆਗੂਆਂ ਨੂੰ ਨਿਸ਼ਾਨਾ ਬਣਾਉਣ ਦੀ ਵੱਡੀ ਸਾਜ਼ਿਸ਼ ਨਾਕਾਮ ਹੋ ਗਈ ਹੈ।

ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਗੈਂਗਸਟਰ ਬਣੇ ਇਹ ਮੁਲਜ਼ਮ ਪਿਛਲੇ ਕੁਝ ਸਮੇਂ ਤੋਂ ਪਾਕਿਸਤਾਨ ਦੀ ਖੁਫੀਆ ਏਜੰਸੀ ਆਈਐਸਆਈ ਦੇ ਸੰਪਰਕ ਵਿੱਚ ਸਨ। ਪੰਜਾਬ ਨੂੰ ਝੰਜੋੜਨ ਲਈ ਵੱਖ-ਵੱਖ ਸ਼ਹਿਰਾਂ ਵਿੱਚ ਬਲਾਸਟ ਕਰਨ ਲਈ ਵਿਦੇਸ਼ਾਂ ਤੋਂ ਫੰਡਿੰਗ ਵੀ ਕੀਤੀ ਗਈ ਹੈ।

ਇਹ ਮੁਲਜ਼ਮ ਖਾਲਿਸਤਾਨੀ ਵਿਚਾਰਧਾਰਾ ਵਾਲੇ ਨੌਜਵਾਨਾਂ ਨੂੰ ਆਪਣੇ ਨਾਲ ਜੋੜਨ ਲਈ ਉਤਸ਼ਾਹਿਤ ਕਰ ਰਹੇ ਸਨ। ਐਸਪੀ ਇਨਵੈਸਟੀਗੇਸ਼ਨ ਵਿਸ਼ਾਲਜੀਤ ਸਿੰਘ ਨੇ ਦੱਸਿਆ ਕਿ ਉਕਤ ਮਾਮਲੇ ਸਬੰਧੀ ਉਚੇਚੇ ਤੌਰ ‘ਤੇ ਜਾਂਚ ਚੱਲ ਰਹੀ ਹੈ। ਜਲਦੀ ਹੀ ਮੀਡੀਆ ਨਾਲ ਜਾਣਕਾਰੀ ਸਾਂਝੀ ਕੀਤੀ ਜਾਵੇਗੀ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਸ਼ਰਮਸਾਰ: ਪਿਓ ਨੇ ਮਾਂ ਨਾਲ ਸੁੱਤੀ ਪਈ ਧੀ ਨੂੰ ਹਵਸ ਦਾ ਸ਼ਿਕਾਰ ਬਣਾਇਆ

ਤਿੰਨ ਨੌਜਵਾਨਾਂ ਦੀ ਕੁੱਟਮਾਰ ਕਰਨ ਵਾਲੇ ਹੌਲਦਾਰ ਤੇ ਕਾਂਸਟੇਬਲ ਮੁਅੱਤਲ, ਵੀਡੀਓ ਵਾਇਰਲ ਹੋਣ ਤੋਂ ਬਾਅਦ ਹੋਈ ਕਾਰਵਾਈ