ਚੰਡੀਗੜ੍ਹ ਯੂਨੀਵਰਸਿਟੀ ਮਾਮਲਾ: ਪੰਜਾਬ ਪੁਲਿਸ ਨੇ ਅਰੁਣਾਚਲ ਪ੍ਰਦੇਸ਼ ਤੋਂ ਇੱਕ ਫੌਜੀ ਨੂੰ ਕੀਤਾ ਗ੍ਰਿਫਤਾਰ

  • ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ‘ਤੇ ਮਾਮਲੇ ਦੀ ਤੇਜੀ ਨਾਲ ਜਾਂਚ ਲਈ ਤਿੰਨ ਮੈਂਬਰੀ ਆਲ ਵੁਮੈਨ ਐਸ.ਆਈ.ਟੀ. ਦੇ ਗਠਨ ਤੋਂ ਤੁਰੰਤ ਬਾਅਦ ਹੀ ਅਮਲ ਵਿੱਚ ਲਿਆਂਦੀ ਕਾਰਵਾਈ
  • ਚੰਡੀਗੜ੍ਹ ਯੂਨੀਵਰਸਿਟੀ ਕੇਸ ਵਿੱਚ ਇਹ ਚੌਥੀ ਗਿ੍ਰਫਤਾਰੀ : ਡੀਜੀਪੀ ਪੰਜਾਬ
  • ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਇਸ ਮਾਮਲੇ ਦੀ ਤਹਿ ਤੱਕ ਪਹੁੰਚ ਕੀਤੀ ਜਾਵੇਗੀ, ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ

ਚੰਡੀਗੜ੍ਹ/ਐਸ.ਏ.ਐਸ.ਨਗਰ, 25 ਸਤੰਬਰ 2022 – ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਗੌਰਵ ਯਾਦਵ ਨੇ ਇੱਥੇ ਦੱਸਿਆ ਕਿ ਚੰਡੀਗੜ੍ਹ ਯੂਨੀਵਰਸਿਟੀ ਮਾਮਲੇ ਵਿੱਚ ਚੌਥੀ ਗ੍ਰਿਫਤਾਰੀ ਕਰਦੇ ਹੋਏ ਪੰਜਾਬ ਪੁਲਿਸ ਨੇ ਸ਼ਨੀਵਾਰ ਨੂੰ ਅਰੁਣਾਚਲ ਪ੍ਰਦੇਸ਼ ਵਿੱਚ ਤਾਇਨਾਤ ਇੱਕ ਫੌਜੀ ਜਵਾਨ ਨੂੰ ਗਿ੍ਰਫਤਾਰ ਕੀਤਾ ਹੈ।

ਗ੍ਰਿਫਤਾਰ ਕੀਤੇ ਗਏ ਮੁਲਜਮ ਦੀ ਪਛਾਣ ਸੰਜੀਵ ਸਿੰਘ ਵਜੋਂ ਹੋਈ ਹੈ, ਜਿਸ ’ਤੇ ਮੁਲਜਮ ਵਿਦਿਆਰਥਣ ਨੂੰ ਬਲੈਕਮੇਲ ਕਰਨ ਦਾ ਸ਼ੱਕ ਹੈ।

ਇਹ ਕਾਰਵਾਈ , ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇਸ ਮਾਮਲੇ ਦੀ ਉੱਚ ਪੱਧਰੀ ਜਾਂਚ ਲਈ , ਏਡੀਜੀਪੀ ਕਮਿਊਨਿਟੀ ਅਫੇਅਰਜ ਡਿਵੀਜਨ ਅਤੇ ਮਹਿਲਾ ਮਾਮਲਿਆਂ ਬਾਰੇ ਗੁਰਪ੍ਰੀਤ ਕੌਰ ਦਿਓ ਦੀ ਸਮੁੱਚੀ ਨਿਗਰਾਨੀ ਹੇਠ ਤਿੰਨ ਮੈਂਬਰੀ ਆਲ ਵੂਮੈਨ ਸਪੈਸ਼ਲ ਇਨਵੈਸਟੀਗੇਸ਼ਨ ਟੀਮ (ਐਸ.ਆਈ.ਟੀ.) ਦੇ ਗਠਨ, ਦੇ ਹੁਕਮ ਦਿੱਤੇ ਜਾਣ ਤੋਂ ਕੁਝ ਦਿਨ ਬਾਅਦ ਸਾਹਮਣੇ ਆਈ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਫੋਰੈਂਸਿਕ ਅਤੇ ਡਿਜੀਟਲ ਸਬੂਤਾਂ ਦੇ ਆਧਾਰ ‘ਤੇ ਐਸ.ਏ.ਐਸ.ਨਗਰ ਤੋਂ ਪੁਲਿਸ ਟੀਮ ਨੂੰ ਦੋਸ਼ੀ ਨੂੰ ਗਿ੍ਰਫਤਾਰ ਕਰਨ ਲਈ ਅਰੁਣਾਚਲ ਪ੍ਰਦੇਸ਼ ਰਵਾਨਾ ਕੀਤਾ ਗਿਆ ਸੀ।

ਉਨਾਂ ਦੱਸਿਆ ਕਿ ਦੋਸ਼ੀ ਫੌਜੀ ਜਵਾਨ ਨੂੰ ਅਰੁਣਾਚਲ ਪ੍ਰਦੇਸ਼ ਪੁਲਿਸ, ਅਸਾਮ ਪੁਲਿਸ ਅਤੇ ਅਰੁਣਾਚਲ ਪ੍ਰਦੇਸ਼ ਦੇ ਆਰਮੀ ਅਧਿਕਾਰੀਆਂ ਦੇ ਸਹਿਯੋਗ ਨਾਲ ਅਰੁਣਾਚਲ ਪ੍ਰਦੇਸ਼ ਦੇ ਸੇਲਾ ਪਾਸ ਤੋਂ ਗਿ੍ਰਫਤਾਰ ਕੀਤਾ ਗਿਆ । ਉਨਾਂ ਦੱਸਿਆ ਕਿ ਐਸ.ਏ.ਐਸ.ਨਗਰ ਪੁਲਿਸ ਨੇ ਮੁਲਜਮ ਨੂੰ ਐਸ.ਏ.ਐਸ ਨਗਰ ਦੇ ਮੈਜਿਸਟ੍ਰੇਟ ਸਾਹਮਣੇ ਪੇਸ਼ ਕਰਨ ਲਈ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ (ਸੀਜੇਐਮ) ਬੋਮਡੀਲਾ ਦੀ ਅਦਾਲਤ ਤੋਂ ਦੋ ਦਿਨ ਦਾ ਟਰਾਂਜਜਿਟ ਰਿਮਾਂਡ ਵੀ ਹਾਸਲ ਕਰ ਲਿਆ ਹੈ।

ਐਸ.ਏ.ਐਸ.ਨਗਰ ਪੁਲਿਸ ਨੇ ਪਹਿਲਾਂ ਹੀ ਵਿਦਿਆਰਥਣ ਸਣੇ ਤਿੰਨ ਅਤੇ ਹਿਮਾਚਲ ਪ੍ਰਦੇਸ਼ ਤੋਂ ਦੋ ਹੋਰ ਵਿਅਕਤੀਆਂ ਨੂੰ ਗਿ੍ਰਫਤਾਰ ਕੀਤਾ ਹੈ ਅਤੇ ਉਨਾਂ ਦੇ ਕਬਜੇ ਵਿੱਚੋਂ ਕੁਝ ਇਲੈਕਟ੍ਰਾਨਿਕ ਯੰਤਰ ਬਰਾਮਦ ਕੀਤੇ ਗਏ ਹਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਅਮਰੀਕਾ ’ਚ ਸਿੱਖ ਵਿਦਿਆਰਥੀ ਨੂੰ ਕ੍ਰਿਪਾਨ ਪਹਿਨਣ ਕਰਕੇ ਪੁਲਿਸ ਨੇ ਕੀਤਾ ਗ੍ਰਿਫ਼ਤਾਰ, SGPC ਪ੍ਰਧਾਨ ਵੱਲੋਂ ਨਿੰਦਾ

ਜਲੰਧਰ ਪੁਲਿਸ ਵੱਲੋਂ 11 ਟਰੈਵਲ ਏਜੰਟਾਂ ‘ਤੇ ਪਰਚਾ: 1320 ਏਜੰਸੀਆਂ ਨੇ ਨੋਟਿਸ ਦਾ ਨਹੀਂ ਦਿੱਤਾ ਸੀ ਜਵਾਬ