ਚੰਡੀਗੜ੍ਹ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਂ ਸ਼ਹੀਦ ਭਗਤ ਸਿੰਘ ਦੇ ਨਾਂ ‘ਤੇ ਰੱਖਿਆ ਜਾਵੇਗਾ, PM ਮੋਦੀ ਨੇ ਕੀਤਾ ਐਲਾਨ

ਚੰਡੀਗੜ੍ਹ, 25 ਸਤੰਬਰ 2022 – ਚੰਡੀਗੜ੍ਹ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਂ ਹੁਣ ਸ਼ਹੀਦ ਭਗਤ ਸਿੰਘ ਦੇ ਨਾਂ ‘ਤੇ ਰੱਖਿਆ ਜਾਵੇਗਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਹ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਹੈ ਕਿ ਚੰਡੀਗੜ੍ਹ ਹਵਾਈ ਅੱਡੇ ਦਾ ਨਾਂ ਸ਼ਹੀਦ ਭਗਤ ਸਿੰਘ ਦੇ ਨਾਂ ’ਤੇ ਰੱਖਿਆ ਜਾਵੇਗਾ। ਇਹ ਮੰਗ ਲੰਬੇ ਸਮੇਂ ਤੋਂ ਉਠਾਈ ਜਾ ਰਹੀ ਸੀ। ਇਸ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਵਿਚਾਲੇ ਤਕਰਾਰ ਹੋ ਗਈ ਹੈ।

ਚੰਡੀਗੜ੍ਹ ਏਅਰਪੋਰਟ ਦੇ ਨਾਂ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਵਿਚਾਲੇ ਅਕਸਰ ਵਿਵਾਦ ਹੁੰਦਾ ਰਿਹਾ ਹੈ। ਹਾਲਾਂਕਿ ਹੁਣ ਕੇਂਦਰ ਸਰਕਾਰ ਇਸ ਏਅਰਪੋਰਟ ਦਾ ਨਾਂ ਚੰਡੀਗੜ੍ਹ ਏਅਰਪੋਰਟ ਰੱਖ ਰਹੀ ਹੈ। ਇਸ ਦੇ ਨਾਲ ਹੀ ਕੇਂਦਰ ਦੇ ਇਸ ਨਾਂ ਦੇ ਉਲਟ ਪੰਜਾਬ ਸਰਕਾਰ ਇਸ ਹਵਾਈ ਅੱਡੇ ਨੂੰ ਮੋਹਾਲੀ ਅੰਤਰਰਾਸ਼ਟਰੀ ਹਵਾਈ ਅੱਡਾ ਦੱਸ ਰਹੀ ਹੈ।

ਹਰਿਆਣਾ ਸਰਕਾਰ ਚੰਡੀਗੜ੍ਹ ਹਵਾਈ ਅੱਡੇ ਦਾ ਨਾਂ ਮੰਗਲਸੇਨ ਦੇ ਨਾਂ ‘ਤੇ ਰੱਖਣਾ ਚਾਹੁੰਦੀ ਸੀ। ਸਾਲ 2007 ਵਿੱਚ ਭਗਤ ਸਿੰਘ ਦੇ ਜਨਮ ਸ਼ਤਾਬਦੀ ਸਮਾਗਮਾਂ ਮੌਕੇ ਪੰਜਾਬ ਸਰਕਾਰ ਵੱਲੋਂ ਚੰਡੀਗੜ੍ਹ ਹਵਾਈ ਅੱਡੇ ਦਾ ਨਾਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਰੱਖਣ ਦਾ ਐਲਾਨ ਕੀਤਾ ਗਿਆ ਸੀ।

ਏਅਰਪੋਰਟ ਦੇ ਨਾਂ ‘ਤੇ ਪੰਜਾਬ-ਹਰਿਆਣਾ ਵਿਚਾਲੇ ਵਿਵਾਦ ਵਧਣ ਤੋਂ ਬਾਅਦ ਮਾਮਲਾ ਹਾਈਕੋਰਟ ਪਹੁੰਚ ਗਿਆ। ਹਾਈਕੋਰਟ ਨੇ ਦੋਵਾਂ ਸੂਬਿਆਂ ਨੂੰ ਇਕੱਠੇ ਬੈਠ ਕੇ ਮਾਮਲਾ ਸੁਲਝਾਉਣ ਦੇ ਨਿਰਦੇਸ਼ ਦਿੱਤੇ ਹਨ। ਇਸ ਤੋਂ ਬਾਅਦ ਅਗਸਤ ਵਿੱਚ ਪੰਜਾਬ ਹਰਿਆਣਾ ਨੇ ਚੰਡੀਗੜ੍ਹ ਇੰਟਰਨੈਸ਼ਨਲ ਏਅਰਪੋਰਟ ਦਾ ਨਾਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਨਾਂ ’ਤੇ ਰੱਖਣ ਲਈ ਸਹਿਮਤੀ ਦਿੱਤੀ। ਇਸ ਮੁੱਦੇ ‘ਤੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਵਿਚਕਾਰ ਸਮਝੌਤਾ ਹੋਇਆ ਹੈ।

ਪੰਜਾਬ ਆਮ ਆਦਮੀ ਪਾਰਟੀ ਦੇ ਮੁੱਖ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਪ੍ਰਧਾਨ ਮੰਤਰੀ ਦੇ ਫੈਸਲੇ ਦਾ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਪੰਜਾਬ ਦਾ ਮਾਣ ਹਨ। ਸੂਬਾ ਸਰਕਾਰ ਵੀ ਸ਼ਹੀਦ ਨੂੰ ਪ੍ਰੇਰਨਾ ਸਰੋਤ ਬਣਾ ਕੇ ਪੰਜਾਬ ਦੇ ਵਿਕਾਸ ਲਈ ਕੰਮ ਕਰ ਰਹੀ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਇੰਗਲੈਂਡ ਦੀ ਧਰਤੀ ‘ਤੇ 23 ਸਾਲ ਬਾਅਦ ਜਿੱਤੀ ਇੱਕ ਰੋਜ਼ਾ ਲੜੀ, CM ਮਾਨ ਨੇ ਦਿੱਤੀ ਵਧਾਈ

ਆਪ੍ਰੇਸ਼ਨ ਲੋਟਸ: ਦਸ ਦਿਨ ਬਾਅਦ ਵੀ ਪੁਲਿਸ ਨਹੀਂ ਮਿਲਿਆ ਕੋਈ ਸੁਰਾਗ