ਸਾਬਕਾ CM ਚੰਨੀ ਦੀਆਂ ਫੋਟੋਆਂ ਵਾਇਰਲ: ਦੋਸਤਾਂ ਨਾਲ ਵਿਦੇਸ਼ ਘੁੰਮਦੇ ਆਏ ਨਜ਼ਰ

ਚੰਡੀਗੜ੍ਹ, 25 ਸਤੰਬਰ 2022 – 111 ਦਿਨ ਪੰਜਾਬ ਦੇ ਮੁੱਖ ਮੰਤਰੀ ਰਹੇ ਚਰਨਜੀਤ ਸਿੰਘ ਚੰਨੀ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ। ਤਸਵੀਰਾਂ ‘ਚ ਉਹ ਵਿਦੇਸ਼ੀ ਧਰਤੀ ‘ਤੇ ਦੋਸਤਾਂ ਨਾਲ ਘੁੰਮਦੇ ਨਜ਼ਰ ਆਏ ਹਨ। ਇਹ ਤਸਵੀਰਾਂ ਉਹਨਾਂ ਨੇ ਖੁਦ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਅਪਲੋਡ ਕੀਤੀਆਂ ਹਨ। ਦੱਸ ਦੇਈਏ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਸਾਬਕਾ ਮੁੱਖ ਮੰਤਰੀ ਚੰਨੀ ਪਾਰਟੀ ਗਤੀਵਿਧੀਆਂ ਅਤੇ ਲੋਕਾਂ ਚੋਂ ਗਾਇਬ ਹਨ।

ਚੰਨੀ ਜਿਥੇ ਚੋਣ ਹਾਰਨ ਤੋਂ ਬਾਅਦ ਪਾਰਟੀ ਦੇ ਪ੍ਰੋਗਰਾਮਾਂ ਤੋਂ ਦੂਰ ਰਹੇ, ਉਥੇ ਹੀ ਸੋਸ਼ਲ ਮੀਡੀਆ ਤੋਂ ਵੀ ਲਗਪਗ ਗਾਇਬ ਹੀ ਰਹੇ। ਚੰਨੀ ਮੁੱਖ ਮੰਤਰੀ ਰਹਿੰਦਿਆਂ ਕਿਸੇ ਨਾ ਕਿਸੇ ਗੱਲ ਨੂੰ ਲੈ ਕੇ ਚਰਚਾ ‘ਚ ਰਹਿੰਦੇ ਸਨ। ਕਦੇ ਚੰਨੀ ਸਟੇਜ ‘ਤੇ ਭੰਗੜਾ ਪਾਉਂਦਾ, ਕਦੇ ਬੱਕਰੀ ਦਾ ਦੁੱਧ ਕੱਢਦਾ, ਕਦੇ ਮੰਜੀ ਬੁਣਦਾ, ਕਦੇ ਢਾਬੇ ‘ਤੇ ਤੜਕਾ ਲਗਾਉਂਦਾ, ਕਦੇ ਲੋਕਾਂ ਦੇ ਵਿਚਕਾਰ ਬੈਠ ਕੇ ਚਾਹ ਪੀਂਦਾ, ਉਨ੍ਹਾਂ ਦੀਆਂ ਮੁਸ਼ਕਿਲਾਂ ਦੇਖਦਾ।

ਚਰਨਜੀਤ ਸਿੰਘ ਚੰਨੀ ਸ੍ਰੀ ਚਮਕੌਰ ਸਾਹਿਬ ਤੋਂ ਵਿਧਾਇਕ ਸਨ। ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫੇ ਤੋਂ ਬਾਅਦ ਚੰਨੀ ਨੂੰ ਉਨ੍ਹਾਂ ਦੇ ਸਿੱਖ ਚਿਹਰੇ ਅਤੇ ਐਸਸੀ ਭਾਈਚਾਰੇ ਨਾਲ ਸਬੰਧਤ ਹੋਣ ਕਾਰਨ ਕਾਂਗਰਸ ਹਾਈਕਮਾਂਡ ਨੇ ਅਚਾਨਕ ਪੰਜਾਬ ਦਾ ਮੁੱਖ ਮੰਤਰੀ ਬਣਾ ਦਿੱਤਾ ਸੀ। ਚੰਨੀ ਦੇ ਮੁੱਖ ਮੰਤਰੀ ਬਣਨ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਦਾ ਮੁੱਖ ਮੰਤਰੀ ਬਣਨ ਦਾ ਸੁਪਨਾ ਚਕਨਾਚੂਰ ਹੋ ਗਿਆ।

ਕਿਉਂਕਿ ਉਹ ਮੁੱਖ ਮੰਤਰੀ ਬਣਨਾ ਚਾਹੁੰਦੇ ਸਨ ਅਤੇ ਕੈਪਟਨ ਨੂੰ ਹਟਾਏ ਜਾਣ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਨੂੰ ਵੱਡੀਆਂ ਉਮੀਦਾਂ ਸਨ ਕਿ ਹੁਣ ਹਾਈਕਮਾਂਡ ਵੱਲੋਂ ਮੁੱਖ ਮੰਤਰੀ ਦੇ ਅਹੁਦੇ ਲਈ ਉਨ੍ਹਾਂ ਦੇ ਨਾਂ ਦਾ ਐਲਾਨ ਕੀਤਾ ਜਾ ਸਕਦਾ ਹੈ ਪਰ ਚੰਨੀ ਦੇ ਨਾਂ ਕਾਰਨ ਸਿੱਧੂ ਨੂੰ ਵੀ ਲਾਂਭੇ ਕਰ ਦਿੱਤਾ ਗਿਆ ਸੀ। ਮੁੱਖ ਮੰਤਰੀ ਬਣਨ ਦੇ ਬਾਵਜੂਦ ਚੰਨੀ ਭਦੌੜ ਅਤੇ ਚਮਕੌਰ ਸਾਹਿਬ ਤੋਂ ਦੋਵੇਂ ਸੀਟਾਂ ਹਾਰ ਗਏ ਸਨ।

ਵਿਜੀਲੈਂਸ ਨੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਅਤੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਗ੍ਰਿਫਤਾਰ ਕੀਤਾ ਹੈ। ਆਸ਼ੂ ਦੇ ਹੱਕ ਵਿੱਚ ਜਿੱਥੇ ਸੂਬਾ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਜ਼ਿਲ੍ਹਾ ਪ੍ਰੀਸ਼ਦ ਦੇ ਪਾਰਕ ਵਿੱਚ ਕਰੀਬ 4 ਤੋਂ 5 ਦਿਨਾਂ ਤੱਕ ਧਰਨਾ ਦਿੱਤਾ, ਉੱਥੇ ਹੀ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੀ ਉਨ੍ਹਾਂ ਦੇ ਹੱਕ ਵਿੱਚ ਨਹੀਂ ਆਏ।

ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤਿੰਨ ਵਾਰ ਕੌਂਸਲਰ ਰਹਿ ਚੁੱਕੇ ਹਨ। ਉਹ ਖਰੜ ਨਗਰ ਕੌਂਸਲ ਦੀਆਂ ਚੋਣਾਂ 2007 ਵਿੱਚ ਉਨ੍ਹਾਂ ਨੂੰ ਕਾਂਗਰਸ ਤੋਂ ਟਿਕਟ ਨਾ ਮਿਲੀ ਤਾਂ ਆਜ਼ਾਦ ਚੋਣ ਲੜ ਕੇ ਜਿੱਤ ਗਏ। 2012 ਅਤੇ 2017 ਵਿਚ ਕਾਂਗਰਸ ਦੀ ਟਿਕਟ ‘ਤੇ ਚੋਣ ਜਿੱਤੀ। 2017 ਵਿੱਚ ਕੈਪਟਨ ਸਰਕਾਰ ਵਿੱਚ ਤਕਨੀਕੀ ਸਿੱਖਿਆ ਮੰਤਰੀ ਬਣੇ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਪੰਜਾਬੀ ਯੂਨੀਵਰਸਿਟੀ ਦੁਆਰਾ ਪ੍ਰਕਾਸ਼ਿਤ ਮਹਾਨ ਕੋਸ਼ ਦੇ ਮਸਲੇ ਬਾਰੇ ਕੇਂਦਰੀ ਸਿੰਘ ਸਭਾ ਦਾ ਵਫਦ ਮੰਤਰੀ ਮੀਤ ਹੇਅਰ ਨੂੰ ਮਿਲਿਆ

1 ਲੱਖ ਰੁਪਏ ਰਿਸ਼ਵਤ ਮੰਗਣ ਵਾਲਾ ਕਲਰਕ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ