ਨਵੀਂ ਦਿੱਲੀ, 28 ਸਤੰਬਰ-ਗ੍ਰਹਿ ਮੰਤਰਾਲੇ ਦੀ ਤਰਫ਼ੋਂ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ। ਜਿਸ ‘ਚ ਇਹ ਦੱਸਿਆ ਗਿਆ ਹੈ ਕਿ ਵਿਵਾਦਗ੍ਰਸਤ ਸੰਗਠਨ ਪਾਪੂਲਰ ਫੰਡ ਆਫ਼ ਇੰਡੀਆ (ਪੀ.ਐੱਫ.ਆਈ.) ‘ਤੇ ਪਾਬੰਦੀ ਲਗਾਈ ਗਈ ਹੈ। ਕੇਂਦਰ ਸਰਕਾਰ ਨੇ ਪਾਪੂਲਰ ਫਰੰਟ ਆਫ ਇੰਡੀਆ ਅਤੇ ਇਸਦੇ ਸਹਿਯੋਗੀਆਂ ਅਤੇ ਸਹਿਯੋਗੀ ਫਰੰਟਾਂ ‘ਤੇ ਪੰਜ ਸਾਲ ਲਈ ਪਾਬੰਦੀ ਲਗਾ ਦਿੱਤੀ ਹੈ। ਇਨ੍ਹਾਂ ਨੂੰ ਗੈਰ ਕਾਨੂੰਨੀ ਐਲਾਨ ਕੀਤਾ ਗਿਆ ਹੈ।
ਇਸ ਸੰਗਠਨ ਖ਼ਿਲਾਫ਼ ਪਿਛਲੇ ਕਈ ਦਿਨਾਂ ਤੋਂ ਦੇਸ਼ ਭਰ ‘ਚ ਛਾਪੇਮਾਰੀ ਚੱਲ ਰਹੀ ਸੀ, ਜਿਸ ਤੋਂ ਬਾਅਦ ਇਹ ਵੱਡੀ ਕਾਰਵਾਈ ਕੀਤੀ ਗਈ ਹੈ। ਪੀ.ਐੱਫ.ਆਈ. ਨੂੰ ਗੈਰ-ਕਾਨੂੰਨੀ ਸੰਗਠਨ ਕਰਾਰ ਦਿੰਦੇ ਹੋਏ ਅਗਲੇ ਪੰਜ ਸਾਲਾਂ ਲਈ ਇਸ ‘ਤੇ ਪਾਬੰਦੀ ਲਗਾ ਦਿੱਤੀ ਹੈ।