ਚੰਡੀਗੜ੍ਹ, 28 ਸਤੰਬਰ 2022 – ਚੰਡੀਗੜ੍ਹ ਹਵਾਈ ਅੱਡੇ ਦਾ ਨਾਂ ਅੱਜ ਤੋਂ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ਵਜੋਂ ਜਾਣਿਆ ਜਾਵੇਗਾ। ਇਸ ਦੇ ਨਾਮਕਰਨ ਨੂੰ ਲੈ ਕੇ ਹਵਾਈ ਅੱਡੇ ‘ਤੇ ਇਕ ਸਮਾਗਮ ਕਰਵਾਇਆ ਗਿਆ ਅਤੇ ਇਸ ਮੌਕੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਚੰਡੀਗੜ੍ਹ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਮ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡਾ ਕਰਨ ‘ਤੇ ਉਦਘਾਟਨ ਕੀਤਾ।
ਚੰਡੀਗੜ੍ਹ ਇੰਟਰਨੈਸ਼ਨਲ ਏਅਰਪੋਰਟ ਦਾ ਨਾਂ ਬਦਲ ਦਿੱਤਾ ਗਿਆ ਹੈ। ਅੱਜ ਤੋਂ ਇਸ ਨੂੰ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ਵਜੋਂ ਜਾਣਿਆ ਜਾਵੇਗਾ। ਇਸ ਵਿੱਚ ਪੰਚਕੂਲਾ ਅਤੇ ਮੁਹਾਲੀ ਦਾ ਨਾਂ ਨਹੀਂ ਜੋੜਿਆ ਗਿਆ ਹੈ। ਬੁੱਧਵਾਰ ਨੂੰ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਨਾਮ ਬਦਲਣ ਦਾ ਉਦਘਾਟਨ ਕੀਤਾ।
ਇਸ ਮੌਕੇ ਕੇਂਦਰੀ ਮੰਤਰੀ ਵੀਕੇ ਸਿੰਘ ਤੋਂ ਇਲਾਵਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਅਤੇ ਅਨਿਲ ਵਿੱਜ ਸਮੇਤ ਦੋਵਾਂ ਰਾਜਾਂ ਦੇ ਰਾਜਪਾਲ ਬੰਡਾਰੂ ਦੱਤਾਤ੍ਰੇਅ ਅਤੇ ਬੀਐੱਲ ਪੁਰੋਹਿਤ ਵੀ ਮੌਜੂਦ ਸਨ। ਨਾਮ ਬਦਲਣ ਨਾਲ ਹਵਾਈ ਅੱਡੇ ਦੇ ਨਾਮਕਰਨ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਸਰਕਾਰ ਦਰਮਿਆਨ ਚੱਲ ਰਿਹਾ ਸੱਤ ਸਾਲ ਪੁਰਾਣਾ ਡੈੱਡਲਾਕ ਵੀ ਪੂਰੀ ਤਰ੍ਹਾਂ ਖ਼ਤਮ ਹੋ ਜਾਵੇਗਾ।