ਚੰਡੀਗੜ੍ਹ, 29 ਸਤੰਬਰ 2022 – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਗੱਡੀਆਂ ਦਾ ਕਾਫਲਾ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਕੈਪਟਨ ਅਮਰਿੰਦਰ ਸਿੰਘ ਤੋਂ ਵੱਡਾ ਹੋ ਗਿਆ ਹੈ। “ਪ੍ਰਕਾਸ਼ ਸਿੰਘ ਬਾਦਲ ਜਦੋਂ 2007 ਤੋਂ 17 ਤੱਕ ਮੁੱਖ ਮੰਤਰੀ ਸਨ ਤਾਂ ਉਨ੍ਹਾਂ ਦੇ ਕਾਫ਼ਲੇ ਵਿੱਚ 33 ਗੱਡੀਆਂ ਸਨ ਅਤੇ ਜਦੋਂ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਬਣੇ ਸਨ ਤਾਂ ਗੱਡੀਆਂ ਦੀ ਗਿਣਤੀ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ ਸੀ ਅਤੇ ਉਨ੍ਹਾਂ ਦੇ ਕਾਫ਼ਲੇ ਵਿੱਚ ਵੀ 33 ਗੱਡੀਆਂ ਸਨ।
ਪਰ ਭਗਵੰਤ ਮਾਨ ਨੇ ਆਪਣਾ ਕਾਫਲਾ ਉਨ੍ਹਾਂ ਤੋਂ ਵੀ ਵੱਡਾ ਕਰ ਲਿਆ ਹੈ। ਹੁਣ ਮਾਨ ਦੇ ਕਾਫ਼ਲੇ ਵਿੱਚ ਗੱਡੀਆਂ ਦੀ ਗਿਣਤੀ 42 ਹੋ ਗਈ ਹੈ। ਇਸ ‘ਤੇ ਵਿਰੋਧੀ ਪਾਰਟੀਆਂ ਨੇ ਵੀ ਘੇਰਾਬੰਦੀ ਸ਼ੁਰੂ ਕਰ ਦਿੱਤੀ ਹੈ।
ਕਾਂਗਰਸ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਟਵੀਟ ਕਰਕੇ ਦੋਸ਼ ਲਾਏ ਹਨ। ਸੁਖਪਾਲ ਖਹਿਰਾ ਨੇ ਆਪਣੇ ਟਵੀਟ ਨੂੰ ਰੀ-ਟਵੀਟ ਕਰਦੇ ਹੋਏ ਲਿਖਿਆ ਕਿ ਪਹਿਲਾਂ ਭਗਵੰਤ ਮਾਨ ਸਿਆਸਤਦਾਨਾਂ ਦਾ ਮਜ਼ਾਕ ਉਡਾਉਂਦੇ ਸਨ ਪਰ, “ਸਤਿਕਾਰ ਯੋਗ @BhagwantMann ਜੀ, 42 ਗੱਡੀਆਂ ਅਤੇ ਸੈਂਕੜੇ ਗੰਨਮੈਨ ਆਪਣੇ ਅਤੇ ਆਪਣੇ ਪਰਿਵਾਰ ਲਈ ਸਕਿਉਰਿਟੀ ਲੈਣ ਤੋ ਬਾਅਦ ਹੁਣ ਤੁਹਾਡਾ “ਮੁਰਗੀਖਾਨਾ” ਖੋਲਣਾ ਤਾ ਬਣਦਾ ਹੈ।” ਹੁਣ ਉਹੀ ਆਮ ਆਦਮੀ 42 ਕਾਰਾਂ ਦੀ ਲੋੜ ਮਹਿਸੂਸ ਕਰਨ ਲੱਗਾ ਹੈ।