ਰਾਘਵ ਚੱਢਾ ਨੇ ਕੀਤਾ ਟਵੀਟ, BJP ਨੂੰ ਕਿਹਾ – ” ਨਾ ਤੁਹਾਡੀ ਜੇਲ੍ਹ ਦੀਆਂ ਕੰਧਾਂ ਤੋਂ ਡਰਦੇ ਹਾਂ, ਨਾ ਫਾਂਸੀ ਦੇ ਫੰਦੇ ਤੋਂ”

ਚੰਡੀਗੜ੍ਹ, 30 ਸਤੰਬਰ 2022 – ਅੱਜ ਸਵੇਰੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਰਾਘਵ ਚੱਢਾ ਨੂੰ ਲੈ ਕੇ ਟਵੀਟ ਕੀਤਾ ਸੀ ਕਿ ਜਦੋਂ ਤੋਂ ਰਾਘਵ ਚੱਢਾ ਨੂੰ ਗੁਜਰਾਤ ਦਾ ਸਹਿ ਇੰਚਾਰਜ ਨਿਯੁਕਤ ਕੀਤਾ ਹੈ ਅਤੇ ਉਨ੍ਹਾਂ ਨੇ ਗੁਜਰਾਤ ‘ਚ ਚੋਣ ਪ੍ਰਚਾਰ ਲਈ ਜਾਣਾ ਚਾਲੂ ਕੀਤਾ ਹੈ, ਹੁਣ ਸੁਣ ਰਹੇ ਹਨ ਕਿ ਰਾਘਵ ਚੱਢਾ ਨੂੰ ਵੀ ਇਹ ਲੋਕ ਗ੍ਰਿਫ਼ਤਾਰ ਕਰਨਗੇ। ਕਿਸ ਕੇਸ ‘ਚ ਕਰਨਗੇ ਅਤੇ ਕੀ ਦੋਸ਼ ਹੋਣਗੇ, ਇਹ ਹੁਣ ਇਹ ਲੋਕ ਬਣਾ ਰਹੇ ਹਨ।”

ਜਿਸ ਤੋਂ ਬਾਅਦ ਹੁਣ ਇਸ ਮਾਮਲੇ ਨੂੰ ਲੈ ਕੇ ਰਾਘਵ ਚੱਢਾ ਵੱਲੋਂ ਵੀ ਟਵੀਟ ਕੀਤਾ ਗਿਆ ਹੈ ਉਸ ਨੇ ਟਵੀਟ ਕਰਦਿਆਂ ਕਿਹਾ ਕਿ, “ਗੁਜਰਾਤ ਬਦਲਾਅ ਦੀ ਮੰਗ ਕਰ ਰਿਹਾ ਹੈ ਅਤੇ ਹਰ ਰੋਜ਼ ਆਮ ਆਦਮੀ ਪਾਰਟੀ ਦੀ ਤਰੱਕੀ ਦੇਖ ਕੇ ਭਾਜਪਾ ਦੀ ਨੀਂਦ ਉੱਡ ਗਈ ਹੈ। ਅਸੀਂ ਭਗਤ ਸਿੰਘ ਦੇ ਪੈਰੋਕਾਰ ਹਾਂ, ਨਾ ਤੁਹਾਡੀ ਜੇਲ੍ਹ ਦੀਆਂ ਕੰਧਾਂ ਤੋਂ ਡਰਦੇ ਹਾਂ, ਨਾ ਫਾਂਸੀ ਦੇ ਫੰਦੇ ਤੋਂ।”

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਪੰਜਾਬ ਵਿਧਾਨ ਸਭਾ ’ਚ ਕਾਂਗਰਸ ਦਾ ਹੰਗਾਮਾ: ਹੰਗਾਮੇ ਦੌਰਾਨ ਹੀ ਪਾਸ ਹੋਏ ਕਈ ਬਿੱਲ

ਮੁੱਖ ਮੰਤਰੀ ਮਾਨ ਦੀ ਮਾਂ ਅਤੇ ਪਤਨੀ ਨੇ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ