ਚੰਡੀਗੜ੍ਹ, 1 ਅਕਤੂਬਰ 2022 – ਪਠਾਨਕੋਟ ਦੇ ਸਿਵਲ ਹਸਪਤਾਲ ‘ਚ ਇੱਕ ਔਰਤ ਵੱਲੋਂ ਫਰਸ ‘ਤੇ ਹੀ ਬੱਚੇ ਨੂੰ ਜਨਮ ਦੇਣ ਦੀ ਵੀਡੀਓ ਵਾਇਰਲ ਹੋਣ ਵਾਲਾ ਮਾਮਲਾ ਹੁਣ ਤੂਲ ਫੜਦਾ ਨਜ਼ਰ ਆ ਰਿਹਾ ਹੈ। ਇਸ ਮਾਮਲੇ ‘ਚ ਪੰਜਾਬ ਦੇ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਇਸ ਸਾਰੇ ਮਾਮਲੇ ਦੀ ਸਹੀ ਜਾਂਚ ਕੀਤੀ ਜਾਵੇਗੀ, ਪਰ ਇਸ ਦੇ ਨਾਲ ਹੀ ਇਸ ਵੀਡੀਓ ਨੂੰ ਬਣਾਉਣ ਵਾਲੇ ਦੀ ਵੀ ਜਾਂਚ ਕੀਤੀ ਜਾਵੇਗੀ। ਕਿਉਂਕਿ ਇਹ ਲੱਗ ਰਿਹਾ ਹੈ ਕਿ ਇਹ ਸਭ ਕੁੱਝ ਜਿਵੇਂ ਸਾਜ਼ਿਸ਼ ਤਹਿਤ ਕੀਤਾ ਗਿਆ ਹੋਵੇ।
ਜਿਸ ਤੋਂ ਬਾਅਦ ਹੁਣ ਸੁਖਪਾਲ ਖਹਿਰਾ ਨੇ ਸਿਹਤ ਮੰਤਰੀ ਦੇ ਵੀਡੀਓ ਬਣਾਉਣ ਵਾਲੇ ‘ਤੇ ਕਾਰਵਾਈ ਕਰਨ ਵਾਲੇ ਬਿਆਨ ਉੱਤੇ ਸਵਾਲ ਚੁੱਕੇ ਹਨ। ਉਨ੍ਹਾਂ ਨੇ ਸਿਹਤ ਮੰਤਰੀ ਦੇ ਇਸ ਬਿਆਨ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਪੁੱਛਿਆ ਹੈ ਕਿ, ਕੀ ਸੱਚਾਈ ਅੱਗੇ ਲਿਆਉਣ ਲਈ ਵੀਡੀਓ ਬਣਾਉਣਾ ਗਲਤ ਹੈ ?
ਸੁਖਪਾਲ ਖਹਿਰਾ ਨੇ ਟਵੀਟ ਕਰਦਿਆਂ, ” ਭਗਵੰਤ ਮਾਨ ਨੂੰ ਕਿਹਾ ਕਿ ਪਠਾਨਕੋਟ ਦੇ ਹਸਪਤਾਲ ਦੇ ਫਰਸ਼ ‘ਤੇ ਬੱਚੇ ਨੂੰ ਜਨਮ ਦੇਣ ਵਾਲੀ ਔਰਤ ਨੂੰ ਇਨਸਾਫ਼ ਦਿਵਾਉਣ ਦੀ ਬਜਾਏ ਇਹ ਹੰਕਾਰੀ ਅਤੇ ਅਨਪੜ੍ਹ ਮੰਤਰੀ ਜੌੜਾਮਾਜਰਾ ਮਾੜੀ ਸਿਹਤ ਸੇਵਾਵਾਂ ਦੀ ਸੱਚਾਈ ਸਾਹਮਣੇ ਲਿਆਉਣ ਲਈ ਡੀ ਵੀਡੀਓ ਬਣਾਉਣ ਵਾਲੇ ਵਿਅਕਤੀ ਨੂੰ ਧਮਕੀਆਂ ਦੇ ਰਿਹਾ ਹੈ! ਕੀ ਵੀਡੀਓ ਬਣਾਉਣਾ ਗਲਤ ਹੈ ?”