ਚੰਡੀਗੜ੍ਹ, 1 ਅਕਤੂਬਰ 2022 – ਪੰਜਾਬ ਲੋਕ ਕਾਂਗਰਸ ਦੇ ਕਈ ਆਗੂ ਅੱਜ ਭਾਜਪਾ ਵਿੱਚ ਸ਼ਾਮਲ ਹੋਣ ਜਾ ਰਹੇ ਹਨ। ਇਸ ਤੋਂ ਪਹਿਲਾਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਆਪਣੀ ਪਾਰਟੀ ਦਾ ਭਾਜਪਾ ‘ਚ ਰਲੇਵਾਂ ਕਰਨ ਦੇ ਨਾਲ-ਨਾਲ ਆਪਣੇ ਪੁੱਤਰ-ਧੀ ਅਤੇ ਹੋਰ ਆਗੂਆਂ ਸਮੇਤ ਭਾਜਪਾ ‘ਚ ਸ਼ਾਮਲ ਹੋ ਗਏ ਸਨ।
ਪੰਜਾਬ ਵਿੱਚ ਭਾਜਪਾ ਦੇ ਵਿਸਥਾਰ ਦੇ ਸਬੰਧ ਵਿੱਚ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਅਤੇ ਕੈਪਟਨ ਅਮਰਿੰਦਰ ਸਿੰਘ ਸਾਂਝੇ ਤੌਰ ‘ਤੇ ਦੁਪਹਿਰ 2:30 ਵਜੇ ਚੰਡੀਗੜ੍ਹ ਸਥਿਤ ਭਾਜਪਾ ਹੈੱਡਕੁਆਰਟਰ ਵਿਖੇ ਪ੍ਰੈੱਸ ਕਾਨਫਰੰਸ ਕਰਕੇ ਜਾਣਕਾਰੀ ਦੇਣਗੇ।
ਕੈਪਟਨ ਅਮਰਿੰਦਰ ਅਤੇ ਉਨ੍ਹਾਂ ਦੀ ਪਾਰਟੀ ਪੀ.ਐੱਲ.ਸੀ. ਦੇ ਭਾਜਪਾ ‘ਚ ਰਲੇਵਾਂ ਕਰਨ ਦੇ ਨਾਲ ਭਾਜਪਾ ਪੰਜਾਬ ਵਿਚ ਆਪਣੀ ਸਥਿਤੀ ਮਜ਼ਬੂਤ ਹੁੰਦੀ ਨਜ਼ਰ ਆ ਰਹੀ ਹੈ, ਕਿਉਂਕਿ ਕੈਪਟਨ ਅਮਰਿੰਦਰ ਦੇ ਨਾਲ ਸਾਬਕਾ ਡਿਪਟੀ ਸਪੀਕਰ ਅਜਾਇਬ ਸਿੰਘ ਭੱਟੀ, ਸਾਬਕਾ ਸੰਸਦ ਮੈਂਬਰ ਅਮਰੀਕ ਸਿੰਘ ਆਲੀਵਾਲ, ਕੇਵਲ ਸਿੰਘ, ਸਾਬਕਾ ਵਿਧਾਇਕ ਪ੍ਰੇਮ ਮਿੱਤਲ, ਹਰਚੰਦ ਕੌਰ, ਹਰਜਿੰਦਰ ਸਿੰਘ ਠੇਕੇਦਾਰ, ਪੰਜਾਬ ਮਹਿਲਾ ਕਾਂਗਰਸ ਦੀ ਸਾਬਕਾ ਪ੍ਰਧਾਨ ਬਲਬੀਰ ਰਾਣੀ ਸੋਢੀ, ਰਣਇੰਦਰ ਸਿੰਘ, ਜੈਇੰਦਰ ਕੌਰ, ਨਿਰਵਾਨ ਸਿੰਘ, ਕਮਲਜੀਤ ਸੈਨੋ ਅਤੇ ਫਰਜ਼ਾਨਾ ਆਲਮ ਵੀ ਭਾਜਪਾ ਵਿੱਚ ਸ਼ਾਮਲ ਹੋ ਗਏ।
ਇਸ ਤੋਂ ਪਹਿਲਾਂ ਸੀਨੀਅਰ ਕਾਂਗਰਸੀ ਆਗੂ ਰਾਜ ਕੁਮਾਰ ਵੇਰਕਾ, ਬਲਬੀਰ ਸਿੰਘ ਸਿੱਧੂ, ਸੁੰਦਰ ਸ਼ਾਮ ਅਰੋੜਾ ਅਤੇ ਗੁਰਪ੍ਰੀਤ ਸਿੰਘ ਕਾਂਗੜ ਸਮੇਤ ਰਾਜ ਕੁਮਾਰ ਵੇਰਕਾ, ਬਲਬੀਰ ਸਿੰਘ ਸਿੱਧੂ, ਸੁੰਦਰ ਸ਼ਾਮ ਅਰੋੜਾ ਅਤੇ ਗੁਰਪ੍ਰੀਤ ਸਿੰਘ ਕਾਂਗੜ ਵੀ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ।