CM ਮਾਨ ਦੀ ਕੋਠੀ ਦਾ ਕਰਨ ਪੁੱਜੇ ਬੇਰੁਜ਼ਗਾਰ PTI ਟੀਚਰਾਂ ਅਤੇ ਪੁਲੀਸ ਵਿਚਾਲੇ ਧੱਕਾ-ਮੁੱਕੀ

ਸੰਗਰੂਰ, 03 ਅਕਤੂਬਰ, 2022: ਪੰਜਾਬ ਭਰ ‘ਚੋਂ ‘ਨਵੀਂ ਬੇਰੁਜ਼ਗਾਰ ਪੀਟੀਆਈ ਅਧਿਆਪਕ ਯੂਨੀਅਨ’ ਦੀ ਅਗਵਾਈ ਹੇਠ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਦਾ ਘਿਰਾਓ ਕਰਨ ਪੁੱਜੇ ਸੈਂਕੜੇ ਬੇਰੁਜ਼ਗਾਰ ਪੀਟੀਆਈ ਅਧਿਆਪਕਾਂ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਅੱਗੇ ਸੂਬਾ ਪੱਧਰੀ ਰੋਸ ਰੈਲੀ ਕਰਕੇ ਜ਼ਬਰਦਸਤ ਰੋਸ਼ ਪ੍ਰਦਰਸਨ ਕੀਤਾ ਗਿਆ।

ਇਸ ਰੋਸ ਪ੍ਰਦਰਸ਼ਨ ਦੌਰਾਨ ਬੇਰੁਜ਼ਗਾਰ ਪੀਟੀਆਈ ਅਧਿਆਪਕਾਂ ਅਤੇ ਪੁਲੀਸ ਵਿਚਕਾਰ ਧੱਕਾ-ਮੁੱਕੀ ਵੀ ਹੋਈ। ਇਸ ਦੌਰਾਨ ਦੋ ਮਹਿਲਾ ਬੇਰੁਜ਼ਗਾਰ ਅਧਿਆਪਕਾਵਾਂ ਬੇਹੋਸ਼ ਹੋ ਗਈਆਂ ਜਦੋਂ ਕਿ ਇੱਕ ਜ਼ਖ਼ਮੀ ਹੋ ਗਈ। ਇਸ ਦੌਰਾਨ ਦੌਰਾਨ ਦੋ ਬੇਰੁਜ਼ਗਾਰ ਮਹਿਲਾ ਅਧਿਆਪਕਾਂ ਰਿੰਪਲ ਰਾਣੀ ਫਾਜ਼ਿਲਕਾ ਅਤੇ ਮੰਜੂ ਬਾਲਾ ਫਾਜ਼ਿਲਕਾ ਬੇਹੋਸ਼ ਹੋ ਗਈਆਂ ਜਦੋਂ ਕਿ ਅਮਨਦੀਪ ਕੌਰ ਸੰਗਰੂਰ ਦੇ ਮੋਢੇ ’ਤੇ ਸੱਟ ਲੱਗੀ। ਬੇਹੋਸ਼ ਹੋਈ ਰਿੰਪਲ ਰਾਣੀ ਨੂੰ ਐਂਬੂਲੈਂਸ ਰਾਹੀਂ ਸਿਵਲ ਹਸਪਤਾਲ ਲਿਜਾਇਆ ਗਿਆ। ਮਾਹੌਲ ਤਣਾਅਪੂਰਨ ਬਣਨ ਮਗਰੋਂ ਪੁਲੀਸ ਨੇ ਪ੍ਰਦਰਸ਼ਨਕਾਰੀ ਬੇਰੁਜ਼ਗਾਰ ਅਧਿਆਪਕਾਂ ਨੂੰ ਹਿਰਾਸਤ ਵਿਚ ਲੈ ਲਿਆ ਗਿਆ।

ਜ਼ਿਕਰਯੋਗ ਹੈ ਕਿ ਇਹ ਬੇਰੁਜ਼ਗਾਰ ਪੀਟੀਆਈ ਅਧਿਆਪਕ ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਵੱਲੋਂ ਦੋ ਹਜ਼ਾਰ ਪੀਟੀਆਈ ਅਧਿਆਪਕਾਂ ਦੀ ਭਰਤੀ ਦਾ ਪੋਰਟਲ ਨਾ ਖੋਲ੍ਹਣ ਅਤੇ ਲਗਾਤਾਰ ਕੀਤੀ ਜਾ ਰਹੀ ਟਾਲ ਮਟੋਲ ਤੋਂ ਖਫ਼ਾ ਹਨ।

ਇਸ ਮੌਕੇ ਬੇਰੁਜ਼ਗਾਰ ਅਧਿਆਪਕ ਆਗੂਆਂ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਅਸਾਮੀਆਂ ਦਾ ਪੋਰਟਲ ਜਲਦੀ ਆਨਲਾਈਨ ਨਾ ਕੀਤਾ ਗਿਆ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਉੱਧਰ ਪੁਲੀਸ ਵੱਲੋਂ ਹਿਰਾਸਤ ’ਚ ਲਏ ਪ੍ਰਦਰਸ਼ਨਕਾਰੀਆਂ ਨੂੰ ਬਾਅਦ ਵਿੱਚ ਕੁਝ ਦੂਰ ਲਿਜਾ ਕੇ ਛੱਡ ਦਿੱਤਾ ਗਿਆ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਈਰਾਨ ਦੇ ਯਾਤਰੀ ਜਹਾਜ਼ ‘ਚ ਬੰਬ ਦੀ ਖਬਰ, ਦਿੱਲੀ-ਜੈਪੁਰ ‘ਚ ਲੈਂਡਿੰਗ ਦੀ ਨਹੀਂ ਦਿੱਤੀ ਗਈ ਇਜਾਜ਼ਤ

6 ਰਾਜਾਂ ਦੀਆਂ 7 ਵਿਧਾਨ ਸਭਾ ਸੀਟਾਂ ‘ਤੇ 3 ਨਵੰਬਰ ਨੂੰ ਹੋਣਗੀਆਂ ਜ਼ਿਮਨੀ ਚੋਣਾਂ, ਨਤੀਜੇ 6 ਨਵੰਬਰ ਨੂੰ