ਨਵੀਂ ਦਿੱਲੀ, 05 ਅਕਤੂਬਰ 2022 – ਦਿੱਲੀ ਵਿਚ ਹੁਣ ਜਨਤਕ ਸਥਾਨਾਂ ‘ਤੇ ਮਾਸਕ ਨਾ ਲਗਾਉਣ ‘ਤੇ ਜੁਰਮਾਨਾ ਨਹੀਂ ਹੋਏਗਾ। ਇਸ ਤੋਂ ਪਹਿਲਾ ਪ੍ਰਸ਼ਾਸਨ ਵੱਲੋਂ ਇਸ ਨਿਯਮ ਦੀ ਉਲੰਘਣਾ ਕਰਨ ਵਾਲੇ ਨੂੰ 500 ਰੁਪਏ ਦਾ ਜੁਰਮਾਨਾ ਕੀਤਾ ਜਾਂਦਾ ਸੀ।
ਡੀਡੀਐਮਏ ਦੀ ਮੀਟਿੰਗ ਵਿਚ ਇਹ ਫੈਸਲਾ ਲਿਆ ਗਿਆ ਹੈ। ਕੋਵਿਡ 19 ਦੇ ਮਾਮਲੇ ਲਗਾਤਾਰ ਘੱਟ ਹੋਣ ਦੇ ਕਾਰਨ ਇਹ ਫੈਸਲਾ ਕੀਤਾ ਗਿਆ ਹੈ।
ਡੀਡੀਐਮਏ ਦੀ ਮੀਟਿੰਗ ਵਿੱਚ ਲਏ ਗਏ ਫੈਸਲਿਆਂ ‘ਤੇ ਜਾਰੀ ਕੀਤੇ ਗਏ ਅਧਿਕਾਰਤ ਦਸਤਾਵੇਜ਼ਾਂ ਦੇ ਅਨੁਸਾਰ, ਤਿੰਨ ਕੋਵਿਡ ਕੇਅਰ ਸੈਂਟਰਾਂ ਦੀ ਜ਼ਮੀਨ ਮੂਲ ਸੰਸਥਾ ਨੂੰ ਵਾਪਸ ਕਰ ਦਿੱਤੀ ਜਾਵੇਗੀ। ਜੋ ਰਾਧਾ ਸੁਆਮੀ ਸਤਿਸੰਗ ਛਤਰਪੁਰ, ਸਾਵਨ ਕਿਰਪਾਲ ਬੁਰਾੜੀ ਅਤੇ ਸੰਤ ਨਿਰੰਕਾਰੀ ਬੁਰਾੜੀ ‘ਚ ਹੈ।
ਇਸ ਦੇ ਨਾਲ ਹੀ ਕੋਵਿਡ ਹਸਪਤਾਲਾਂ ਵਿੱਚ ਠੇਕਾ ਕਰਮਚਾਰੀਆਂ ਦੀਆਂ ਸੇਵਾਵਾਂ ਨੂੰ ਸਾਲ ਦੇ ਅੰਤ ਤੱਕ ਵਧਾਇਆ ਜਾਵੇਗਾ।