ਮਾਨਸਾ, 6 ਅਕਤੂਬਰ 2022 : ਮਾਨਸਾ ਸੀਆਈਏ ਸਟਾਫ ਨੂੰ ਨਵਾਂ ਇੰਚਾਰਜ ਮਿਲ ਗਿਆ ਹੈ। ਇੰਸਪੈਕਟਰ ਜਗਦੀਸ਼ ਕੁਮਾਰ ਨੂੰ ਇੰਚਾਰਜ ਲਗਾਇਆ ਗਿਆ ਹੈ। ਜ਼ਿਕਰਯੋਗ ਹੈ ਕਿ ਗੈਂਗਸਟਰ ਟੀਨੂੰ ਦੇ ਫਰਾਰ ਹੋਣ ਤੋਂ ਬਾਅਦ ਦੋਸ਼ੀ ਇੰਸਪੈਕਟਰ ਪ੍ਰਿਤਪਾਲ ਸਿੰਘ ਨੂੰ ਬਰਖਾਸਤ ਕਰ ਦਿੱਤਾ ਗਿਆ ਸੀ। ਪੁਲਿਸ ਨੇ ਪ੍ਰਿਤਪਾਲ ਉਤੇ ਕੇਸ ਦਰਜ ਕਰਕੇ ਗ੍ਰਿਫਤਾਰ ਕਰ ਲਿਆ ਸੀ। ਇਸ ਤੋਂ ਬਾਅਦ ਖਾਲੀ ਹੋਈ ਇਸ ਸੀਟ ਉਤੇ ਹੁਣ ਨਵਾਂ ਇੰਚਾਰਜ ਲਗਾਇਆ ਗਿਆ ਹੈ।