ਸੰਗਰੂਰ, 6 ਅਕਤੂਬਰ 2022 – ਆਮ ਆਦਮੀ ਪਾਰਟੀ ਦੀ ਸੰਗਰੂਰ ਤੋਂ ਵਿਧਾਇਕਾ ਨਰਿੰਦਰ ਕੌਰ ਭਰਾਜ ਦਾ ਭਲਕੇ ਵਿਆਹ ਹੋਣ ਜਾ ਰਿਹਾ ਹੈ। ਇਸ ਵਿਆਹ ਸਮਾਗਮ ਵਿਚ ਮੁੱਖ ਮੰਤਰੀ ਭਗਵੰਤ ਮਾਨ ਵੀ ਸ਼ਾਮਲ ਹੋ ਸਕਦੇ ਹਨ। ਦੱਸ ਦਈਏ ਕਿ ਵਿਆਹ ਦੀ ਰਸਮ ਪਟਿਆਲਾ ਨੇੜੇ ਹੋਵੇਗੀ। ਉਹਨਾਂ ਦਾ ਵਿਆਹ ਪਟਿਆਲਾ ਵਿਚ ਮਨਦੀਪ ਲੱਖੇਵਾਲ ਨਾਲ ਹੋਵੇਗਾ ਜੋ ਕਿ ਆਮ ਆਦਮੀ ਪਾਰਟੀ ਦੇ ਹੀ ਆਗੂ ਹਨ।
ਭਰਾਜ ਨੇ ਕਾਂਗਰਸ ਪਾਰਟੀ ਦੇ ਦਿੱਗਜ ਆਗੂ ਵਿਜੇਇੰਦਰ ਸਿੰਗਲਾ ਨੂੰ ਭਾਰੀ ਵੋਟਾਂ ਦੇ ਫ਼ਰਕ ਨਾਲ ਹਰਾਇਆ ਸੀ। ਦੱਸ ਦਈਏ ਕਿ ਵਿਜੇਇੰਦਰ ਸਿੰਗਲਾ ਪਿਛਲੀ ਕਾਂਗਰਸ ਸਰਕਾਰ ’ਚ ਕੈਬਨਿਟ ਮੰਤਰੀ ਸਨ ਅਤੇ ਇਸ ਤੋਂ ਪਹਿਲਾਂ ਉਹ ਲੋਕ ਸਭਾ ਮੈਂਬਰ ਵੀ ਸੰਗਰੂਰ ਤੋਂ ਰਹਿ ਚੁੱਕੇ ਹਨ। ਨਰਿੰਦਰ ਭਰਾਜ ਨੇ ਵਿਜੇਇੰਦਰ ਸਿੰਗਲਾ ਨੂੰ 35868 ਵੋਟਾਂ ਨਾਲ ਹਰਾਇਆ ਸੀ।