- ਐਮਪੀ-4 ਰਾਈਫਲ, 17 ਪਿਸਤੌਲ, 10 ਮੈਗਜ਼ੀਨ, 700 ਗੋਲਾ ਬਾਰੂਦ, ਇੱਕ ਕਰੋੜ ਤੋਂ ਵੱਧ ਦੀ ਨਕਦੀ ਅਤੇ ਹੈਰੋਇਨ ਬਰਾਮਦ
ਚੰਡੀਗੜ੍ਹ, 8 ਅਕਤੂਬਰ 2022 – ਪੰਜਾਬ ਪੁਲਿਸ ਦੀ ਕਾਊਂਟਰ ਇੰਟੈਲੀਜੈਂਸ ਨੇ ਸਰਹੱਦ ਪਾਰ ਡਰੋਨ ਅਧਾਰਤ ਹਥਿਆਰਾਂ ਦੀ ਤਸਕਰੀ ਦੇ ਇੱਕ ਹੋਰ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਗਿਰੋਹ ਦੇ ਚਾਰ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਨ੍ਹਾਂ ਕੋਲੋਂ ਭਾਰੀ ਮਾਤਰਾ ਵਿੱਚ ਹਥਿਆਰ ਅਤੇ ਗੋਲਾ ਬਾਰੂਦ ਵੀ ਬਰਾਮਦ ਹੋਇਆ ਹੈ। ਇਸ ਤੋਂ ਇਲਾਵਾ ਹੈਰੋਇਨ ਵੀ ਬਰਾਮਦ ਹੋਈ ਹੈ।
ਪੁਲਿਸ ਮੁਤਾਬਕ ਇਹ ਗਿਰੋਹ ਪਾਕਿਸਤਾਨ ਦੀ ਖੁਫ਼ੀਆ ਏਜੰਸੀ ਆਈਐਸਆਈ ਦੇ ਇਸ਼ਾਰੇ ‘ਤੇ ਕੰਮ ਕਰਦਾ ਸੀ ਅਤੇ ਪੰਜਾਬ ‘ਚ ਅਸ਼ਾਂਤੀ ਪੈਦਾ ਕਰਨਾ ਚਾਹੁੰਦਾ ਸੀ। ਮੁਲਜ਼ਮਾਂ ਕੋਲੋਂ ਇੱਕ ਐਮਪੀ-4 ਰਾਈਫਲ, 17 ਪਿਸਤੌਲ, 10 ਮੈਗਜ਼ੀਨ, 700 ਗੋਲਾ ਬਾਰੂਦ, ਇੱਕ ਕਰੋੜ ਤੋਂ ਵੱਧ ਦੀ ਨਕਦੀ ਅਤੇ 500 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ।
ਦੱਸ ਦੇਈਏ ਕਿ ਪੰਜਾਬ ਪੁਲਿਸ ਨੇ ਇਨ੍ਹੀਂ ਦਿਨੀਂ ਸਰਗਰਮੀ ਵਧਾ ਦਿੱਤੀ ਹੈ। ਹਰ ਦਿਨ ਪਾਕਿਸਤਾਨ ਸਮਰਥਿਤ ਮਾਡਿਊਲਾਂ ਦਾ ਪਰਦਾਫਾਸ਼ ਹੋ ਰਿਹਾ ਹੈ। ਹੁਣ ਤੱਕ ਕਈ ਲੋਕਾਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ। ਡੀਜੀਪੀ ਗੌਰਵ ਯਾਦਵ ਦਾ ਕਹਿਣਾ ਹੈ ਕਿ ਪੁਲਿਸ ਪੰਜਾਬ ਵਿੱਚ ਅਸ਼ਾਂਤੀ ਫੈਲਾਉਣ ਵਾਲਿਆਂ ਦੇ ਮਨਸੂਬਿਆਂ ਨੂੰ ਕਾਮਯਾਬ ਨਹੀਂ ਹੋਣ ਦੇਵੇਗੀ।