ਰਿਸ਼ਵਤ ਮੰਗਣ ਦੇ ਦੋਸ਼ ਹੇਠ ਮਾਲ ਪਟਵਾਰੀ ਖਿਲਾਫ ਭ੍ਰਿਸਟਾਚਾਰ ਦਾ ਕੇਸ ਦਰਜ

ਚੰਡੀਗੜ੍ਹ, 8 ਅਕਤੂਬਰ 2022 – ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਅੱਜ ਮਾਲ ਹਲਕਾ ਸੋਥਾ, ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਤਾਇਨਾਤ ਮਾਲ ਪਟਵਾਰੀ ਰਾਧਾ ਸਵਾਮੀ ਖਿਲਾਫ ਕ੍ਰਮਵਾਰ 1,000 ਰੁਪਏ ਦੀ ਰਿਸਵਤ ਲੈਣ ਦੇ ਦੋਸ ਹੇਠ ਭ੍ਰਿਸਟਾਚਾਰ ਦਾ ਮੁਕੱਦਮਾ ਦਰਜ ਕੀਤਾ ਗਿਆ ਹੈ।

ਇਹ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜਮ ਪਟਵਾਰੀ ਖਿਲਾਫ਼ ਇਹ ਮੁਕੱਦਮਾ ਭਿ੍ਰਸ਼ਟਾਚਾਰ ਵਿਰੋਧੀ ਹੈਲਪਲਾਈਨ ਉਤੇ ਰੇਸਮ ਸਿੰਘ ਵਾਸੀ ਪਿੰਡ ਸੋਥਾ, ਸ੍ਰੀ ਮੁਕਤਸਰ ਸਾਹਿਬ ਵਲੋਂ ਦਰਜ ਕਰਵਾਈ ਆਨਲਾਈਨ ਸ਼ਿਕਾਇਤ ਦੇ ਆਧਾਰ ‘ਤੇ ਤਿਆਰ ਕੀਤੀ ਜਾਂਚ ਰਿਪੋਰਟ ਤੋਂ ਬਾਅਦ ਭ੍ਰਿਸਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਬਠਿੰਡਾ ਵਿਖੇ ਦਰਜ ਕੀਤਾ ਗਿਆ ਹੈ।

ਉਨਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ ਲਾਇਆ ਹੈ ਕਿ ਉਕਤ ਪਟਵਾਰੀ ਨੇ ਉਨਾਂ ਦੀ ਵਾਹੀਯੋਗ ਜਮੀਨ ਦੀ ਆਡਰਹਿਣ ਸਬੰਧੀ ਦਰੁਸਤੀ ਕਰਨ ਬਦਲੇ 1,500 ਰੁਪਏ ਰਿਸ਼ਵਤ ਵਜੋਂ ਮੰਗ ਕੀਤੀ ਹੈ ਤੇ ਮੌਕੇ ਉਪਰ ਹੀ 1,000 ਰੁਪਏ ਹਾਸਲ ਕਰ ਚੁੱਕਾ ਹੈ।

ਪ੍ਰਾਪਤ ਸਬੂਤਾਂ ਦੇ ਅਧਾਰ ਤੇ ਇਸ ਸ਼ਿਕਾਇਤ ਦੀ ਪੜਤਾਲ ਦੌਰਾਨ ਉਕਤ ਪਟਵਾਰੀ ਉਪਰ ਦੋਸ਼ ਸਿੱਧ ਹੋਣ ਤੇ ਉਸ ਖਿਲਾਫ ਮੁਕੱਦਮਾ ਦਰਜ ਕਰਕੇ ਇਸ ਕੇਸ ਸਬੰਧੀ ਹੋਰ ਤਫਤੀਸ਼ ਜਾਰੀ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਸਰਹੱਦ ਪਾਰ ਤੋਂ ਡਰੋਨ ਰਾਹੀਂ ਹਥਿਆਰਾਂ ਤੇ ਨਸ਼ੀਲੇ ਪਦਾਰਥਾਂ ਦੀ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼,

ਮੁਕਾਬਲੇ ਤੋਂ ਬਾਅਦ ਗੈਂਗਸਟਰ ਬਬਲੂ ਗ੍ਰਿਫਤਾਰ: 4 ਘੰਟੇ ਤੱਕ ਚੱਲਿਆ ਆਪਰੇਸ਼ਨ, ਦੋਵਾਂ ਪਾਸਿਆਂ ਤੋਂ 60 ਰਾਉਂਡ ਫਾਇਰਿੰਗ