“ਸੂਬੇ ਨੂੰ ਬਣਾ ਦਿੱਤਾ ਗੈਂਗਲੈਂਡ, ਕੋਈ ਵੀ ਸੁਰੱਖਿਅਤ ਨਹੀਂ”, ਬਿੱਟੂ ਨੇ ਪੰਜਾਬ ਦੇ ਹਾਲਾਤਾਂ ‘ਤੇ ਕੀਤਾ ਟਵੀਟ

ਚੰਡੀਗੜ੍ਹ, 8 ਅਕਤੂਬਰ 2022 – ਸਾਂਸਦ ਰਵਨੀਤ ਸਿੰਘ ਬਿੱਟੂ ਨੇ ਟਵੀਟ ਕਰਕੇ ਪੰਜਾਬ ਦੇ ਵਿਗੜਦੇ ਹਾਲਾਤ ਬਾਰੇ ਟਵੀਟ ਕੀਤਾ ਹੈ। ਬਿੱਟੂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਨੂੰ ਗੈਂਗਲੈਂਡ ਬਣਾ ਦਿੱਤਾ ਹੈ। ਪੰਜਾਬ ਦੇ ਲੋਕ ਸੁਰੱਖਿਅਤ ਮਹਿਸੂਸ ਨਹੀਂ ਕਰ ਰਹੇ। ਨਸ਼ਾ ਦਿਨੋ-ਦਿਨ ਵਧਦਾ ਜਾ ਰਿਹਾ ਹੈ। ਇਸ ਦੇ ਨਾਲ ਹੀ ਗੋਲੀਬਾਰੀ ਦੇ ਮਾਮਲੇ ਵੀ ਵੱਧ ਰਹੇ ਹਨ। ਬਿੱਟੂ ਅਨੁਸਾਰ ਜੇਕਰ ਪਿਛਲੇ 6 ਮਹੀਨਿਆਂ ਦੀ ਗੱਲ ਕਰੀਏ ਤਾਂ ਅਪਰਾਧ ਅਤੇ ਕਤਲਾਂ ਦਾ ਗ੍ਰਾਫ ਕਾਫੀ ਵੱਧ ਗਿਆ ਹੈ।

ਬਿੱਟੂ ਨੇ ਕਿਹਾ ਕਿ ਪੰਜਾਬ ‘ਚ ਕਾਂਗਰਸ ਸਰਕਾਰ ਦੇ ਕਾਰਜਕਾਲ ਦੌਰਾਨ ਲੋਕ ਸੁਰੱਖਿਅਤ ਮਹਿਸੂਸ ਕਰਦੇ ਹਨ। ਜਦੋਂ ਕਿ ਪੰਜਾਬ ਵਿੱਚ ਕੋਈ ਗੈਂਗਸਟਰ ਸਿਰ ਨਹੀਂ ਚੁੱਕ ਸਕਿਆ। ਹੁਣ ਤਾਂ ਹਾਲਾਤ ਇਹ ਬਣ ਗਏ ਹਨ ਕਿ ਗੈਂਗਸਟਰ ਹਰ ਰੋਜ਼ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ। ਇਸ ਦੇ ਨਾਲ ਹੀ ਗੈਂਗਸਟਰ ਪੁਲਸ ਦੀ ਗ੍ਰਿਫਤ ਤੋਂ ਭੱਜ ਰਹੇ ਹਨ। ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਤੋਂ ਅਸਮਰਥ ਸਾਬਤ ਹੋ ਰਹੀ ਹੈ।

ਜੁਰਮ ਦੀ ਗੱਲ ਕਰੀਏ ਤਾਂ ਕੋਈ ਦਿਨ ਅਜਿਹਾ ਨਹੀਂ ਹੁੰਦਾ ਜਦੋਂ ਕਤਲ ਦੀਆਂ ਘਟਨਾਵਾਂ ਨਾ ਵਾਪਰਦੀਆਂ ਹੋਣ। ਬਦਲਾਅ ਨੂੰ ਮਹਿਸੂਸ ਕਰਦਿਆਂ ਪੰਜਾਬ ਦੇ ਲੋਕਾਂ ਨੇ ਬਹੁਮਤ ਨਾਲ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਈ ਪਰ ਸਰਕਾਰ ਲੋਕਾਂ ਨੂੰ ਵਧੀਆ ਪ੍ਰਸ਼ਾਸਨ ਦੇਣ ਤੋਂ ਅਸਮਰੱਥ ਸਾਬਤ ਹੋ ਰਹੀ ਹੈ।

ਹਰ ਗਲੀ, ਮੁਹੱਲੇ ਵਿਚ ਗੋਲੀਆਂ ਚਲਾਉਣ ਵਰਗੀਆਂ ਘਟਨਾਵਾਂ ਵਾਪਰ ਰਹੀਆਂ ਹਨ। ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਦੀ ਥਾਂ ਗੈਂਗਲੈਂਡ ਬਣਾ ਦਿੱਤਾ ਗਿਆ ਹੈ। ਜੇਕਰ ਮਾਨ ਸਰਕਾਰ ਪੰਜਾਬ ਦੀ ਬਿਹਤਰੀ ਚਾਹੁੰਦੀ ਹੈ ਤਾਂ ਉਸ ਨੂੰ ਲੋਕਾਂ ਨਾਲ ਕੀਤੇ ਵਾਅਦੇ ਸਮੇਂ ਸਿਰ ਪੂਰੇ ਕਰਨੇ ਚਾਹੀਦੇ ਹਨ ਅਤੇ ਵੱਧ ਰਹੀ ਗੁੰਡਾਗਰਦੀ ਨੂੰ ਠੱਲ੍ਹ ਪਾਉਣੀ ਚਾਹੀਦੀ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਬੱਚੇ ਨੇ ਕੀਤੀ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ, SGPC ਪ੍ਰਧਾਨ ਵੱਲੋਂ ਨਿੰਦਾ

ਕਮਲ ਨੂੰ ਹੂੰਝਣ ਲਈ ਗੁਜਰਾਤ ਦਾ ਚਿੱਕੜ ਸਾਫ਼ ਕਰੇਗਾ ਝਾੜੂਃ ਮਾਨ