NIA ਨੇ ਗੈਂਗਸਟਰ ਅਮਿਤ ਡਾਗਰ ਨੂੰ ਲਿਆ ਪ੍ਰੋਡਕਸ਼ਨ ਵਾਰੰਟ ‘ਤੇ, ਬਠਿੰਡਾ ਦੀ ਕੇਂਦਰੀ ਜੇਲ੍ਹ ‘ਚ ਸੀ ਬੰਦ

ਬਠਿੰਡਾ, 9 ਅਕਤੂਬਰ 2022 – ਕੌਮੀ ਜਾਂਚ ਏਜੰਸੀ (ਐਨਆਈਏ) ਦੀ ਟੀਮ ਬਠਿੰਡਾ ਦੀ ਕੇਂਦਰੀ ਜੇਲ੍ਹ ਵਿੱਚ ਬੰਦ ਗੁਰੂਗ੍ਰਾਮ ਦੇ ਗੈਂਗਸਟਰ ਅਮਿਤ ਡਾਗਰ ਨੂੰ ਪ੍ਰੋਡਕਸ਼ਨ ਵਾਰੰਟ ’ਤੇ ਲੈ ਕੇ ਦਿੱਲੀ ਲੈ ਗਈ ਹੈ। ਮੁਲਜ਼ਮਾਂ ਖ਼ਿਲਾਫ਼ ਫਿਰੌਤੀ ਮੰਗਣ ਸਮੇਤ ਕਈ ਅਪਰਾਧਿਕ ਮਾਮਲੇ ਦਰਜ ਹਨ।

ਪੁਲਿਸ ਸੂਤਰਾਂ ਨੇ ਦੱਸਿਆ ਕਿ ਐਨਆਈਏ ਦੀ ਟੀਮ ਸ਼ਨੀਵਾਰ ਦੇਰ ਸ਼ਾਮ ਬਠਿੰਡਾ ਪਹੁੰਚੀ ਅਤੇ ਗੈਂਗਸਟਰ ਅਮਿਤ ਡਾਗਰ ਨੂੰ ਪ੍ਰੋਡਕਸ਼ਨ ਵਾਰੰਟ ‘ਤੇ ਆਪਣੇ ਨਾਲ ਦਿੱਲੀ ਲੈ ਗਈ। ਦੱਸਿਆ ਜਾ ਰਿਹਾ ਹੈ ਕਿ ਗੈਂਗਸਟਰ ਅਮਿਤ ਡਾਗਰ ਗੁਰੂਗ੍ਰਾਮ ਦਾ ਰਹਿਣ ਵਾਲਾ ਹੈ ਅਤੇ ਉਸ ਦੇ ਖਿਲਾਫ ਕਈ ਅਪਰਾਧਿਕ ਮਾਮਲੇ ਦਰਜ ਹਨ। ਇਨ੍ਹਾਂ ਵਿੱਚ ਫਿਰੌਤੀ ਮੰਗਣ ਦੇ ਮਾਮਲੇ ਵੀ ਸ਼ਾਮਲ ਹਨ।

ਸੂਤਰਾਂ ਮੁਤਾਬਕ ਡਾਗਰ ਦੀ ਦਿੱਲੀ ਦੇ ਇਕ ਗਰੁੱਪ ਨਾਲ ਰੰਜਿਸ਼ ਹੈ। ਉਸ ਨੇ ਦੁਸ਼ਮਣੀ ਦੇ ਤਹਿਤ ਵਿਰੋਧੀ ਧੜੇ ਦੇ ਲੋਕਾਂ ‘ਤੇ ਹਮਲਾ ਵੀ ਕੀਤਾ। ਇਸ ਤੋਂ ਇਲਾਵਾ ਮੁਲਜ਼ਮ ਨੇ ਦਿੱਲੀ ਦੇ ਕਿਸੇ ਵਿਅਕਤੀ ਤੋਂ ਫਿਰੌਤੀ ਮੰਗੀ ਸੀ ਹੁਣ ਉਹ ਆਪਣਾ ਗਰੋਹ ਚਲਾ ਰਿਹਾ ਸੀ। ਉਹ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਗੈਂਗ ਨਾਲ ਮਿਲ ਕੇ ਵੀ ਵਾਰਦਾਤਾਂ ਨੂੰ ਅੰਜਾਮ ਦਿੰਦਾ ਹੈ। ਉਸਦੇ ਗੁਰਗੇ ਗੁਰੂਗ੍ਰਾਮ ਅਤੇ ਦਿੱਲੀ ਵਿੱਚ ਉਸਦੇ ਇਸ਼ਾਰੇ ‘ਤੇ ਕੰਮ ਕਰਦੇ ਹਨ।

12 ਸਤੰਬਰ ਨੂੰ NIA ਨੇ ਗੈਂਗਸਟਰਾਂ ਦੀ ਭਾਲ ‘ਚ ਪੰਜਾਬ ‘ਚ ਕਈ ਥਾਵਾਂ ‘ਤੇ ਛਾਪੇਮਾਰੀ ਕੀਤੀ ਸੀ। ਇਸ ਦੌਰਾਨ ਕਈ ਗੈਂਗਸਟਰਾਂ ਨੂੰ ਹਿਰਾਸਤ ਵਿੱਚ ਲਿਆ ਗਿਆ। ਤੁਹਾਨੂੰ ਦੱਸ ਦੇਈਏ ਕਿ ਲਾਰੈਂਸ ਬਿਸ਼ਨੋਈ, ਜੱਗੂ ਭਗਵਾਨਪੁਰੀਆ ਵਰਗੇ ਪੰਜਾਬ ਦੇ ਕਈ ਗੈਂਗਸਟਰ ਪੁਲਿਸ ਲਈ ਸਿਰਦਰਦੀ ਬਣੇ ਹੋਏ ਹਨ। ਪੰਜਾਬ ਵਿੱਚ ਉਨ੍ਹਾਂ ਦੇ ਨਾਂ ’ਤੇ ਫਿਰੌਤੀ ਮੰਗਣ ਦਾ ਰੁਝਾਨ ਸ਼ੁਰੂ ਹੋ ਗਿਆ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਗੈਂਗਸਟਰ ਬਬਲੂ ਨੂੰ ਹਸਪਤਾਲ ‘ਚੋਂ ਮਿਲੀ ਛੁੱਟੀ, ਹੁਣ ਅਦਾਲਤ ‘ਚ ਪੇਸ਼ ਕਰਕੇ ਮੰਗਿਆ ਜਾਵੇਗਾ ਰਿਮਾਂਡ

ਹੁਣ ETT ਬੇਰੁਜ਼ਗਾਰ ਟੀਚਰ ਸਿਵਲ ਹਸਪਤਾਲ ਸੰਗਰੂਰ ਦੀ ਪਾਣੀ ਵਾਲੀ ਟੈਂਕੀ ‘ਤੇ ਚੜ੍ਹੇ