ਰੁਜ਼ਗਾਰ ਲਈ ਵਰ੍ਹਦੇ ਮੀਂਹ ਵਿੱਚ ਵੀ ਟੈਂਕੀ ‘ਤੇ ਡਟੇ ਰਹੇ ਬੇਰੁਜ਼ਗਾਰ ਟੀਚਰ

  • CM ਮਾਨ ਦੇ ਸ਼ਹਿਰ ਸੰਗਰੂਰ ਦੇ ਡੀਸੀ ਦਫ਼ਤਰ ਦੇ ਗੇਟ ਉੱਤੇ ਚੱਲ ਰਿਹਾ ਪੱਕਾ ਮੋਰਚਾ ਵੀ ਜਾਰੀ
  • ਪ੍ਰਾਇਮਰੀ ਅਧਿਆਪਕਾਂ ਦੀਆਂ 2364 ਅਸਾਮੀਆਂ ਲਈ ਈਟੀਟੀ ਟੈੱਟ ਪਾਸ ਅਧਿਆਪਕਾਂ ਦੀ ਭਰਤੀ ਕਰਨ ਦੀ ਮੰਗ

ਸੰਗਰੂਰ, 11 ਅਕਤੂਬਰ, 2022: ਪ੍ਰਾਇਮਰੀ ਅਧਿਆਪਕਾਂ ਦੀਆਂ 2364 ਅਸਾਮੀਆਂ ਦੀ ਭਰਤੀ ਦੀ ਮੰਗ ਨੂੰ ਲੈ ਕੇ ਪਿਛਲੇ ਦਸ ਦਿਨਾਂ ਤੋਂ ਮੁੱਖ ਮੰਤਰੀ ਭਗਵੰਤ ਮਾਨ ਦੇ ਸ਼ਹਿਰ ਸੰਗਰੂੂਰ ‘ਚ ਮਰਨ ਵਰਤ ਤੇ ਬੈਠੇ ਅਤੇ ਫਿਰ ਕੋਈ ਵੀ ਸੁਣਵਾਈ ਨਾ ਹੋਣ ਤੋਂ ਖ਼ਫ਼ਾ ਹੋ ਕੇ 9 ਅਕਤੂਬਰ ਨੂੰ ਸਥਾਨਕ ਸਰਕਾਰੀ ਹਸਪਤਾਲ ਦੀ ਟੈਂਕੀ ਤੇ ਚੜ੍ਹੇ ਈਟੀਟੀ ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਸੁਰਿੰਦਰਪਾਲ ਗੁਰਦਾਸਪੁਰ ਅਤੇ ਰਵੀ ਕੁਮਾਰ ਕਟਾਰੂਚੱਕ ਭਾਰੀ ਮੀਂਹ ਦੇ ਬਾਵਜੂਦ ਵੀ ਟੈਂਕੀ ਤੇ ਡਟੇ ਹੋਏ ਹਨ।

ਜ਼ਿਕਰਯੋਗ ਹੈ ਕਿ ਪਿਛਲੇ ਲੰਮੇ ਸਮੇਂ ਤੋਂ ਆਪਣੇ ਹੱਕੀ ਰੁਜ਼ਗਾਰ ਦੀ ਮੰਗ ਨੂੰ ਲੈਕੇ ਪੰਜਾਬ ਸਰਕਾਰ ਖਿਲਾਫ਼ ਤਿੱਖਾ ਸੰਘਰਸ਼ ਕਰ ਰਹੇ ਈਟੀਟੀ ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਸੁਰਿੰਦਰਪਾਲ ਗੁਰਦਾਸਪੁਰ ਮੰਤਰੀ ਭਗਵੰਤ ਮਾਨ ਦੇ ਸ਼ਹਿਰ ਸੰਗਰੂੂਰ ‘ਚ ਸਰਕਾਰੀ ਸਿਵਲ ਹਸਪਤਾਲ ‘ਚ ਸਥਿਤ ਪਾਣੀ ਵਾਲੀ ਟੈਂਕੀ ਤੇ 9 ਅਕਤੂਬਰ ਤੋਂ ਪੈਟਰੋਲ ਦੀਆਂ ਬੋਤਲਾਂ ਲੈ ਕੇ ਚੜ੍ਹ ਹੋਏ ਹਨ। ਦੋਵੇਂ ਬੇਰੁਜ਼ਗਾਰ ਅਧਿਆਪਕਾਂ ਨੇ ਅਪਣਾ ਮਰਨ ਵਰਤ ਅੱਜ ਦਸਵੇਂ ਦਿਨ ਦਾਖਲ ਹੈ ਚੁੱਕਿਆ ਹੈ ਜੋ ਉਨ੍ਹਾਂ ਨੇ ਟੈਂਕੀ ਤੇ ਵੀ ਜਾਰੀ ਰੱਖਿਆ ਹੋਇਆ ਹੈ।

ਸੁਰਿੰਦਰਪਾਲ ਗੁਰਦਾਸਪੁਰ ਨੇ ਟੈਂਕੀ ਉਤੋਂ ਹੀ ਗੱਲਬਾਤ ਕਰਦਿਆਂ ਕਿਹਾ ਕਿ ਸੰਗਰੂਰ ਪ੍ਰਸ਼ਾਸਨ ਲਗਾਤਾਰ ਸਾਡੀਆਂ ਮੰਗਾਂ ਨੂੰ ਠੰਡੇ ਬਸਤੇ ਵਿੱਚ ਪਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਦਿਨੀਂ ਸਿੱਖਿਆ ਮੰਤਰੀ ਪੰਜਾਬ ਨੇ ਇਕ ਬਿਆਨ ਦਿੱਤਾ ਸੀ ਜਿਸ ਵਿੱਚ ਕਿਹਾ ਗਿਆ ਕਿ ਸਾਡੀ ਈਟੀਟੀ 2364 ਅਧਿਆਪਕਾਂ ਦੀ ਕੋਰਟ ਕੇਸ ਪ੍ਰਤੀ ਸਾਡੀ ਨੀਅਤ ਸਾਫ਼ ਹੈ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਦੀ ਇਸ ਭਰਤੀ ਲਈ ਨੀਅਤ ਸਾਫ਼ ਹੈ ਤਾਂ ਫ਼ਿਰ ਕੋਰਟ ਵਿੱਚ ਹਲਫ਼ਨਾਮਾ ਦਾਇਰ ਕਿਉੰ ਨਹੀਂ ਕੀਤਾ ਜਾ ਰਿਹਾ। ਪਹਿਲਾਂ ਸੰਗਰੂਰ ਪ੍ਰਸ਼ਾਸਨ ਵੱਲੋਂ ਦੱਸਿਆ ਗਿਆ ਸੀ ਕਿ ਈਟੀਟੀ 2364 ਭਰਤੀ ਲਈ ਪਹਿਲਾਂ ਦੋ ਵਾਰ ਹਲਫ਼ਨਾਮਾ ਤਿਆਰ ਕੀਤਾ ਗਿਆ ਪਰ ਦੋਵੋ ਵਾਰ ਰਿਜੈਕਟ ਹੋ ਚੁੱਕਾ ਹੈ ਹੁਣ ਤੀਸਰੀ ਵਾਰ ਹਲਫ਼ਨਾਮਾ ਤਿਆਰ ਹੋ ਰਿਹਾ ਹੈ।

ਸੁਰਿੰਦਰਪਾਲ ਗੁਰਦਾਸਪੁਰ ਨੇ ਕਿਹਾ ਕਿ ਸਾਡੀ ਮੰਗ ਹੈ ਕਿ ਹਲਫ਼ਨਾਮਾ ਤਿਆਰ ਕਰਨ ਲਈ ਕਾਬਿਲ ਅਧਿਕਾਰੀਆਂ ਨੂੰ ਲਗਾਇਆ ਜਾਵੇ ਅਤੇ ਇੱਕ ਦੋ ਦਿਨਾਂ ਵਿਚ ਹੀ ਹਲਫ਼ਨਾਮਾ ਦਾਇਰ ਕੀਤਾ ਜਾਵੇ ਨਹੀਂ ਤਾਂ ਪੰਜਾਬ ਸਰਕਾਰ ਵਿਰੁੱਧ ਹੋਰ ਵੀ ਗੁਪਤ ਐਕਸ਼ਨ ਕੀਤੇ ਜਾਣਗੇ ਜਿਸ ਦੀ ਸਾਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਅਤੇ ਸੰਗਰੂਰ ਪ੍ਰਸ਼ਾਸਨ ਦੀ ਹੋਵੇਗੀ। ਇਹ ਮਰਨ ਵਰਤ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਹਲਫ਼ਨਾਮਾ ਪੇਸ਼ ਨਹੀਂ ਕੀਤਾ ਜਾਂਦਾ।

ਸੁਰਿੰਦਰਪਾਲ ਗੁਰਦਾਸਪੁਰ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਇਕ ਵਾਰ ਫ਼ਿਰ ਯਾਦ ਕਰਵਾਇਆ ਕਿ ਇਹ ਸੁਰਿੰਦਰਪਾਲ ਗੁਰਦਾਸਪੁਰ ਉਹੀ ਬੇਰੁਜਗਾਰ ਅਧਿਆਪਕ ਸਾਥੀ ਹੈ ਜਿਸ ਨਾਲ ਤੁਸੀਂ ਫ਼ੋਨ ਤੇ ਗੱਲਬਾਤ ਕਰਦਿਆ ਕਿਹਾ ਸੀ ਕਿ ਸਾਡੀ ਸਰਕਾਰ ਬਣਨ ਤੇ ਤੁਹਾਡਾ ਪਹਿਲ ਦੇ ਆਧਾਰ ਤੇ ਕੰਮ ਕੀਤਾ ਜਾਵੇਗਾ ਪਰ ਦੁੱਖ ਨਾਲ ਕਹਿਣਾ ਪੈ ਰਿਹਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਦੇ ਸ਼ਹਿਰ ਉਹਨਾਂ ਨੂੰ ਪਾਣੀ ਵਾਲੀ ਟੈਂਕੀ ਤੇ ਪੈਟਰੋਲ ਦੀਆਂ ਬੋਤਲਾਂ ਲੈ ਕੇ ਚੜ੍ਹਨਾ ਪੈ ਰਿਹਾ ਹੈ ਅਤੇ ਮਰਨ ਵਰਤ ਰੱਖਣਾ ਪੈ ਰਿਹਾ ਹੈ।

ਈਟੀਟੀ ਟੈੱਟ ਪਾਸ ਬੇਰੁਜ਼ਗਾਰ 2364 ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰੈੱਸ ਸਕੱਤਰ ਗੁਰਸਿਮਰਤ ਮਾਲੇਰਕੋਟਲਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਚਾਹੀਦਾ ਹੈ ਕਿ ਉਹ ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ ਦੇ ਚੋਣ ਪ੍ਰਚਾਰ ਨੂੰ ਛੱਡ ਕੇ ਪੰਜਾਬ ਦੇ ਲੋਕਾਂ ਦੇ ਦੁੱਖ ਦਰਦ ਨੂੰ ਮਹਿਸੂਸ ਕਰਨ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਨੂੰ ਹੱਲ ਕਰਨ।

ਇਸ ਦੌਰਾਨ ਈਟੀਟੀ ਟੈੱਟ ਪਾਸ ਬੇਰੁਜ਼ਗਾਰ 2364 ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਸੁਰਿੰਦਰਪਾਲ ਗੁਰਦਾਸਪੁਰ, ਸੁਖਚੈਨ ਸਿੰਘ ਮਾਨਸਾ, ਅਮ੍ਰਿਤਪਾਲ ਸੰਗਰੂਰ, ਰਵੀ ਕੁਮਾਰ ਪਠਾਨਕੋਟ, ਗਗਨ ਧੂਰੀ, ਗੁਰਜੰਟ ਪਟਿਆਲਾ ਅਤੇ ਹੋਰ ਸਾਥੀ ਮੌਜੂਦ ਸਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

CM ਭਗਵੰਤ ਮਾਨ ਦੀ ਕੋਠੀ ਅੱਗੇ ਚੱਲ ਰਹੇ ਕਿਸਾਨਾਂ ਦੇ ਧਰਨੇ ਦੌਰਾਨ ਰਾਤ ਨੂੰ ਪਿਆ ਮੀਂਹ, ਕਿਸਾਨਾਂ ਨੇ ਮੇਨ ਟੈਂਟ ਛੱਡ ਟਰਾਲੀਆਂ ‘ਚ ਲਿਆ ਆਸਰਾ

ਪੰਜਾਬ ਸਰਕਾਰ ਨੇ ਐਸਿਡ ਅਟੈਕ ਵਿਕਟਮ ਲਈ ਸਤੰਬਰ 2022 ਤੱਕ 11.76 ਲੱਖ ਰੁਪਏ ਦੀ ਰਾਸ਼ੀ ਵੰਡੀ