AAP MLA ਸ਼ੀਤਲ ਅੰਗੂਰਾਲ ਨੂੰ ਫੇਰ ਮਿਲੀ ਜਾਨੋਂ ਮਾਰਨ ਦੀ ਧਮਕੀ

ਜਲੰਧਰ, 14 ਅਕਤੂਬਰ 2022 – ਜਲੰਧਰ ਪੱਛਮੀ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਸ਼ੀਤਲ ਅੰਗੂਰਾਲ ਨੂੰ ਫਿਰ ਜਾਨੋ ਮਾਰਨ ਦੀ ਧਮਕੀ ਮਿਲੀ ਹੈ। ਇਸ ਦੀ ਸ਼ਿਕਾਇਤ ਸ਼ੀਤਲ ਅੰਗੂਰਾਲ ਵੱਲੋਂ ਜਲੰਧਰ ਦੇ ਥਾਣਾ ਨੰਬਰ ਪੰਜ ਵਿਚ ਕੀਤੀ ਗਈ ਹੈ, ਜਿਸ ਦੇ ਚੱਲਦੇ ਥਾਣਾ ਨੰਬਰ ਪੰਜ ਵਿਖੇ ਇਕ ਅਣਜਾਣ ਵਿਅਕਤੀ ਤੇ ਮਾਮਲਾ ਦਰਜ ਕੀਤਾ ਗਿਆ ਹੈ।

ਆਪਣੇ ਬਿਆਨ ਵਿੱਚ ਸ਼ੀਤਲ ਅੰਗੁਰਾਲ ਨੇ ਕਿਹਾ ਹੈ ਕਿ ਉਹਨਾ ਨੇ ਇਕ ਬਿਆਨ ਦਿੱਤਾ ਸੀ ਜੋ ਕਿ ਅੰਮ੍ਰਿਤਪਾਲ ਸਿੰਘ ਬਾਰੇ ਸੀ। ਇਸ ਵਿੱਚ ਉਨ੍ਹਾਂ ਵੱਲੋਂ ਕਿਹਾ ਗਿਆ ਸੀ ਕਿ ਪੰਜਾਬ ਦੇ ਮਾਹੌਲ ਨੂੰ ਵਿਗਾੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪੰਜਾਬ ਨੂੰ ਮੁੜ ਖਾਲਿਸਤਾਨ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਸ਼ੀਤਲ ਅੰਗੁਰਾਲ ਨੇ ਆਪਣੇ ਬਿਆਨ ਵਿੱਚ ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਇਕ ਧਮਕੀ ਭਰਿਆ ਫੋਨ ਆਇਆ ਸੀ, ਜਿਸ ਵਿੱਚ ਕਿਹਾ ਗਿਆ ਹੈ ਉਹ ਅੰਮ੍ਰਿਤਪਾਲ ਸਿੰਘ ਬਾਰੇ ਗ਼ਲਤ ਬਿਆਨਬਾਜ਼ੀ ਛੱਡ ਕੇ ਉਨ੍ਹਾਂ ਵੱਲ ਦੇ ਬਿਆਨ ਦੇਣ। ਫਿਲਹਾਲ ਪੁਲਸ ਵੱਲੋਂ ਇਸ ਮਾਮਲੇ ਵਿੱਚ ਐਫਆਈਆਰ ਦਰਜ ਕਰ ਲਈ ਗਈ ਹੈ ਅਤੇ ਜਾਂਚ ਜਾਰੀ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

BSF ਨੇ ਅਜਨਾਲਾ ‘ਚ ਸੁੱਟਿਆ ਪਾਕਿਸਤਾਨੀ ਡਰੋਨ, ਇਲਾਕੇ ‘ਚ ਤਲਾਸ਼ੀ ਮੁਹਿੰਮ ਜਾਰੀ

ਪੇਸ਼ੀ ਦੌਰਾਨ ਮੋਗਾ CIA ਇੰਚਾਰਜ ਨੂੰ ਗੈਂਗਸਟਰ ਲਾਰੈਂਸ ਨਾਲ ਮਜ਼ਾਕ ਪਿਆ ਮਹਿੰਗਾ, ਜਾਂਚ ਦੇ ਹੁਕਮ ਹੋਏ ਜਾਰੀ