ਕਪੂਰਥਲਾ, 14 ਅਕਤੂਬਰ 2022 – ਚੰਗੇ ਭਵਿੱਖ ਤੇ ਰੋਜ਼ੀ ਰੋਟੀ ਕਮਾਉਣ ਲਈ ਅਮਰੀਕਾ ਗਏ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ ਹੈ। ਮ੍ਰਿਤਕ ਨੌਜਵਾਨ ਜ਼ਿਲ੍ਹਾ ਕਪੂਰਥਲਾ ਦੇ ਤਹਿਸੀਲ ਸੁਲਤਾਨਪੁਰ ਲੋਧੀ ਪਿੰਡ ਮੇਵਾ ਸਿੰਘ ਵਾਲਾ ਦਾ ਰਹਿਣ ਵਾਲਾ ਸੀ। ਮ੍ਰਿਤਕ ਦੀ ਪਹਿਚਾਣ ਅੰਮ੍ਰਿਤਪਾਲ ਸਿੰਘ ਪੁੱਤਰ ਇੰਦਰਜੀਤ ਸਿੰਘ ਵਜੋਂ ਹੋਈ ਹੈ।
ਮ੍ਰਿਤਕ ਨੌਜਵਾਨ ਪੇਸ਼ੇ ਤੋਂ ਟਰੱਕ ਡਰਾਈਵਰ ਸੀ ਅਤੇ ਉਸਦੀ ਉਮਰ ਲਗਭਗ 30 ਸਾਲ ਸੀ ਤੇ ਉਸਦਾ ਹਾਲੇ ਵਿਆਹ ਵੀ ਨਹੀਂ ਸੀ ਹੋਇਆ ਅਤੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ, 4-5 ਸਾਲ ਪਹਿਲਾਂ ਅਮਰੀਕਾ ਗਿਆ ਸੀ ਤੇ ਕੈਲੀਫੋਰਨੀਆ ਵਿਚ ਰਹਿ ਰਿਹਾ ਸੀ। ਮਿਲੀ ਜਾਣਕਾਰੀ ਅਨੁਸਾਰ ਟਰਾਲੇ ਦਾ ਟਾਇਰ ਫਟ ਜਾਣ ਕਾਰਨ ਇਹ ਹਾਦਸਾ ਹੋਇਆ ਅਤੇ ਨੌਜਵਾਨ ਦੀ ਮੌਤ ਹੋ ਗਈ।