ਜੰਮੂ-ਕਸ਼ਮੀਰ: ਅੱਤਵਾਦੀਆਂ ਵੱਲੋਂ ਕਸ਼ਮੀਰੀ ਪੰਡਿਤ ਦਾ ਗੋਲੀ ਮਾਰ ਕੇ ਕਤਲ

ਜੰਮੂ-ਕਸ਼ਮੀਰ, 15 ਅਕਤੂਬਰ 2022 – ਜੰਮੂ-ਕਸ਼ਮੀਰ ‘ਚ ਅੱਤਵਾਦੀਆਂ ਨੇ ਇਕ ਵਾਰ ਫਿਰ ਟਾਰਗੇਟ ਕਿਲਿੰਗ ਦੀ ਘਟਨਾ ਨੂੰ ਅੰਜਾਮ ਦਿੱਤਾ ਹੈ। ਇਸ ਵਾਰ ਉਨ੍ਹਾਂ ਨੇ ਬਾਹਰਲੇ ਮਜ਼ਦੂਰ ਦੀ ਬਜਾਏ ਕਸ਼ਮੀਰੀ ਪੰਡਿਤ ਨੂੰ ਨਿਸ਼ਾਨਾ ਬਣਾਇਆ ਹੈ। ਕਸ਼ਮੀਰ ਜ਼ੋਨ ਦੇ ਸ਼ੋਪੀਆਂ ਜ਼ਿਲ੍ਹੇ ਵਿੱਚ ਅੱਤਵਾਦੀਆਂ ਨੇ ਇੱਕ ਕਸ਼ਮੀਰੀ ਪੰਡਤ ਨੂੰ ਗੋਲੀ ਮਾਰ ਦਿੱਤੀ ਅਤੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।

ਹਾਲਾਂਕਿ ਅਜੇ ਤੱਕ ਕਿਸੇ ਵੀ ਅੱਤਵਾਦੀ ਸੰਗਠਨ ਨੇ ਇਸ ਦੀ ਜ਼ਿੰਮੇਵਾਰੀ ਨਹੀਂ ਲਈ ਹੈ, ਇਸ ਲਈ ਪੁਲਿਸ ਨੂੰ ਵੀ ਇਸ ਗੱਲ ਦੀ ਜਾਣਕਾਰੀ ਨਹੀਂ ਹੈ ਕਿ ਕਿਸ ਸੰਗਠਨ ਨੇ ਇਹ ਟਾਰਗੇਟ ਕਿਲਿੰਗ ਨੂੰ ਅੰਜਾਮ ਦਿੱਤਾ ਹੈ। ਜੰਮੂ-ਕਸ਼ਮੀਰ ਪੁਲਿਸ ਨੇ ਦੱਸਿਆ ਕਿ ਅੱਤਵਾਦੀਆਂ ਨੇ ਘੱਟ ਗਿਣਤੀ ਨਾਗਰਿਕ (ਕਸ਼ਮੀਰੀ ਪੰਡਿਤ) ਪੂਰਨ ਕ੍ਰਿਸ਼ਨ ਭੱਟ ਨੂੰ ਗੋਲੀ ਮਾਰ ਦਿੱਤੀ।

ਅੱਤਵਾਦੀਆਂ ਨੇ ਇਸ ਘਟਨਾ ਨੂੰ ਅੰਜਾਮ ਦਿੱਤਾ ਜਦੋਂ ਉਹ ਸ਼ੋਪੀਆਂ ਦੇ ਚੌਧਰੀ ਗੁੰਡ ‘ਚ ਬਾਗ ਲਗਾਉਣ ਜਾ ਰਹੇ ਸਨ। ਉਸ ਨੂੰ ਤੁਰੰਤ ਇਲਾਜ ਲਈ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ। ਪੁਲਿਸ ਮੁਤਾਬਕ ਸ਼ੋਪੀਆਂ ਦੇ ਪੂਰੇ ਇਲਾਕੇ ਨੂੰ ਘੇਰ ਲਿਆ ਗਿਆ ਹੈ ਅਤੇ ਤਲਾਸ਼ੀ ਮੁਹਿੰਮ ਜਾਰੀ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਪੰਜਾਬ ਦੇ ਮੁੱਖ ਮੰਤਰੀ ਦਫ਼ਤਰ ‘ਚ ਹੁਣ ਮੁਫ਼ਤ ‘ਚ ਨਹੀਂ ਮਿਲੇਗੀ ਬਰਫੀ ਤੇ ਪਨੀਰ ਦੇ ਪਕੌੜੇ, ਨਵੇਂ ਹੁਕਮ ਜਾਰੀ

ਬਿਜਲੀ ਮੰਤਰੀ ਵੱਲੋਂ ਸੂਬੇ ਵਿੱਚ ਬੁਨਿਆਦੀ ਢਾਂਚੇ ਦੀ ਮਜ਼ਬੂਤੀ ਲਈ RDSS ਸਕੀਮ ਤਹਿਤ ਵੱਧ ਤੋਂ ਵੱਧ ਫੰਡ ਅਲਾਟ ਕਰਨ ਦੀ ਮੰਗ