ਅੰਮ੍ਰਿਤਸਰ, 16 ਅਕਤੂਬਰ 2022 – ਅੰਮ੍ਰਿਤਸਰ ਦੇ ਛੇਹਰਟਾ ਨੇੜਲੇ ਦਵਾਈਆਂ ਵਾਲੇ ਬਾਜ਼ਾਰ ਕੋਲ ਇੱਕ ਦੁਖਦਾਈ ਹਾਦਸਾ ਵਾਪਰ ਗਿਆ ਹੈ। ਜਿੱਥੇ ਇੱਕ ਤੇਜ਼ ਰਫਤਾਰ ਕਾਰ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ ਹੈ। ਇਸ ਹਾਦਸੇ ‘ਚ ਮੋਟਰਸਾਈਕਲ ਸਵਾਰ ਔਰਤ ਤੇ ਮਰਦ ਦੀ ਮੌਤ ਹੋ ਗਈ ਹੈ। ਹਾਦਸੇ ਤੋਂ ਬਾਅਦ ਕਾਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ ਹੈ।
ਹਾਦਸੇ ਤੋਂ ਬਾਅਦ ਸੂਚਨਾ ਦਾ ਪਤਾ ਲੱਗਣ ‘ਤੇ ਪੁਲਿਸ ਮੌਕੇ ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਜਦੋਂ ਮੌਕੇ ‘ਤੇ ਮੌਜੂਦ ਸਥਾਨਕ ਲੋਕਾਂ ਨੇ ਇਸ ਹਾਦਸੇ ਲਈ ਪ੍ਰਸ਼ਾਸਨ ਨੂੰ ਜ਼ਿੰਮੇਵਾਰ ਠਹਿਰਾਇਆ ਜਾ ਰਿਹਾ ਹੈ। ਲੋਕਾਂ ਦਾ ਕਹਿਣਾ ਹੈ ਕਿ ਪ੍ਰਸ਼ਾਸਨ ਨੂੰ ਅਨੇਕਾਂ ਵਾਰ ਸਪੀਡ ਬਰੇਕਰ ਬਣਾਉਣ ਦੀ ਮੰਗ ਕੀਤੀ ਗਈ ਸੀ, ਜਦੋਂ ਕਿ ਪ੍ਰਸ਼ਾਸਨ ਵੱਲੋਂ ਕੋਈ ਕੰਮ ਨਹੀਂ ਕੀਤਾ ਗਿਆ।