ਨਵੀਂ ਦਿੱਲੀ, 16 ਅਕਤੂਬਰ 2022 – ਦਿੱਲੀ ਦੇ ਉਪ ਮੁੱਖ ਮੰਤਰੀ ਅਤੇ ‘ਆਪ’ ਨੇਤਾ ਮਨੀਸ਼ ਸਿਸੋਦੀਆ ਨੇ ਟਵੀਟ ਕੀਤਾ ਕਿ ਉਨ੍ਹਾਂ ਨੂੰ ਸੀ.ਬੀ.ਆਈ. ਨੇ ਕੱਲ੍ਹ ਨੂੰ ਸਵੇਰੇ 11 ਵਜੇ ਆਪਣੇ ਹੈੱਡਕੁਆਰਟਰ ‘ਤੇ ਤਲਬ ਕੀਤਾ ਹੈ। ਉਨ੍ਹਾਂ ਕਿਹਾ ਕਿ ਉਹ ਉਥੇ ਜਾ ਕੇ ਸੀ.ਬੀ.ਆਈ. ਨੂੰ ਪੂਰਾ ਸਹਿਯੋਗ ਦੇਣਗੇ।
ਸਿਸੋਦੀਆ ਨੇ ਕਿਹਾ ਕਿ 14 ਘੰਟੇ ਮੇਰੇ ਘਰ ‘ਤੇ ਸੀਬੀਆਈ ਦੀ ਛਾਪੇਮਾਰੀ ਹੋਈ, ਕੁਝ ਨਹੀਂ ਨਿਕਲਿਆ। ਮੇਰੇ ਬੈਂਕ ਲਾਕਰ ਦੀ ਤਲਾਸ਼ੀ ਲਈ ਤਾਂ ਉਸ ‘ਚੋਂ ਕੁਝ ਨਹੀਂ ਨਿਕਲਿਆ। ਉਨ੍ਹਾਂ ਨੂੰ ਮੇਰੇ ਪਿੰਡ ਵਿੱਚ ਵੀ ਕੁਝ ਨਹੀਂ ਮਿਲਿਆ।
ਉਸ ਤੋਂ ਬਾਅਦ ਕੇਜਰੀਵਾਲ ਨੇ ਟਵੀਟ ਕਰਕੇ ਸਿਸੋਦੀਆ ਅਤੇ ਸਤੇਂਦਰ ਜੈਨ ਨੂੰ ਅੱਜ ਦਾ ਭਗਤ ਸਿੰਘ ਦੱਸਿਆ ਹੈ। ਕੇਜਰੀਵਾਲ ਨੇ ਟਵੀਟ ਕਰਦਿਆਂ ਕਿਹਾ ਕਿ, “ਜੇਲ੍ਹ ਦੀਆਂ ਸਲਾਖਾਂ ਅਤੇ ਫਾਂਸੀ ਦੇ ਫੰਦੇ ਵੀ ਭਗਤ ਸਿੰਘ ਦੇ ਬੁਲੰਦ ਇਰਾਦਿਆਂ ਨੂੰ ਰੋਕ ਨਹੀਂ ਸਕੇ।……ਇਹ ਆਜ਼ਾਦੀ ਦੀ ਦੂਜੀ ਲੜਾਈ ਹੈ।ਮਨੀਸ਼ ਅਤੇ ਸਤਿੰਦਰ ਅੱਜ ਦੇ ਭਗਤ ਸਿੰਘ ਹਨ।……75 ਸਾਲਾਂ ਬਾਅਦ ਦੇਸ਼ ਨੂੰ ਅਜਿਹਾ ਸਿੱਖਿਆ ਮੰਤਰੀ ਮਿਲਿਆ, ਜਿਸ ਨੇ ਗਰੀਬਾਂ ਨੂੰ ਚੰਗੀ ਸਿੱਖਿਆ ਦਿੱਤੀ ਅਤੇ ਉੱਜਵਲ ਭਵਿੱਖ ਦੀ ਉਮੀਦ ਦਿੱਤੀ।…..ਕਰੋੜਾਂ ਗਰੀਬਾਂ ਦੀਆਂ ਦੁਆਵਾਂ ਤੁਹਾਡੇ ਨਾਲ ਹਨ।”