ਮੋਹਾਲੀ, 16 ਅਕਤੂਬਰ 2022 – ਵਿਜੀਲੈਂਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਵਿਜੀਲੈਂਸ ਨੇ ਮੋਹਾਲੀ ਦੀ ਅਦਾਲਤ ’ਚ ਪੇਸ਼ ਕੀਤਾ। ਇਥੋਂ ਅਦਾਲਤ ਨੇ ਸ਼ਾਮ ਸੁੰਦਰ ਅਰੋੜਾ ਨੂੰ 19 ਅਕਤੂਬਰ ਤੱਕ 3 ਦਿਨ ਦੇ ਰਿਮਾਂਡ ’ਤੇ ਭੇਜ ਦਿੱਤਾ ਹੈ। ਸੁੰਦਰ ਸ਼ਾਮ
ਉਥੇ ਹੀ ਪੇਸ਼ੀ ਦੌਰਾਨ ਸ਼ਾਮ ਸੁੰਦਰ ਅਰੋੜਾ ਪਰਿਵਾਰ ਨੂੰ ਮਿਲ ਕੇ ਭਾਵੁਕ ਹੁੰਦੇ ਨਜ਼ਰ ਆਏ। ਇੰਨਾ ਹੀ ਨਹੀਂ ਸ਼ਾਮ ਸੁੰਦਰ ਅਰੋੜਾ ਇਸ ਮੌਕੇ ਖ਼ੁਦ ਨੂੰ ਬੇਕਸੂਰ ਦੱਸਦੇ ਹੋਏ ਨਜ਼ਰ ਆਏ ਅਤੇ ਇਹ ਕਿਹਾ ਕਿ ਉਨ੍ਹਾਂ ਨੂੰ ਕਾਨੂੰਨ ’ਤੇ ਪੂਰਾ ਭਰੋਸਾ ਹੈ।
ਇਥੇ ਦੱਸਣਯੋਗ ਹੈ ਕਿ ਸੁੰਦਰ ਸ਼ਾਮ ਅਰੋੜਾ ਪਹਿਲਾਂ ਕਾਂਗਰਸ ਦੀ ਪਾਰਟੀ ’ਚ ਸਨ ਅਤੇ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵੇਲੇ ਮੰਤਰੀ ਰਹਿ ਚੁੱਕੇ ਹਨ। ਹਾਲ ਹੀ ’ਚ ਉਨ੍ਹਾਂ ਨੇ ਕਾਂਗਰਸ ਦੀ ਪਾਰਟੀ ਨੂੰ ਛੱਡ ਕੇ ਭਾਜਪਾ ਪਾਰਟੀ ਜੁਆਇੰਨ ਕਰ ਲਈ ਸੀ। ਬੀਤੀ ਰਾਤ ਨੂੰ ਪੰਜਾਬ ਵਿਜੀਲੈਂਸ ਦੇ ਏ. ਆਈ. ਜੀ. ਨੂੰ ਰਿਸ਼ਵਤ ਦੇਣ ਦੇ ਦੋਸ਼ ’ਚ ਪੰਜਾਬ ਦੇ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਆਮਦਮ ਤੋਂ ਵੱਧ ਜਾਇਦਾਦ ਦੇ ਮਾਮਲੇ ’ਚ ਵਿਜੀਲੈਂਸ ਦੇ ਅਧਿਕਾਰੀ ਨੂੰ ਇਕ ਕਰੋੜ ਦੀ ਰਿਸ਼ਵਤ ਪੇਸ਼ਕਸ਼ ਕੀਤੀ ਸੀ। ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ 50 ਲੱਖ ਐਡਵਾਂਸ ’ਚ ਦੇਣ ਲਈ ਚੰਡੀਗੜ੍ਹ ਪਹੁੰਚੇ ਸਨ, ਜਿੱਥੇ ਵਿਜੀਲੈਂਸ ਨੇ ਟ੍ਰੈਪ ਲਗਾ ਕੇ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ।