- ਅਦਾਲਤ ਨੇ 1 ਲੱਖ ਦਾ ਜੁਰਮਾਨਾ ਵੀ ਲਗਾਇਆ ਹੈ
ਲੁਧਿਆਣਾ, 18 ਅਕਤੂਬਰ 2022 – ਲੁਧਿਆਣਾ ਦੀ ਅਦਾਲਤ ਨੇ ਨਾਬਾਲਗ ਨਾਲ ਬਲਾਤਕਾਰ ਕਰਨ ਵਾਲੇ ਦੋਸ਼ੀ ਨੂੰ 10 ਸਾਲ ਕੈਦ ਦੀ ਸਜ਼ਾ ਸੁਣਾਈ ਹੈ। ਵਧੀਕ ਸੈਸ਼ਨ ਜੱਜ ਅਮਰਜੀਤ ਸਿੰਘ ਦੀ ਅਦਾਲਤ ਨੇ ਦੋਰਾਹਾ ਦੇ ਰਹਿਣ ਵਾਲੇ ਮਨੀਸ਼ ਪਾਂਡੇ ਨੂੰ ਨਾਬਾਲਗ ਨੂੰ ਅਗਵਾ ਕਰਕੇ ਬਲਾਤਕਾਰ ਕਰਨ ਦੇ ਦੋਸ਼ ਹੇਠ ਸਜ਼ਾ ਸੁਣਾਈ ਹੈ। ਉਸ ‘ਤੇ 1 ਲੱਖ ਰੁਪਏ ਦਾ ਜੁਰਮਾਨਾ ਵੀ ਲਗਾਇਆ ਗਿਆ ਹੈ।
ਇਹ ਮਾਮਲਾ 20 ਨਵੰਬਰ 2019 ਨੂੰ ਥਾਣਾ ਸਦਰ ਖੰਨਾ ਵਿਖੇ ਦਰਜ ਕੀਤਾ ਗਿਆ ਸੀ। ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਦੀ ਨਾਬਾਲਗ ਲੜਕੀ 11ਵੀਂ ਜਮਾਤ ਵਿੱਚ ਪੜ੍ਹਦੀ ਸੀ। ਜਦੋਂ ਬੇਟੀ ਸਕੂਲ ਤੋਂ ਘਰ ਨਹੀਂ ਪਰਤੀ ਤਾਂ ਉਸ ਦੀ ਭਾਲ ਸ਼ੁਰੂ ਕਰ ਦਿੱਤੀ। ਪਤਾ ਲੱਗਾ ਹੈ ਕਿ ਦੋਸ਼ੀ ਉਸ ਦੀ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਕਿਤੇ ਲੈ ਗਿਆ ਸੀ। ਸ਼ਿਕਾਇਤ ‘ਤੇ ਪੁਲਸ ਨੇ ਮਾਮਲਾ ਦਰਜ ਕਰ ਲਿਆ ਹੈ।
ਪੁਲਸ ਨੇ ਦੋਸ਼ੀ ਦੀ ਕਾਫੀ ਭਾਲ ਕੀਤੀ। ਗੁਪਤਾ ਸੂਚਨਾ ਦੇ ਆਧਾਰ ‘ਤੇ 22 ਨਵੰਬਰ 2019 ਨੂੰ ਪੁਲਸ ਨੇ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਅਦਾਲਤ ‘ਚ ਪੇਸ਼ ਕੀਤਾ। ਅਦਾਲਤ ‘ਚ ਦੋਸ਼ੀ ਨੇ ਖੁਦ ਨੂੰ ਬੇਕਸੂਰ ਦੱਸਿਆ ਅਤੇ ਰਹਿਮ ਦੀ ਅਪੀਲ ਕੀਤੀ। ਅਦਾਲਤ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਅਤੇ ਸਬੂਤਾਂ ਨੂੰ ਦੇਖਣ ਤੋਂ ਬਾਅਦ ਦੋਸ਼ੀ ਨੂੰ ਉਕਤ ਸਜ਼ਾ ਸੁਣਾਈ।